Ferozepur News

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਪੰਜਾਬ ਐਸ.ਸੀ. ਕਮਿਸ਼ਨ ਦੇ ਮੈਂਬਰ ਸਕੱਤਰ ਤੇ ਮੈਂਬਰਾਂ ਨੇ ਫ਼ਿਰੋਜ਼ਪੁਰ ਪਹੁੰਚ ਕੇ ਸੁਣੀਆਂ ਐਸ.ਸੀ. ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਦਿੱਤੇ ਲੋੜੀਂਦੇ ਨਿਰਦੇਸ਼

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਪੰਜਾਬ ਐਸ.ਸੀ. ਕਮਿਸ਼ਨ ਦੇ ਮੈਂਬਰ ਸਕੱਤਰ ਤੇ ਮੈਂਬਰਾਂ ਨੇ ਫ਼ਿਰੋਜ਼ਪੁਰ ਪਹੁੰਚ ਕੇ ਸੁਣੀਆਂ ਐਸ.ਸੀ. ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਦਿੱਤੇ ਲੋੜੀਂਦੇ ਨਿਰਦੇਸ਼

ਫ਼ਿਰੋਜ਼ਪੁਰ 12 ਜੁਲਾਈ 2024.

           ਪੰਜਾਬ ਅਨੁਸੂਚਿਤ ਜਾਤੀ ਆਯੋਗ ਦੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਆਈ.ਏ.ਐਸ. ਅਤੇ ਕਮਿਸ਼ਨ ਦੇ ਮੈਂਬਰ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਵੱਲੋਂ ਪ੍ਰਾਪਤ ਹੋਈਆ ਸ਼ਿਕਾਇਤਾਂ ਦਾ ਹੱਲ ਕਰਨ ਲਈ ਵਿਚਾਰ ਚਰਚਾ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਚਾਰ ਵਟਾਂਦਰਾ ਕੀਤਾ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਅਤੇ ਐਡਵੋਕੇਟ ਪਰਮਿਲਾ ਫਲੀਆਂਵਾਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਫਿਰੋਜ਼ਪੁਰ ਜਿਲ੍ਹੇ ਨਾਲ ਸਬੰਧਤ 28 ਸ਼ਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 25 ਪੁਲਿਸ ਅਤੇ 3 ਪੰਚਾਇਤੀ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਉਹ ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਥੇ ਪਹੁੰਚੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲਣ, ਆਪਸੀ ਲੜਾਈ, ਪੁਲਿਸ ਵਿਭਾਗ ਵਿਰੁੱਧ ਸ਼ਕਾਇਤਾਂ, ਗਲਤ ਮੁਕੱਦਮਿਆਂ ਵਿੱਚ ਨਾਮ ਦਰਜ, ਧੋਖਾਧੜੀ ਆਦਿ ਸਬੰਧੀ ਸ਼ਕਾਇਤਾ ਪ੍ਰਾਪਤ ਹੋਈਆਂ ਸਨ।

          ਕਮਿਸ਼ਨ ਦੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਨੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ  ਪੁਲਿਸ ਅਧਿਕਾਰੀਆਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਣਦੀ ਕਾਰਵਾਈ ਕਰਕੇ ਰਿਪੋਰਟ ਕਮਿਸ਼ਨ ਕੋਲ ਪੇਸ਼ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ 15 ਹੋਰ ਲੋਕਾਂ ਦੀਆਂ ਮੁਸ਼ਕਲਾ ਵੀ ਸੁਣੀਆਂ ਅਤੇ ਉਨ੍ਹਾਂ ਦੀ ਦਰਖਾਸਤਾਂ ਪ੍ਰਾਪਤ ਕਰਕੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਕਿ ਸਮੂਹ ਵਿਭਾਗਾ ਵਲੋ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਾ ਹਰ ਮਹੀਨੇ ਰੀਵਿਊ ਕੀਤਾ ਜਾਇਆ ਕਰੇ। ਇਸ ਤੋ ਇਲਾਵਾ ਸਰਕਾਰੀ ਕ੍ਰਮਚਾਰੀਆਂ ਨਾਲ ਸਬੰਧਤ ਗਾਈਡ ਲਾਈਨ ਅਨੁਸਾਰ ਸੀਨੀਆਰਤਾਂ ਅਤੇ ਰਿਜਰਵੇਸ਼ਨ ਸਬੰਧੀ ਮੁਸ਼ਕਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਇਸ ਤੋ ਇਲਾਵਾ ਪੁਲਿਸ ਪ੍ਰਸ਼ਾਸਨ ਵਲੋ ਆਏ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕੇਸਾਂ ਨੂੰ ਡੀਲ ਕਰਨ ਲਈ ਇਕ ਗਜਟਿਡ ਰੈਂਕ ਦਾ ਨੋਡਲ ਅਧਿਕਾਰੀ ਲਗਾਉਣ ਦੇ ਵੀ ਆਦੇਸ਼ ਦਿੱਤੇ ਗਏ ਤਾਂ ਜੋ ਆਮ ਲੋਕਾਂ ਨੂੰ ਜਲਦੀ ਇਨਸਾਫ ਮਿਲ ਸਕੇ।

    ਇਸ ਮੌਕੇ ਐਸ.ਪੀ. ਐੱਚ ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਡੀ.ਡੀ.ਪੀ.ਓ. ਸ੍ਰੀ ਜਸਵੰਤ ਸਿੰਘ ਬੜੈਚ, ਜ਼ਿਲ੍ਹਾ ਸਮਾਜਿਕ ਨਿਆ ਤੇ ਅਧਿਕਾਰਤਾ ਅਫਸਰ ਗੁਰਮੀਤ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Check Also
Close
Back to top button