ਆਈ.ਏ.ਐਸ. ਅਧਿਕਾਰੀਆਂ ਵੱਲੋਂ “ਪੰਜਾਬ ਦਰਸ਼ਨ” ਪ੍ਰੋਗਰਾਮ ਤਹਿਤ ਫਿਰੋਜ਼ਪੁਰ ਦਾ ਦੌਰਾ
ਫ਼ਿਰੋਜ਼ਪੁਰ 28 ਜੂਨ 2017 ( ) 2016 ਬੈਚ ਦੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਕੁਮਾਰ ਪੰਚਾਲ, ਸ੍ਰੀ ਅਦਿੱਤਿਆ ਡਾਂਚਲਵਾਲਾ ਅਤੇ ਮੈਡਮ ਅਮਰਪ੍ਰੀਤ ਕੌਰ ਸੰਧੂ ਵੱਲੋਂ "ਪੰਜਾਬ ਦਰਸ਼ਨ" ਪ੍ਰੋਗਰਾਮ ਤਹਿਤ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐਸ. ਅਤੇ ਸ੍ਰੀ ਗੌਰਵ ਗਰਗ ਆਈ.ਪੀ.ਐਸ. ਜ਼ਿਲ੍ਹਾ ਪੁਲੀਸ ਮੁਖੀ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਪ੍ਰਸ਼ਾਸਕੀ ਬਾਰੀਕੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਨਵੇਂ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੇ ਪ੍ਰਸ਼ਾਸਕੀ ਤਜਰਬਿਆਂ, ਸਰਕਾਰੀ ਵਿਭਾਗਾਂ, ਦਫ਼ਤਰਾਂ, ਸੇਵਾ ਕੇਂਦਰਾਂ ਆਦਿ ਦੇ ਕੰਮ-ਕਾਜ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਐਸ.ਐਸ.ਪੀ. ਸ੍ਰੀ ਗੌਰਵ ਗਰਗ ਨੇ ਆਪਣੇ ਦਫ਼ਤਰ, ਪੁਲੀਸ ਦੇ ਰੋਜ਼ਮਰ੍ਹਾ ਕੰਮਕਾਰ, ਸਾਂਝ ਕੇਂਦਰਾਂ ਅਤੇ ਪੁਲੀਸ ਦੀ ਕਾਰਜਸ਼ੈਲੀ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਇਨ੍ਹਾਂ ਅਧਿਕਾਰੀਆਂ ਵੱਲੋਂ ਹਰੀਕੇ ਵੈਂਟਲੈਡ (ਜਲਗਾਹ) ਵੇਖੀ ਗਈ ਅਤੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਸ੍ਰੀ. ਅਮਿਤ ਕੁਮਾਰ ਪੰਚਾਲ, ਸ੍ਰੀ ਅਦਿੱਤਿਆ ਡਾਂਚਲਵਾਲਾ ਅਤੇ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਆ ਕੇ ਜਿੱਥੇ ਸੀਨੀਅਰ ਅਧਿਕਾਰੀਆਂ ਦੇ ਤਜਰਬੇ ਤੋਂ ਉਨ੍ਹਾਂ ਨੂੰ ਬੜਾ ਕੁੱਝ ਸਿੱਖਣ ਨੂੰ ਮਿਲੇਗਾ ਉੱਥੇ ਹੀ ਆਉਣ ਵਾਲੇ ਸਮੇਂ ਵਿੱਚ ਇਹ ਉਨ੍ਹਾਂ ਲਈ ਲਾਭਕਾਰੀ ਹੋਵੇਗਾ।