Ferozepur News
ਆਪਦਾ ਮਿੱਤਰ ਯੋਜਨਾ ਦਾ 12 ਰੋਜ਼ਾ ਕੈਂਪ ਸਮਾਪਤ
ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਆਈ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ

ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਆਈ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ
ਫਿਰੋਜ਼ਪੁਰ, 21 ਅਕਤੂਬਰ 2023 :
ਇੱਥੋਂ ਦੀ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਆਪਦਾ ਮਿੱਤਰ ਸਕੀਮ ਤਹਿਤ 12 ਰੋਜ਼ਾ ਸਿਖਲਾਈ ਕੈਂਪ ਅੱਜ ਸੰਪੰਨ ਹੋ ਗਿਆ। ਇਸ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ. ਗਗਨਦੀਪ ਸਿੰਘ ਪੀ.ਸੀ.ਐਸ. ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਭੂਮਿਕਾ ਨਿਭਾਈ ਅਤੇ ਉਨ੍ਹਾਂ ਨਾਲ ਸ਼੍ਰੀ ਸੂਰਜ ਕੁਮਾਰ ਸਹਾਇਕ ਕਮਿਸ਼ਨਰ (ਜ) ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਟ੍ਰੇਨਿੰਗ ਲੈਣ ਵਾਲੇ ਸਾਰੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਆਈ-ਕਾਰਡ ਵੰਡੇ ਗਏ। ਕੈਂਪ ਦੇ ਆਖਰੀ ਦਿਨ ਸਾਰੇ ਵਲੰਟੀਅਰਾਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਮਹਿਮਾਨਾਂ, ਟ੍ਰੇਨਿੰਗ ਟੀਮ ਦੇ ਮੈਂਬਰਾਂ ਅਤੇ ਲੋਕਾਂ ਦਾ ਮਨੋਰੰਜਨ ਕੀਤਾ।
ਇਸ ਮੌਕੇ ਪ੍ਰੋ. ਜੋਗ ਸਿੰਘ ਭਾਟੀਆ ਨੇ ਦੱਸਿਆ ਕਿ ਦੇਸ਼ ਵਿੱਚ ਕਿਸੇ ਵੀ ਕੁਦਰਤੀ ਜਾਂ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਦੀ ਸਥਿਤੀ ਵਿੱਚ ਰਾਹਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ, ਐਨ.ਡੀ.ਐਮ.ਏ, ਐਸ.ਡੀ.ਐਮ.ਏ ਪੰਜਾਬ, ਡੀ.ਡੀ.ਐਮ.ਏ ਫ਼ਿਰੋਜ਼ਪੁਰ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸਨ ਚੰਡੀਗੜ੍ਹ ਵੱਲੋਂ ਆਪਦਾ ਮਿੱਤਰ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਪਦਾ ਮਿੱਤਰ ਵਲੰਟੀਅਰਾਂ ਨੂੰ ਭਾਰਤ ਦੇ ਕਈ ਜ਼ਿਲ੍ਹਿਆਂ ਵਿੱਚ ਆਫ਼ਤਾਂ ਨਾਲ ਨਜਿੱਠਣ ਅਤੇ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਗਈ। ਹਰੇਕ ਸਿੱਖਿਅਤ ਕਮਿਊਨਿਟੀ ਵਲੰਟੀਅਰ ਨੂੰ ਇੱਕ ਨਿੱਜੀ ਸੁਰੱਖਿਆ ਉਪਕਰਨ/ਐਮਰਜੈਂਸੀ ਐਕਸ਼ਨ ਕਿੱਟ ਦੇ ਨਾਲ ਨਾਲ ਜੀਵਨ ਅਤੇ ਡਾਕਟਰੀ ਸਹੂਲਤਾਂ ਨੂੰ ਕਵਰ ਕਰਨ ਵਾਲਾ ਸਮੂਹ ਬੀਮਾ ਪ੍ਰਦਾਨ ਕੀਤਾ ਜਾਵੇਗਾ। ਜ਼ਰੂਰੀ ਰੋਸ਼ਨੀ ਖੋਜ ਅਤੇ ਬਚਾਅ ਉਪਕਰਨ, ਫਸਟ ਏਡ ਕਿੱਟਾਂ ਆਦਿ ਦਾ ਇੱਕ ‘ਕਮਿਊਨਿਟੀ ਐਮਰਜੈਂਸੀ ਜ਼ਰੂਰੀ ਸਰੋਤ ਰਿਜ਼ਰਵ’ ਜ਼ਿਲ੍ਹਾ/ਬਲਾਕ ਪੱਧਰ ‘ਤੇ ਬਣਾਇਆ ਜਾਵੇਗਾ। ਯੋਜਨਾ ਦੇ ਤਹਿਤ, ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਚੱਕਰਵਾਤ, ਜ਼ਮੀਨ ਖਿਸਕਣ ਅਤੇ ਭੁਚਾਲਾਂ ਦੇ ਕਮਜ਼ੋਰ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਕੀਮ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਸਕੀਮ ਤਹਿਤ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ 12 ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ 300 ਵਾਲੰਟੀਅਰਾਂ ਨੇ ਦੇਸ਼ ਭਰ ਤੋਂ ਆਏ ਟ੍ਰੇਨਰਾਂ ਤੋਂ ਸਿਖਲਾਈ ਦਿੱਤੀ ਗਈ।
ਇਸ ਸਿਖਲਾਈ ਕੈਂਪ ਵਿੱਚ ਪ੍ਰੋ. ਜੋਗ ਸਿੰਘ ਭਾਟੀਆ ਕੋਰਸ ਡਾਇਰੈਕਟਰ ਅਤੇ ਸੀਨੀਅਰ ਕੰਸਲਟੈਂਟ, ਮਗਸੀਪਾ ਦੀ ਦੇਖ-ਰੇਖ ਹੇਠ ਸਿਖਲਾਈ ਦਿੱਤੀ ਗਈ। ਉਪਰੋਕਤ ਕੈਂਪ ਵਿੱਚ ਸ਼ਿਲਪਾ ਠਾਕੁਰ (ਸੀਨੀਅਰ ਰਿਸਰਚ), ਗੁਲਸ਼ਨ ਹੀਰਾ (ਸਿਖਲਾਈ ਕੋਆਰਡੀਨੇਟਰ), ਸ਼ਤਰੂਘਨ ਸ਼ਰਮਾ (ਪੀ.ਏ. ਟੁਕੋਰਸ ਡਾਇਰੈਕਟਰ), ਸੁਨੀਲ ਜਰਿਆਲ, ਯੋਗੇਸ਼, ਹਰਕੀਰਤ ਸਿੰਘ, ਗੁਰਸਿਮਰਨ ਸਿੰਘ, ਸ਼ੁਭਮ ਵਰਮਾ, ਕਾਵਿਆ ਸ਼ਰਮਾ, ਬਬੀਤਾ ਰਾਣੀ, ਜੀਵਨਜੋਤ ਕੌਰ ਅਤੇ ਬਲਵਿੰਦਰ ਕੌਰ ਇਸ ਕੈਂਪ ਵਿੱਚ ਆਪਦਾ ਮਿੱਤਰ ਯੋਜਨਾ ਦੇ ਟ੍ਰੇਨਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਇਸ ਮੌਕੇ ਡਾ. ਗਜਲਪ੍ਰੀਤ ਸਿੰਘ ਰਜਿਸਟਰਾਰ ਐਸ.ਬੀ.ਐਸ.ਐਸ ਯੂਨੀਵਰਸਿਟੀ ,ਸ਼੍ਰੀ ਜੋਗਿੰਦਰ ਕੁਮਾਰ ਸੁਪਰਡੰਟ ਗ੍ਰੇਡ-1ਅਤੇ ਸ਼੍ਰੀ ਨਰੇਂਦਰ ਚੌਹਾਨ ਸਲਾਹਕਾਰ ਜਿਲ੍ਹਾ ਆਪਦਾ ਪ੍ਰਬੰਧਨ ਅਥਾਰਟੀ ਅਤੇ ਹੋਰ ਵੀ ਹਾਜ਼ਰ ਸਨ।
—