ਐਨ.ਐਸ.ਐਸ.ਯੂਨਿਟ, ਰੈੱਡ ਰਿਬਨ ਕਲੱਬਾਂ ਅਤੇ ਯੂਥ ਕਲੱਬਾਂ ਵੱਲੋਂ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ
ਫਿਰੋਜ਼ਪੁਰ, 4 ਜੁਲਾਈ 2020 ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਦੁਆਰਾ ਮਿਸ਼ਨ ਫਤਿਹ ਤਹਿਤ ਘਰ-ਘਰ ਸੰਪਰਕ ਪ੍ਰੋਗਰਾਮ ਮੁਹਿੰਮ ਚਲਾਉਣ ਸਬੰਧੀ ਹੋਏ ਆਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ, ਫਿਰੋਜ਼ਪੁਰ ਨਾਲ ਸਬੰਧਤ ਯੂਥ ਕਲੱਬਾਂ, ਕੌਮੀ ਸੇਵਾ ਯੋਜਨਾ ਯੂਨਿਟਾਂ ਅਤੇ ਰੈੱਡ ਰੀਬਨ ਕਲੱਬਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਸ ਬਿਮਾਰੀ ਦੇ ਬਚਾਅ ਦੀਆਂ ਹਦਾਇਤਾਂ ਜਿਵੇਂ ਹੱਥ ਧੋਣਾ, ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਆਦਿ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਪੰਫਲੇਟ ਵੀ ਵੰਡੇ ਗਏ।
ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟ ਯੁਵਕ ਸੇਵਾਵਾਂ ਵਿਭਾਗ ਸ. ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਜੁੜੇ ਨੌਜਵਾਨਾਂ ਵੱਲੋਂ ਉਪਰੋਕਤ ਵੱਡਮੁੱਲੇ ਕਾਰਜ ਲਈ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਜਾ ਰਹੀਆ ਹਨ ਅਤੇ ਇਹ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਹੁੰਦੀ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਪੂਰੇ ਜ਼ਿਲ੍ਹੇ ਵਿਚ ਮਿਸ਼ਨ ਫਤਿਹ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ ਹੈ।