ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਵਿੱਚ 31ਜੁਲਾਈ ਨੂੰ ਰੇਲ ਰੋਕੋ ਕਾਲ ਅਧੀਨ ਜਿਲ੍ਹੇ ਦੇ ਪੰਜ ਥਾਵਾਂ ਤੇ ਰੇਲਾਂ ਦਾ ਚੱਕਾ ਜਾਮ ਕਰੇਗੀ
ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਵਿੱਚ 31ਜੁਲਾਈ ਨੂੰ ਰੇਲ ਰੋਕੋ ਕਾਲ ਅਧੀਨ ਜਿਲ੍ਹੇ ਦੇ ਪੰਜ ਥਾਵਾਂ ਤੇ ਰੇਲਾਂ ਦਾ ਚੱਕਾ ਜਾਮ ਕਰੇਗੀ
ਫਿਰੋਜ਼ਪੁਰ, ਜੁਲਾਈ 27, 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਆਗੂ ਰਾਣਾ ਰਣਬੀਰ ਸਿੰਘ ਤੇ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਦੇ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਸਮੁੱਚੇ ਕਿਸਾਨਾਂ ਮਜਦੂਰਾਂ ਤੇ ਹਰ ਵਰਗ ਦੇ ਲੋਕਾਂ ਵੱਲੋਂ 31 ਜੁਲਾਈ ਨੂੰ ਰੇਲਾਂ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਤਰੁੰਤ ਲਾਗੂ ਕਰਵਾਉਣ ਲਈ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ । ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕੇ ਸਰਕਾਰ 23 ਫਸਲਾਂ ਤੇ ਘੱਟੋ ਘੱਟ ਸਮੱਰਥਨ ਮੁੱਲ ਤੇ ਖਰੀਦ ਦੀ ਗਰੰਟੀ ਦਾ ਨੋਟੀਫਿਕੇਸ਼ਨ ਜਾਰੀ ਕਰੇ ਤੇ ਕੇਂਦਰ ਸਰਕਾਰ ਵੱਲੋਂ M.S.P. ਤੇ ਬਣਾਈ ਸਰਕਾਰ ਪੱਖੀ ਕਮੇਟੀ ਨੂੰ ਭੰਗ ਕਰਕੇ ਡਾ: ਸੁਆਮੀਨਾਥਨ ਦੀ ਰਿਪੋਰਟ ਨੂੰ ਤਰੁੰਤ ਲਾਗੂ ਕਰੇ, ਲ਼ਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਮੰਤਰੀ ਮੰਡਲ ਚੋਂ ਬਰਖਾਸ਼ਤ ਕਰਕੇ ਜੇਲ੍ਹ ਵਿੱਚ ਬੰਦ ਕਰੇ, ਕਿਸਾਨ ਅੰਦੋਲਨ ਦੌਰਾਨ ਅੰਦੋਲਨਕਾਰੀਆਂ ਤੇ ਕੀਤੇ ਪਰਚੇ ਰੱਦ ਕੀਤੇ ਜਾਣ , ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜਦੂਰਾਂ ਨੂੰ ਵਾਅਦੇ ਅਨੁਸਾਰ ਪੰਜ ਲੱਖ ਰੁਪਏ ਮੁਆਵਜਾ ਤੇ ਸ਼ਹੀਦ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ ਤੇ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਫਸਲੀ ਵਿਭਿੰਨਤਾ ਤੇ ਖਰੀਦ ਦੀ ਗਰੰਟੀ ਦੇਕੇ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਗੇੜ ਚੋਂ ਬਾਹਰ ਕੱਢਿਆ ਜਾਵੇ, ਕਣਕ ਝੋਨੇ ਦੇ ਨਾੜ ਤੇ ਰਹਿੰਦ ਖੂੰਦ ਨੂੰ ਖਤਮ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲਾ ਕਰੇ ਤੇ ਇਸ ਲਈ ਵਿਸ਼ੇਸ਼ ਬਜਟ ਰਖਿਆ ਜਾਵੇ,ਪਾਣੀਆਂ ਵਿੱਚ ਜਹਿਰੀਲਾ ਕੈਮੀਕਲ ਤੇ ਵੇਸਟ ਪਾਕੇ ਪ੍ਰਦੂਸ਼ਿਤ ਕਰਨ ਵਾਲੇ ਕਾਰਖਾਨੇ ਤੇ ਫੈਕਟਰੀਆਂ ਤੋਂ ਮੋਟੇ ਜੁਰਮਾਨੇ ਵਸੂਲਣ ਤੇ ਸਖਤ ਸਜਾ ਦਾ ਕਨੂੰਨ ਬਣਾ ਕੇ ਲਾਗੂ ਕੀਤਾ ਜਾਵੇ, 31 ਜੁਲਾਈ ਨੂੰ ਜਿਲ੍ਹੇ ਭਰ ਵਿੱਚ ਗੁਰੂ ਹਰਸਹਾਏ, ਫਿਰੋਜ਼ਪੁਰ ਟੈਂਕਾ ਵਾਲੀ ਵਸਤੀ, ਮੱਲਾਂਵਾਲਾ, ਮੱਖੂ ਤੇ ਤਲਵੰਡੀ ਭਾਈ ਸਮੇਤ ਪੰਜ ਥਾਵਾ ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਪਿੰਡਾਂ ਵਿੱਚੋਂ ਹਜਾਰਾਂ ਦੀ ਤਦਾਦ ਵਿੱਚ ਕਿਸਾਨ ਮਜ਼ਦੂਰ ਬੀਬੀਆਂ ਤੇ ਬੱਚੇ ਇਸ ਮੋਰਚੇ ਵਿੱਚ ਸ਼ਾਮਿਲ ਹੋ ਰਹੇ ਹਨ।