ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਤੀਜੇ ਦਿਨ ਵੀ ਸਰਕਾਰੀ ਕੰਮ ਕਾਜ ਠੱਪ ਰਿਹਾ
ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ, ਕੱਲ ਖੜਕਾਏ ਜਾਣਗੇ ਪੀਪੇ
ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਤੀਜੇ ਦਿਨ ਵੀ ਸਰਕਾਰੀ ਕੰਮ ਕਾਜ ਠੱਪ ਰਿਹਾ
ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ
ਕੱਲ ਖੜਕਾਏ ਜਾਣਗੇ ਪੀਪੇ
ਫਿਰੋਜ਼ਪੁਰ 12 ਅਕਤੂਬਰ, 2022: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਬਾਡੀ ਵੱਲੋ ਲਏ ਗਏ ਫੈਸਲੇ ਮੁਤਾਬਿਕ ਜਿ਼ਲ੍ਹਾ ਫਿਰੋਜ਼ਪੁਰ ਦਾ ਸਮੂਹ ਕਲੈਰੀਕਲ ਅਮਲਾ ਅੱਜ ਤੀਜੇ ਦਿਨ ਵੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਤੇ ਰਿਹਾ ਜਿਸ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਮੁਕੰਮਲ ਬੰਦ ਰਿਹਾ ।
ਅੱਜ ਦੀ ਕਲਮ ਛੋੜ ਹੜਤਾਲ ਦੌਰਾਨ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਦੇ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਗਸੀਰ ਸਿੰਘ ਭਾਂਗਰ ਐਡੀਸ਼ਨਲ ਜਨਰਲ ਸਕੱਤਰ, ਦੀਦਾਰ ਸਿੰਘ ਸੂਬਾ ਪ੍ਰਧਾਨ ਭੂਮੀ ਰੱਖਿਆ ਵਿਭਾਗ, ਸੋਨੂੰ ਕਸ਼ਅਪ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨਠ, ਦੀਪਕ ਲੂੰਬਾ ਪ੍ਰਧਾਨ ਕਮਿਸ਼ਨਰ ਦਫਤਰ, ਯਾਦਵਿੰਦਰ ਸਿੰਘ ਸੂਬਾ ਜਨਰਲ ਸਕੱਤਰ ਕਮਿ਼ਸਨਰ ਦਫਤਰ ਕਰਮਚਾਰੀ ਯੂਨੀਅਨ, ਸਮੇਤ ਮੁਲਾਜ਼ਮਾਂ ਦੇ ਵੱਡੇ ਇਕੱਠ ਸਮੇਤ ਵੱਖ ਵੱਖ ਦਫਤਰਾਂ ਦਾ ਦੌਰਾ ਕਰਕੇ ਹੜਤਾਲੀ ਕਰਮਚਾਰੀਆਂ ਨਾਲ ਮਿਲਕੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ ।
ਅੱਜ ਦੀ ਕਲਮ ਛੋੜ ਹੜਤਾਲ ਦੌਰਾਨ ਲੋਕ ਨਿਰਮਾਣ ਵਿਭਾਗ, ਜਿ਼ਲ੍ਹਾ ਸਿੱਖਿਆ ਦਫਤਰ, ਜਿ਼ਲ੍ਹਾ ਖਜ਼ਾਨਾ ਦਫਤਰ, ਡੀ.ਸੀ. ਦਫਤਰ, ਐਸ.ਡੀ.ਐਮ ਦਫਤਰ, ਸਿਵਲ ਸਰਜਨ ਦਫਤਰ, ਫੂਡ ਸਪਲਾਈ ਦਫਤਰ, ਤਹਿਸੀਲ ਦਫਤਰ, ਰੋਜ਼ਗਾਰ ਦਫਤਰ, ਭਾਸ਼ਾ ਵਿਭਾਗ, ਕਮਿਸ਼ਨਰ ਦਫਤਰ, ਫਿ