ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਕੇ ਰਹਾਂਗਾ-ਵਿਧਾਇਕ ਪਰਮਿੰਦਰ ਸਿੰਘ ਪਿੰਕੀ

Posted by HARISH MONGA about 08-Jul-2019 [ 251]

ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਕੇ ਰਹਾਂਗਾ-ਵਿਧਾਇਕ ਪਰਮਿੰਦਰ ਸਿੰਘ ਪਿੰਕੀ

ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਕੇ ਰਹਾਂਗਾ-ਵਿਧਾਇਕ ਪਰਮਿੰਦਰ ਸਿੰਘ ਪਿੰਕੀ
ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਅੱਗੇ ਆਉਣ ਦੀ ਲੋੜ
ਨਸ਼ਿਆਂ ਦੇ ਖ਼ਾਤਮੇ ਲਈ ਰੋਇਲ ਪੈਲੇਸ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਫਿਰੋਜ਼ਪੁਰ 8 ਜੁਲਾਈ 2019 ( ) ਸਾਡਾ ਮਿਸ਼ਨ ਫਿਰੋਜ਼ਪੁਰ ਜ਼ਿਲ੍ਹੇ ਨੂੰ ਨਸ਼ੇ ਤੋਂ ਮੁਕਤ ਕਰਨਾ ਹੈ, ਇਸ ਲਈ ਅਸੀਂ ਪੂਰੀ ਜਾਨ ਲਗਾਵਾਂਗੇ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਨਸ਼ਾ ਖ਼ਤਮ ਕਰਕੇ ਹੀ ਸਾਹ ਲਵਾਂਗੇ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਰੋਇਲ ਪੈਲੇਸ ਫਿਰੋਜ਼ਪੁਰ ਸ਼ਹਿਰ ਵਿਖੇ ਨਸ਼ਿਆਂ ਦੇ ਖ਼ਾਤਮੇ ਲਈ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦੌਰਾਨ ਕੀਤਾ। 
ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿਚ ਲੋਕਾਂ ਨੂੰ ਤੰਦਰੁਸਤ ਬਣਾਉਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਨਸ਼ੇ ਵੇਚਣ ਵਾਲਿਆਂ ਜਾਂ ਨਸ਼ਾ ਕਰਨ ਵਾਲਿਆਂ ਖਿਲਾਫ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਦੇ ਜਾਂ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਤੇ ਜਲਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਇਹ ਹੈ ਕਿ ਉਹ ਨਾ ਤਾਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਵਿਕਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਨਸ਼ਾ ਕਰਨ ਦੇਣਗੇ। 
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਤੰਦਰੁਸਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਦੂਰ ਰੱਖਣ ਲਈ ਸ਼ਹਿਰ ਵਿੱਚ ਪਾਰਕ ਅਤੇ ਜਿੰਮ ਸਥਾਪਿਤ ਕੀਤੇ ਗਏ ਹਨ ਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਦੀ ਚੰਗੀ ਸਿਹਤ ਲਈ ਇਸ ਤਰ੍ਹਾਂ ਦੇ ਹੋਰ ਵੀ ਕਈ ਪ੍ਰਾਜੈਕਟ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਅੱਗੇ ਆਉਣ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਜਦੋਂ ਕੋਈ ਬੁਰਾਈ ਸਮਾਜ 'ਚ ਘਰ ਕਰ ਜਾਵੇ ਤਾਂ ਇਸ ਤੇ ਕੰਟਰੋਲ ਕਰਨਾ ਔਖਾ ਹੈ ਪਰ ਨਾਮੁਮਕਿਨ ਨਹੀਂ ਹੈ। ਇਸ ਲਈ ਹਰੇਕ ਨੂੰ ਆਪਣੇ ਮਨ ਨੂੰ ਦ੍ਰਿੜ੍ਹ ਬਣਾ ਕੇ ਇਸ ਨੂੰ ਦੂਰ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਹੈ। 
ਇਸ ਮੌਕੇ ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ, ਰਿੰਕੂ ਗਰੋਵਰ, ਗੁਲਸ਼ਨ ਮੌਂਗਾ, ਬਲਵੀਰ ਬਾਠ ਅਤੇ ਸੁਖਵਿੰਦਰ ਸਿੰਘ ਅਟਾਰੀ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਹਾਜ਼ਰ ਸਨ। 



