Ferozepur News

ਅਕਾਲੀ ਦਲ ਦਾ ਕਿਲਾ ਫਤਹਿ ਕਰਨ ਤੇ ਸ਼੍ਰੀਮਤੀ ਸੋਨੀਆਂ ਗਾਂਧੀ ਨੇ ਵਿਧਾਇਕ ਰਮਿੰਦਰ ਆਵਲਾ ਨੂੰ ਦਿੱਤੀ ਵਧਾਈ

ਜਲਾਲਾਬਾਦ ਦੇ ਸਰਬਵੱਖੀ ਵਿਕਾਸ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਜਲਦ ਪਹੁੰਚਣਗੇ ਅਤੇ ਜਨਤਾ ਦਾ ਧੰਨਵਾਦ ਕਰਨਗੇ-ਸੋਨੀਆਂ ਗਾਂਧੀ  

ਜਲਾਲਾਬਾਦ, 06 ਜਨਵਰੀ (ਸੇਤੀਆ) ਜਲਾਲਾਬਾਦ ਹਲਕੇ ਦੀ ਉਪ ਚੋਣ ਜਿੱਤਣ ਤੋਂ ਬਾਅਦ ਪਹਿਲੀ ਵਾਰ ਵਿਧਾਇਕ ਰਮਿੰਦਰ ਆਵਲਾ ਦਿੱਲੀ ‘ਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੂੰ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਦਿੱਲੀ ਮਿਲੇ। ਜਿੱਥੇ ਸ਼੍ਰੀਮਤੀ ਸੋਨੀਆਂ ਗਾਂਧੀ ਨੇ ਵਿਧਾਇਕ ਰਮਿੰਦਰ ਆਵਲਾ ਨੂੰ ਅਕਾਲੀ ਦਲ ਦਾ ਕਿਲਾ ਫਤਹਿ ਕਰਨ ਤੇ ਜਿੱਤ ਦੀ ਵਧਾਈ ਦਿੱਤੀ । ਇਸ ਦੌਰਾਨ ਵਿਧਾਇਕ ਰਮਿੰਦਰ ਆਵਲਾ ਨੇ ਸ਼੍ਰੀਮਤੀ ਸੋਨੀਆਂ ਗਾਂਧੀ ਨੂੰ ਜਲਾਲਾਬਾਦ ਹਲਕੇ ਅੰਦਰ ਲੋੜੀਦੇ ਵਿਕਾਸ ਕਾਰਜਾਂ ਦੀ ਸੂਚੀ ਸੌਂਪੀ ਅਤੇ ਪਾਰਟੀ ਗਤੀਵਿਧੀਆਂ ਤੇ ਵੀ ਚਰਚਾ ਕੀਤੀ। ਵਿਧਾਇਕ ਰਮਿੰਦਰ ਆਵਲਾ ਨੇ ਸ਼੍ਰੀਮਤੀ ਸੋਨੀਆਂ ਗਾਂਧੀ ਨੂੰ ਦੱਸਿਆ ਕਿ ਪਿਛਲੇ ਲੰਬੇ ਸਮੇਂ ਦੌਰਾਨ ਇਥੇ ਅਕਾਲੀ ਦਲ ਅਤੇ ਬੀਜੇਪੀ ਦਾ ਕਬਜਾ ਰਿਹਾ ਹੈ ਅਤੇ ਸੁਖਬੀਰ ਸਿੰਘ ਬਾਦਲ ਉਥੋਂ ਹੀ ਵਿਧਾਇਕ ਰਹੇ ਹਨ। ਰਮਿੰਦਰ ਆਵਲਾ ਨੇ ਕਿਹਾ ਕਿ ਹਲਕੇ ਅੰਦਰ ਵੱਡੀ ਇੰਡਸਟ੍ਰੀਜ ਅਤੇ ਹੋਰ ਲੋੜੀਦੀਆਂ ਸਹੂਲਤਾਂ ਦੀ ਜਰੂਰਤ ਹੈ। ਜਿਸ ਨੂੰ ਪੂਰੇ ਕੀਤੇ ਜਾਣ ਨਾਲ ਹਲਕੇ ਦੇ ਲੋਕਾਂ ਨੂੰ ਰੁਜਗਾਰ ਲਈ ਫਾਇਦਾ ਮਿਲ ਸਕਦਾ ਹੈ। ਉਧਰ ਸਾਰੀ ਜਾਣਕਰੀ ਲੈਣ ਤੋਂ ਬਾਅਦ ਸ਼੍ਰੀਮਤੀ ਸੋਨੀਆਂ ਗਾਂਧੀ ਨੇ ਵਿਧਾਇਕ ਰਮਿੰਦਰ ਆਵਲਾ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜਲਦ ਜਲਾਲਾਬਾਦ ‘ਚ ਜਨਤਾ ਦਾ ਧੰਨਵਾਦ ਕਰਨ ਲਈ ਪਹੁੰਚਣਗੇ ਅਤੇ ਵਿਕਾਸ ਕਾਰਜਾਂ ਲਈ ਵੱਧ ਤੋਂ ਵੱਧ ਗ੍ਰਾਂਟ ਮੁਹੱਈਆ ਕਰਵਾਉਣਗੇ। ਸ਼੍ਰੀਮਤੀ ਸੋਨੀਆਂ ਗਾਂਧੀ ਨੇ ਕਿਹਾ ਕਿ ਜਲਾਲਾਬਾਦ ਹਲਕੇ ‘ਚ ਵਿਕਾਸ ਕਾਰਜਾਂ ‘ਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਰਟੀ ਦੀ ਮਜਬੂਤੀ ਲਈ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਣ ਦੀ ਗੱਲ ਕਹੀ।

Related Articles

Back to top button
Close