ਐਸ ਬੀ ਐਸ ਕੈਂਪਸ ਵਿੱਚ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
ਫਿਰੋਜ਼ਪੁਰ:- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਖੰਡ ਜਾਪ ਕਰਵਾਏ ਗਏ।ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਜ਼ਾਮਨੀ ਸਹਿਬ ਬਾਜ਼ੀਦਪੁਰ ਤੋਂ ਆਏ ਰਾਗੀ ਨਿਰਭੈ ਸਿੰਘ ਅਤੇ ਉਹਨਾਂ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਕਥਾ ਪ੍ਰਵਚਨ ਕਰਦਿਆਂ ਗੁਰਦੁਆਰਾ ਜ਼ਾਮਨੀ ਸਹਿਬ ਬਾਜ਼ੀਦਪੁਰ ਤੋਂ ਹੀ ਕਥਾ ਵਾਚਕ ਸਿੰਘ ਸਹਿਬ ਭਾਈ ਬਲਵਿੰਦਰ ਸਿੰਘ ਜੀ ਨੇ ਹਰ ਤਰਾਂ ਦੀਆਂ ਸਮਾਜਿਕ ਬੁਰਾਈਆਂ ,ਨਿੰਦਾ ਚੁਗਲੀ ਅਤੇ ਨਸ਼ੇ ਤਿਆਗ ਕੇ ਗੁਰੁ ਗ੍ਰੰਥ ਸਹਿਬ ਜੀ ਦੀਆਂ ਸਿਖਿਆਵਾਂ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ।ਉਹਨਾਂ ਗੁਰੁ ਗੋਬਿੰਦ ਸਿੰਘ ਜੀ ਦੇ ਮਹਾਨ ਜੀਵਨ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਗੁਰੁ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਹਰ ਸਾਲ ਵਿਦਿਆਰਥੀਆਂ ਅਤੇ ਸਟਾਫ ਡੇ ਸਹਿਯੋਗ ਨਾਲ ਸੰਸਥਾ ਵਿੱਚ ਗੁਰੁ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ ਜਾਂਦੇ ਹਨ ਅਤੇ ਸੰਸਥਾ ਦੀ ਚੜ•ਦੀ ਕਲਾ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱੱਖ ਲਈ ਅਰਦਾਸ ਬੇਨਤੀ ਕੀਤੀ ਜਾਂਦੀ ਹੈ।ਇਸ ਮੌਕੇ ਆਈਆਂ ਸੰਗਤਾਂ ਨੂੰ ਗੁਰੁ ਦੇ ਅਤੁੱਟ ਲੰਗਰ ਵਰਤਾਏ ਗਏ।