ਕਾਲੂ ਵਾਲਾ ਦੇ ਅਨੇਕਾਂ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ‘ਚ ਕੀਤੀ ਸ਼ਮੂਲੀਅਤ
ਕਾਲੂ ਵਾਲਾ ਦੇ ਅਨੇਕਾਂ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ‘ਚ ਕੀਤੀ ਸ਼ਮੂਲੀਅਤ
ਫਿਰੋਜ਼ਪੁਰ, 14 ਫਰਵਰੀ, 2022। ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਦੀ ਚੋਂਣ ਮੁਹਿੰਮ ਨੂੰ ਉਸ ਵਕਤ ਭਰਵਾ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਖੁਸ਼ ਹੋਏ ਪਿੰਡ ਕਾਲੂ ਵਾਲਾ ਦੇ 26 ਪਰਿਵਾਰਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੇ ਪਰਨੇ ਪਾ ਕੇ ਸਵਾਗਤ ਕਰਦਿਆ ਰੋਹਿਤ ਵੋਹਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੇਲੇ ਹੋਏ ਪੰਜਾਬ ਦੇ ਵਿਕਾਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੋ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇ ਰਹੇ ਹਨ ਅਤੇ ਇਸ ਵਾਰ ਭਾਰੀ ਬਹੁਮਤ ਨਾਲ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਮੰਗਲ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਮੈਂਬਰ, ਬਚਨ ਸਿੰਘ ਸਾਬਕਾ ਨੰਬਰਦਾਰ, ਬਚਨ ਸਿੰਘ ਸਾਬਕਾ ਮੈਂਬਰ, ਜਰਨੈਲ ਸਿੰਘ, ਜੀਵਨ ਸਿੰਘ ਸਾਬਕਾ ਮੈਂਬਰ, ਦਰਸ਼ਨ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਬਲਵੀਰ ਸਿੰਘ, ਗੁਰਬਚਨ ਸਿੰਘ, ਜੋਗਿੰਦਰ ਸਿੰਘ, ਪਿਆਰਾ ਸਿੰਘ, ਮੰਗਲ ਸਿੰਘ, ਫੌਜਾ ਸਿੰਘ, ਪਾਲਾ ਸਿੰਘ, ਅਮਰ ਸਿੰਘ, ਜੋਗਿੰਦਰ ਸਿੰਘ, ਗੁਰਮੇਜ, ਜਗਜੀਤ ਸਿੰਘ, ਮੱਖਣ ਸਿੰਘ, ਸੁਰਜੀਤ ਸਿੰਘ, ਪ੍ਰਕਾਸ਼ , ਕਰਨਦੀਪ, ਰਾਜ , ਰਤਨ ਸਿੰਘ, ਕਾਲਾ, ਹਰਬੰਸ ਸਿੰਘ ਆਦਿ ਸਮੇਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।