ਐਨਰਜੀ ਡਰਿੰਕਸ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ -ਡਾ ਬਲਬੀਰ ਸਿੰਘ ਸਿਹਤ ਮੰਤਰੀ
ਸਕੂਲਾਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪੂਰਨ ਪਾਬੰਦੀ - ਸਿਹਤ ਮੰਤਰੀ
ਐਨਰਜੀ ਡਰਿੰਕਸ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ -ਡਾ ਬਲਬੀਰ ਸਿੰਘ ਸਿਹਤ ਮੰਤਰੀ
ਸਕੂਲਾਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪੂਰਨ ਪਾਬੰਦੀ – ਸਿਹਤ ਮੰਤਰੀ
ਸ਼ਹਿਰੀ ਖੇਤਰ ਦੇ ਸਕੂਲਾਂ ਤੋ 50 ਮੀਟਰ ਤੇ ਪਿੰਡਾਂ ਵਿੱਚ 100 ਮੀਟਰ ਤੱਕ ਐਨਰਜੀ ਡਰਿੰਕ ਦੀ ਨਹੀਂ ਹੋਵੇਗੀ ਵਿਕਰੀ – ਸਿਹਤ ਮੰਤਰੀ
ਫਿਰੋਜ਼ਪੁਰ 28 ਅਪ੍ਰੈਲ, 2025: ਐਨਰਜੀ ਡਰਿੰਕਸ ਬੱਚਿਆ ਦੀ ਸਿਹਤ ਲਈ ਪੂਰੀ ਤਰ੍ਹਾਂ ਨਾਲ ਹਾਨੀਕਾਰਕ ਹਨ ਅਤੇ ਇਸ ਲਈ ਪੰਜਾਬ ਸਰਕਾਰ ਵਲੋ ਬੱਚਿਆ ਦੀ ਸਿਹਤ ਨੂੰ ਮੁੱਖ ਰੱਖਦਿਆ ਸਕੂਲਾਂ ਵਿੱਚ ਐਨਰਜੀ ਡਰਿੰਕਸ ਵੇਚਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਜਾਣਕਾਰੀ ਡਾ ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵਲੋ ਫਿਰੋਜ਼ਪੁਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆ ਨਾਲ ਮੀਟਿੰਗ ਕਰਦਿਆ ਸਾਂਝੀ ਕੀਤੀ ਗਈ।ਸਿਹਤ ਮੰਤਰੀ ਨੇ ਕਿਹਾ ਕਿ ਬੱਚਿਆ ਦੀ ਸਿਹਤ ਨੂੰ ਮੁੱਖ ਰੱਖਦਿਆ ਪੰਜਾਬ ਸਰਕਾਰ ਵਲੋ ਸ਼ਹਿਰੀ ਖੇਤਰ ਦੇ ਸਕੂਲਾਂ ਤੋ 50 ਮੀਟਰ ਤੇ ਪਿੰਡਾਂ ਵਿੱਚ 100 ਮੀਟਰ ਤੱਕ ਐਨਰਜੀ ਡਰਿੰਕ ਦੀ ਵਿਕਰੀ ਤੇ ਪੂਰਨ ਤੌਰ ਤੇ ਪਾਬੰਦੀ ਲੱਗਾ ਦਿੱਤੀ ਗਈ ਹੈ।
ਉਹਨਾਂ ਕਿਹਾ ਕੀ ਐਨਰਜੀ ਡਰਿੰਕਸ ਤੇ ਲਗਾਈ ਗਈ ਪਾਬੰਦੀ ਬਾਰੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਸੂਚਿਤ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋ ਇਸ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਅਤੇ ਮਾਪਿਆ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੱਚਿਆ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆ ਘਰ ਵਿੱਚ ਐਨਰਜੀ ਡਰਿੰਕਸ ਨਾ ਲਿਆਂਦੀ ਜਾਵੇ।