Team Ferozepur Online

Keystroke Developers GP Webs Dido Post

Recent News

Breaking News From Ferozepur

ਬਠਿੰਡਾ ਵਿਖੇ 22ਵੀ ਸਬ ਜੂਨੀਅਰ ਵੁਸ਼ੂ  ਚੈਂਪੀਓਨਸ਼ਿਪ 11,12,13 ਅਕਤੂਬਰ 2019 ਨੂੰ ਕਾਰਵਾਈ ਗਈ 14-Oct-2019 ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ 'ਚ ਪਲੇਸਮੈਂਟ ਮੁਹਿੰਮ ਦਾ ਆਯੋਜਨ 13-Oct-2019 Kissan Mazdoor Sangharsh Committee Punjab insists ban on RSS 13-Oct-2019 ਇੰਡੀਅਨ ਆਇਲ ਨੇ ਗੈਸ ਸਿਲੰਡਰ ਦੀ ਪ੍ਰੀ ਡਿਲੀਵਰੀ ਚੈਕਿੰਗ ਸਬੰਧੀ ਗ੍ਰਾਹਕ ਜਾਗਰੂਕਤਾ ਰੈਲੀ ਕੱਢੀ  12-Oct-2019 ਨਵੰਬਰ ਵਿਚ ਸ਼ੁਰੂ ਹੋਣ ਵਾਲੀ ਫਿਰੋਜ਼ਪੁਰ ਐਕਸਪ੍ਰੈਸ ਟ੍ਰੇਨ ਚੰਡੀਗੜ੍ਹ ਜਾਣ ਵਾਲਿਆਂ ਲਈ ਇਕ ਤੋਹਫ਼ਾ ਹੋਵੇਗੀ: ਵਿਧਾਇਕ ਪਿੰਕੀ 12-Oct-2019 New express train to Mohali in November to be a boon for Ferozepurians: Pinki 12-Oct-2019 ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 140 ਸਰਕਾਰੀ ਸਕੂਲਾਂ ਵਿਚ ਆਰ.ਓ. ਸਿਸਟਮ ਲੱਗਣਗੇ, ਇੱਕ ਮਹੀਨੇ ਵਿਚ ਮੁਕੰਮਲ ਹੋਵੇਗਾ ਪ੍ਰਾਜੈਕਟ 12-Oct-2019 मोहन लाल भास्कर फांउडेशन की सर्प्रस्त  श्री मती प्रभा भास्कर के अगुवाई में मानव मंदिर स्कूल में 11विधवा औरतो को राशन वितरण किया 12-Oct-2019 ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 140 ਸਰਕਾਰੀ ਸਕੂਲਾਂ ਵਿਚ ਆਰ.ਓ. ਸਿਸਟਮ ਲੱਗਣਗੇ, ਇੱਕ ਮਹੀਨੇ ਵਿਚ ਮੁਕੰਮਲ ਹੋਵੇਗਾ ਪ੍ਰਾਜੈਕਟ 12-Oct-2019 ਵਿਧਾਇਕ ਸ: ਪਰਮਿੰਦਰ ਸਿੰਘ ਪਿੰਕੀ ਨੇ ਪੁਲੀਸ ਲਾਈਨ ਵਿਚ 25 ਲੱਖ ਰੁਪਏ ਦੀ ਲਾਗਤ ਵਾਲੀ ਆਧੁਨਿਕ ਸਹੂਲਤਾਂ ਵਾਲੀ ਜਿੰਮ ਦਾ ਕੀਤਾ ਉਦਘਾਟਨ 12-Oct-2019  ਦਰਿਆ ਦੇ ਪਾਰ ਆਉਣ-ਜਾਣ ਲਈ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਹਨ ਬੇੜੇ, ਬੇੜਿਆਂ ਉੱਤੇ ਲਗਾਇਆ ਰਾਸ਼ਟਰੀ ਝੰਡਾ- ਵਿਧਾਇਕ ਪਿੰਕੀ 12-Oct-2019 ਸ਼ੇਰਸ਼ਾਹ ਵਲੀ ਵਿਚ ਕੰਨਵਰ ਗਰੇਵਾਲ ਦੇ ਗੀਤਾਂ ਤੇ ਰਾਤ ਭਰ ਮਸਤੀ ਵਿਚ ਝੂਮੇ ਸ਼ਰਧਾਲੂ, ਪੀਰ ਦੇ ਅੱਗੇ ਸਿਰ ਕੀਤਾ ਸਜਦਾ 12-Oct-2019
Back to Top