ਸੀ.ਪੀ.ਐਫ. ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ

Posted by HARISH MONGA about 07-Feb-2019 [ 109]

ਸੀ.ਪੀ.ਐਫ. ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 7 ਫਰਵਰੀ 2019 (             ) ਸੀ.ਪੀ.ਐਫ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ ਵੱਲੋ ਸ੍ਰੀ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਬਾਡੀ ਦੇ ਫੈਸਲੇ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਸਮੂਹ ਸੀ.ਪੀ.ਐਫ ਕਰਮਚਾਰੀਆਂ ਵੱਲੋ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਾਨਵੀ ਦਿੱਤੀ ਗਈ ਕਿ ਮਿਤੀ 1—1—2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਨਹੀ ਕੀਤੀ ਜਾਂਦੀ ਤਾਂ ਆਉਣ ਵਾਲੀ ਮਿਤੀ 21—2—2019 ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ ਜੋ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਲਾਗੂ ਰਹੇਗਾ। ਇਸ ਦੌਰਾਨ ਪੀ.ਐਸ.ਐਮ ਐਸ.ਯੂ ਦੇ ਜਿਲ੍ਹਾ ਪ੍ਰਧਾਨ ਸ੍ਰੀ ਕਰਮਜੀਤ ਸ਼ਰਮਾ ਅਤੇ ਡੀ.ਸੀ ਦਫਤਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸ੍ਰੀ ਵਰਿੰਦਰ ਕੁਮਾਰ ਢੋਸੀਵਾਲ, ਜਿ਼ਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ, ਨਛੱਤਰ ਸਿੰਘ ਮਧੀਰ, ਭੁਪਿੰਦਰ ਸਿੰਘ ਬੰਟੀ, ਬਲਵਿੰਦਰ ਸਿੰਘ ਸਿੱਧੂ, ਹਰਬੰਸ ਸਿੰਘ ਜਰਨਲ ਸਕੱਤਰ ਸੀ.ਪੀ.ਐਫ. ਯੂਨੀਅਨ, ਜਸਵੰਤ ਸਿੰਘ ਖਜ਼ਾਨਚੀ, ਵੀਰ ਚੰਦ, ਪਰਮਿੰਦਰ ਸਿੰਘ, ਗੁਰਮੀਤ ਸਿੰਘ ਸਿੰਚਾਈ ਵਿਭਾਗ, ਜਗਸੀਰ ਸਿੰਘ, ਗੁਰਵਿੰਦਰ ਸਿੰਘ, ਖੁਸ਼ਹਾਲ ਸਿੰਘ, ਪਵਨ ਕੁਮਾਰ, ਜਸਵਿੰਦਰ ਸਿੰਘ, ਨਸੀਬ ਕੋਰ ਸੁਪਰਡੈਂਟ, ਬਲਜੀਤ ਕੌਰ, ਪਰਮਜੀਤ ਕੌਰ , ਦਰਸ਼ਨਾ ਦੇਵੀ ਆਦਿ ਹਾਜ਼ਰ ਸਨ।
 
Team Ferozepur Online

Keystroke Developers GP Webs Dido Post
Back to Top