ਸਿਹਤ ਮੰਤਰੀ ਨੇ ਕਿਹਾ ਕਿ ਐਨਰਜੀ ਡਰਿੰਕਸ ਨਸ਼ਿਆਂ ਵੱਲ ਝੁਕਾਅ ਵਧਾਉਂਦੇ ਹਨ ਜਿਨ੍ਹਾਂ ਵਿੱਚ ਕੈਫੀਨ ਦੀ ਮਾਤਰਾ ਜਾਦਾ ਹੁੰਦੀ ਹੈ ,ਜੋ ਕਿ ਉਤੇਜਕ ਵਜੋਂ ਕੰਮ ਕਰਦੇ ਹਨ। ਹਾਲ ਹੀ ਦੇ ਸਾਲਾਂ ਵਿੱਚ, ਬਹੁਤ ਸਾਰੇ ਵੱਖ-ਵੱਖ ਐਨਰਜੀ ਡਰਿੰਕਸ ਬਾਜ਼ਾਰ ਵਿੱਚ ਊਰਜਾ ਵਧਾਉਣ ਵਾਲੇ ਜਾਂ ਖੁਰਾਕ ਪੂਰਕ ਵਜੋਂ ਪੇਸ਼ ਕੀਤੇ ਗਏ ਹਨ। ਇਹਨਾਂ ਪੀਣ ਵਾਲੇ ਪਦਾਰਥਾਂ ਵਿੱਚ ਉੱਚ ਪੱਧਰੀ ਕੈਫੀਨ ਹੁੰਦੀ ਹੈ ਜੋ ਦਿਮਾਗੀ ਪ੍ਰਣਾਲੀ ਨੂੰ ਉਤੇਜਿਤ ਕਰਦੀ ਹੈ ਜੋ ਕਿ ਮਨੁੱਖੀ ਸ਼ਰੀਰ ਲਈ ਹਾਨੀਕਾਰਕ ਹੈ ।ਸਿਹਤ ਮੰਤਰੀ ਨੇ ਕਿਹਾ ਕਿ ਬੱਚਿਆਂ ਦੁਆਰਾ ਕੈਫੀਨ ਯੁਕਤ ਪੀਣ ਵਾਲੇ ਪਦਾਰਥਾਂ ਤੱਕ ਸੰਭਾਵੀ ਪਹੁੰਚ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸੂਬਾ ਸਰਕਾਰ ਮਾਪਿਆ ਨੂੰ ਅਪੀਲ ਕਰਦੀ ਹੈ ਕਿ ਬੱਚਿਆ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋ ਜਾਣੂ ਕਰਵਾਇਆ ਜਾਵੇ ਅਤੇ ਬੱਚਿਆ ਨੂੰ ਇਸ ਤੋ ਦੂਰ ਰੱਖਿਆ ਜਾਵੇ ।ਉਹਨਾਂ ਕਿਹਾ ਕਿ ਇਹਨਾਂ ਡਰਿੰਕਸ ਦੀ ਵਰਤੋਂ ਨਾਲ ਕਾਰਡੀਓਵੈਸਕੁਲਰ, ਨਿਊਰੋਲੋਜੀਕਲ, ਮਨੋਵਿਗਿਆਨਕ, ਗੈਸਟਰੋਇੰਟੇਸਟਾਈਨਲ, ਪਾਚਕ, ਅਤੇ ਗੁਰਦੇ ਆਦਿ ਤੇ ਮਾੜਾ ਅਸਰ ਪੈਂਦਾ ਹੈ।
ਸਿਹਤ ਮੰਤਰੀ ਨੇ ਕਿਹਾ ਕੀ ਐਨਰਜੀ ਡਰਿੰਕਸ ਬੱਚਿਆਂ, ਗਰਭਵਤੀ ਜਾਂ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਲਈ ਵੇ ਹਾਨੀਕਾਰਕ ਹਨ ।ਉਹਨਾਂ ਪੰਜਾਬ ਵਾਸੀਆ ਨੂੰ ਅਪੀਲ ਕਰਦਿਆ ਕਿਹਾ ਕਿ ਸੂਬਾ ਸਰਕਾਰ ਵਲੋ ਸਿਹਤਮੰਦ ਪੰਜਾਬ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸੁਫ਼ਨੇ ਨੂੰ ਸਾਕਾਰ ਕਰਨ ਲਈ ਹਰੇਕ ਵਿਅਕਤੀ ਇਸ ਵਿੱਚ ਆਪਣਾ ਯੋਗਦਾਨ ਦੇਵੇ ।