ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਈ.ਵੀ.ਐੱਮ ਅਤੇ ਵੀ.ਵੀ.ਪੈਟ ਸਬੰਧੀ ਸੈਕਟਰ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ

Posted by ADMIN about 07-Mar-2019 [ 124]

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਈ.ਵੀ.ਐੱਮ ਅਤੇ ਵੀ.ਵੀ.ਪੈਟ ਸਬੰਧੀ ਸੈਕਟਰ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਫ਼ਿਰੋਜ਼ਪੁਰ 7 ਮਾਰਚ 2019 (ਹਰੀਸ਼ ਮੌਂਗਾ) ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਸੁਪਰਵਾਈਜ਼ਰਾਂ/ਅਫ਼ਸਰਾਂ ਨੂੰ ਕਾਰਜਕਾਰੀ ਅਫ਼ਸਰ ਡੇਅਰੀ ਸ੍ਰ. ਬੀਰਪ੍ਰਤਾਪ ਸਿੰਘ ਗਿੱਲ ਅਤੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਲੜਕੇ ਦੇ ਪ੍ਰਿੰਸੀਪਲ ਸ੍ਰ. ਜਗਦੀਪਪਾਲ ਸਿੰਘ ਵੱਲੋਂ ਈ.ਵੀ.ਐੱਮ ਅਤੇ ਵੀ.ਵੀ.ਪੈਟ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਐੱਸ.ਡੀ.ਐੱਮ-ਕਮ ਸਹਾਇਕ ਰਿਟਰਨਿੰਗ ਅਫ਼ਸਰ ਫ਼ਿਰੋਜ਼ਪੁਰ ਸ੍ਰੀ. ਅਮਿਤ ਗੁਪਤਾ ਅਤੇ ਐੱਸ.ਡੀ.ਐੱਮ-ਕਮ ਸਹਾਇਕ ਰਿਟਰਨਿੰਗ ਅਫ਼ਸਰ ਗੁਰੂਹਰਸਹਾਏ ਸ੍ਰੀ. ਕੁਲਦੀਪ ਬਾਵਾ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਸ੍ਰ. ਰਵਿੰਦਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਜ਼ੀਰਾ, ਫ਼ਿਰੋਜ਼ਪੁਰ ਸ਼ਹਿਰ, ਫ਼ਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਦੇ ਸਮੂਹ ਸੈਕਟਰ ਸੁਪਰਵਾਈਜ਼ਰਾਂ ਨੂੰ ਵੋਟਿੰਗ ਮਸ਼ੀਨਾਂ ਦਾ ਸਹੀ ਰੱਖ-ਰਖਾਅ ਅਤੇ ਸਹੀ ਢੰਗ ਨਾਲ ਪੋਲਿੰਗ ਸਟੇਸ਼ਨਾਂ ਤੱਕ ਪਹੁੰਚਾਉਣ ਅਤੇ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟ ਨੂੰ ਤਿਆਰ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰ. ਬੀਰਪ੍ਰਤਾਪ ਸਿੰਘ ਗਿੱਲ ਅਤੇ ਸ੍ਰ. ਜਗਦੀਪਪਾਲ ਸਿੰਘ ਨੇ ਭਾਰਤ ਚੋਣ ਕਮਿਸ਼ਨਰ ਵੱਲੋਂ ਵੋਟਿੰਗ ਮਸ਼ੀਨਾਂ ਸਬੰਧੀ ਬਣਾਈਆਂ ਗਈਆਂ ਵੀਡੀਓਜ਼ ਵੀ ਸਮੂਹ ਸੁਪਰਵਾਈਜ਼ਰਾਂ ਨੂੰ ਦਿਖਾਈਆਂ ਅਤੇ ਵੋਟਿੰਗ ਮਸ਼ੀਨਾਂ ਨੂੰ ਚੋਣਾਂ ਲਈ ਤਿਆਰ ਕਰਨ ਤੇ ਸੀਲਿੰਗ ਕਰਨ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।Team Ferozepur Online

Keystroke Developers GP Webs Dido Post
Back to Top