ਐਸ. ਬੀ. ਐਸ ਕੈਂਪਸ ਵਿਖੇ ਸ਼ਹੀਦਾਂ ਨੂੰ ਸਮਰਪਿਤ ਨਾਟਕ ਮੇਲੇ ਦਾ ਆਯੋਜਨ
ਫਿਰੋਜ਼ਪੁਰ 19 ਮਾਰਚ (ਏ. ਸੀ. ਚਾਵਲਾ) : ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਾਟਕ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਮੇਲਾ ਜ਼ਿਲ•ਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੋਸਾਇਟੀ ਵਲੋਂ ਮਨਾਏ ਜਾ ਰਹੇ 11 ਰੋਜ਼ਾ ਪ੍ਰੋਗਰਾਮਾਂ ਦੀ ਲੜੀ ਦੇ ਇਕ ਹਿੱਸੇ ਵਜੋਂ ਸੋਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ•ਾਂ ਸ਼ਮਾਂ ਰੌਸ਼ਨ ਕਰਕੇ ਇਸ ਸਮਾਗਮ ਦਾ ਰਸਮੀ ਉਦਘਾਟਨ ਕੀਤਾ। ਉਨ•ਾਂ ਦੇ ਨਾਲ ਭਾਜਪਾ ਦੇ ਜ਼ਿਲ•ਾ ਪ੍ਰਧਾਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗਰੋਵਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਸੋਸਾਇਟੀ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਰੈਡ ਆਰਟਸ ਮੋਗਾ ਵਲੋਂ ਨੁੱਕੜ ਨਾਟਕ 'ਆਖਿਰ ਕਦੋਂ ਤੱਕ', ਸੰਸਥਾ ਦੇ ਵਿਦਿਆਰਥੀਆਂ ਵਲੋਂ ਮੈਡਮ ਨਵਦੀਪ ਕੌਰ ਦੀ ਅਗਵਾਈ ਵਿਚ ਨਾਟਕ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਸਫਲ ਮੰਚਨ ਕੀਤਾ ਗਿਆ। ਪ੍ਰੋ. ਸੁਨੀਲ ਬਹਿਲ ਦੁਆਰਾ ਤਿਆਰ ਕਰਵਾਈ ਕੋਰੀਉਗ੍ਰਾਫੀ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ। ਚੰਡੀਗੜ• ਸਕੂਲ ਆਫ ਡਰਾਮਾ ਤੋਂ ਆਈ ਟੀਮ ਨੇ ਨਸ਼ਿਆਂ ਦੀ ਤ੍ਰਾਸਦੀ ਨੂੰ ਦਰਸਾਉਂਦਾ ਨਾਟਕ 'ਛੇਵਾਂ ਦਰਿਆ' ਅਤੇ ਗੁਰਸ਼ਰਨ ਭਾਜੀ ਦਾ ਲਿਖਿਆ ਨਾਟਕ 'ਬੁੱਤ ਜਾਗ ਪਿਆ' ਰਾਹੀਂ ਇਕ ਸਾਰਥਿਕ ਸੁਨੇਹਾ ਦੇਣ ਦਾ ਯਤਨ ਕੀਤਾ ਗਿਆ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿਚ ਸ਼ਹੀਦਾਂ ਦੀ ਸੋਚ ਨੂੰ ਨੌਜ਼ਵਾਨਾਂ ਤੱਕ ਪਹੁੰਚਾਉਣ ਦੇ ਇਸ ਯਤਨ ਨੂੰ ਉਨ•ਾਂ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾ ਕੇ ਇਕ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਉਤਸ਼ਾਹਿਤ ਕੀਤਾ। ਸੋਸਾਇਟੀ ਦੇ ਪ੍ਰਧਾਨ ਨੇ ਸੰਸਥਾ ਵਲੋਂ ਦਿੱਤੇ ਗਏ ਸਹਿਯੋਗ ਲਈ ਸੰਸਥਾ ਦੇ ਮੁੱਖੀ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਇਸ ਸਮਾਗਮ ਦੇ ਚੀਫ ਕੋਆਰਡੀਨੇਟਰ ਪ੍ਰੋ. ਗਜ਼ਲਪ੍ਰੀਤ ਸਿੰਘ ਪ੍ਰਿੰਸੀਪਲ ਪੌਲੀਵਿੰਗ, ਕੋਆਰਡੀਨੇਟਰਜ਼ ਪ੍ਰੋ. ਮੁਨੀਸ਼ ਕੁਮਾਰ, ਪ੍ਰੋ. ਵਿਸ਼ਾਲ ਸ਼ਰਮਾ, ਮੈਡਮ ਨਵਦੀਪ ਕੌਰ, ਪ੍ਰੋ ਰਾਹੁਲ ਚੋਪੜਾ, ਸਮੂਹ ਵਿਭਾਗੀ ਮੁੱਖੀ, ਸਟਾਫ, ਉੱਘੇ ਸਮਾਜ ਸੇਵੀ ਹਰੀਸ਼ ਮੋਂਗਾ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।