ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 26 ਜਨਵਰੀ ਨੂੰ ਮਨਾਇਆ ਜਾਵੇਗਾ ਫਤਿਹ ਦਿਵਸ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 26 ਜਨਵਰੀ ਨੂੰ ਮਨਾਇਆ ਜਾਵੇਗਾ ਫਤਿਹ ਦਿਵਸ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਪਿੰਡ ਆਰਿਫ਼ ਕੇ ਕਿਸਾਨ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਜਿਲ੍ਹਾ ਪ੍ਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਧਾਨ ਹੇਠ ਹੋਈ।ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੰਦੀ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਸਬੰਧੀ ਲਿਖਤੀ ਪੈ੍ਸ ਬਿਆਨ ਰਾਹੀਂ ਜਿਲ੍ਹਾ ਮੀਤ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਦੱਸਿਆ ਕਿ ਜੀਰਾ ਸ਼ਰਾਬ ਫੈਕਟਰੀ ਨੂੰ ਲੋਕਾਂ ਦੇ ਸੰਘਰਸ਼ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਬੰਦ ਕਰਨ ਲਈ ਮਜਬੂਰ ਕੀਤਾ ਹੈ। ਪਿਛਲੇ ਸਾਢੇ ਪੰਜ ਮਹੀਨਿਆਂ ਤੋਂ ਇਲਾਕੇ ਦੇ 50 ਪਿੰਡਾਂ ਦੇ ਲੋਕ ਤੇ ਕਿਸਾਨ ਮਜਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਪਾਣੀ, ਹਵਾ ,ਮਿੱਟੀ ਪ੍ਰਦੂਸ਼ਿਤ ਕਰਨ ਵਾਲੀ ਫੈਕਟਰੀ ਬੰਦ ਕਰਵਾਉਣ ਲਈ ਸੰਘਰਸ਼ ਚੱਲ ਰਿਹਾ ਸੀ। ਇਹ ਸਮੂਹ ਵਾਤਾਵਰਣ ਪ੍ਰਤੀ ਹਮਦਰਦੀ ਰੱਖਣ ਵਾਲੇ ਤੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ ਦੀ ਵੱਡੀ ਜਿੱਤ ਹੋਈ ਹੈ।
ਮੀਟਿੰਗ ਵਿੱਚ ਸਾਰੇ ਆਗੂਆਂ ਵੱਲੋਂ ਆਉਣ ਵਾਲੇ ਸੰਘਰਸ਼ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕਰਕੇ ਕੀਤੇ ਹੋਏ ਐਲਾਨਾ ਨੂੰ ਲਾਗੂ ਕਰਨ ਦਾ ਮਤਾ ਪਾਸ ਕੀਤਾ ਗਿਆ।ਸੂਬਾ ਕਮੇਟੀ ਦੇ ਐਲਾਨ ਮੁਤਾਬਕ 26 ਜਨਵਰੀ ਨੂੰ ਦਿੱਲੀ ਫਤਿਹ ਦਿਵਸ ਜਿਲ੍ਹਾ ਹੈੱਡਕੁਆਰਟਰਾ ਤੇ ਮਨਾਇਆ ਜਾਵੇਗਾ।
ਕਿਸਾਨਾ ਮਜਦੂਰਾਂ ਦੀਆਂ ਦਿੱਲੀ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਜਿਵੇਂ 23 ਫਸਲਾਂ ਦਾ ਗਰੰਟੀ ਕਨੂੰਨ ਬਣਾਉਣ, ਕਿਸਾਨਾ ਤੇ ਪਾਏ ਪਰਚੇ ਰੱਦ ਕਰਨ, ਬਿਜਲੀ ਸੋਧ ਬਿੱਲ 2022 ਰੱਦ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀਆਂ ਸਜਾਵਾਂ ਦੇਣ ਆਦਿ ਲਾਗੂ ਕਰਨ ਦੀ ਜੋਰਦਾਰ ਮੰਗ ਕੀਤੀ ਜਾਵੇਗੀ। ਏਸੇ ਤਰ੍ਹਾਂ ਪੰਜਾਬ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਜਾਵੇ। ਜੇਕਰ ਦੋਵਾ ਸਰਕਾਰਾ ਨੇ ਸਮਾਂ ਰਹਿੰਦੇ ਮੰਗਾਂ ਦਾ ਹੱਲ ਨਾ ਕੀਤਾ ਤਾਂ 29 ਜਨਵਰੀ ਨੂੰ ਪੰਜਾਬ ਵਿੱਚ 3 ਘੰਟੇ ਲਈ ਰੇਲਾਂ ਦਾ ਚੱਕਾਂ ਜਾਮ ਕੀਤਾ ਜਾਵੇਗਾ । ਜਿਸ ਦੀ ਜਿੰਮੇਵਾਰ ਕੇਦਰ ਸਰਕਾਰ ਤੇ ਪੰਜਾਬ ਸਰਕਾਰ ਹੋਵੇਗੀ।
ਇਸ ਮੌਕੇ ਮੀਟਿੰਗ ਵਿੱਚ ਰਾਣਾ ਰਣਬੀਰ ਸਿੰਘ, ਧਰਮ ਸਿੰਘ ਸਿੱਧੂ ,ਨਰਿੰਦਰਪਾਲ ਸਿੰਘ ਜਤਾਲਾ, ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇਵਾਲਾ, ਮੰਗਲ ਸਿੰਘ ਵੀ ਹਾਜਰ ਸਨ।