ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚਾਰੇ ਮੰਗਾਂ ਮਨਵਾਉਣ ਲਈ 8 ਮਾਰਚ ਨੂੰ 18 ਜ਼ਿਲਿਆਂ ਦੇ 60 ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚਾਰੇ ਮੰਗਾਂ ਮਨਵਾਉਣ ਲਈ 8 ਮਾਰਚ ਨੂੰ 18 ਜ਼ਿਲਿਆਂ ਦੇ 60 ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ ਤੇ ਕੌਮੀ ਇਨਸਾਫ ਮੋਰਚੇ ਦੀ ਕੀਤੀ ਪੂਰਨ ਹਮਾਇਤ
ਫਿਰੋਜ਼ਪੁਰ, ਮਾਰਚ 6, 2823: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਮਨਵਾਉਣ ਲਈ 7 ਜਨਵਰੀ ਤੋਂ ਚੰਡੀਗੜ੍ਹ ਮੁਹਾਲੀ ਹੱਦ ਉੱਤੇ ਲੱਗੇ ਪੱਕੇ ਮੋਰਚੇ ਨੂੰ 2 ਮਹੀਨੇ ਹੋ ਗਏ ਹਨ,ਪਰ ਕੇਂਦਰ ਤੇ ਪੰਜਾਬ ਸਰਕਾਰ ਕੋਈ ਗੱਲ ਸੁਨਣ ਨੂੰ ਤਿਆਰ ਨਹੀਂ ਹੈ।ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜਥੇਬੰਦੀ ਪਹਿਲੇ ਦਿਨ ਤੋਂ ਪੱਕੇ ਮੋਰਚੇ ਦੀ ਹਮਾਇਤ ਕਰ ਰਹੀ ਹੈ ਤੇ 8 ਮਾਰਚ ਨੂੰ 18 ਜ਼ਿਲਿਆਂ ਵਿਚ 60 ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤੇ ਮੰਗ ਕੀਤੀ ਜਾਵੇਗੀ ਕਿ 36 ਸਾਲ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ,ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਬਹਿਬਲ ਕਲਾਂ ਵਿਖੇ ਗੋਲੀ ਚਲਾ ਕੇ 2 ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਉਸ ਸਮੇਂ ਦੇ ਹਾਕਮਾਂ ਤੇ ਅਧਿਕਾਰੀਆਂ ਉੱਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾਵੇ, ਸ਼੍ਰੋਮਣੀ ਕਮੇਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕਰਨ ਵਾਲਿਆਂ ਦੀ ਸ਼ਨਾਖ਼ਤ ਕਰੇ ਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ,ਭਾਰਤ ਸਰਕਾਰ ਵੱਲੋਂ ਦੇਸ਼ ਧ੍ਰੋਹ ਦੇ ਪਰਚਿਆ ਰਾਂਹੀ ਜੇਲ੍ਹਾਂ ਵਿੱਚ ਬੰਦ ਕੀਤੇ ਬੁੱਧੀਜੀਵੀ,ਵਕੀਲ, ਪੱਤਰਕਾਰ,ਕਵੀ,ਸਮਾਜਿਕ ਕਾਰਕੁੰਨ ਤੁਰੰਤ ਰਿਹਾਅ ਕੀਤੇ ਜਾਣ।ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਪੰਜਾਬ ਸਰਕਾਰ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਤੇ ਉਕਤ ਮੰਗਾਂ ਮੰਨੀਆਂ ਜਾਣ।ਕਿਸਾਨ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਦੇ ਜਥੇ ਭੇਜਣ ਬਾਰੇ 18 ਮਾਰਚ ਨੂੰ ਜਥੇਬੰਦੀ ਦੇ ਸੂਬਾ ਇਜਲਾਸ ਮੌਕੇ ਐਲਾਨ ਕੀਤਾ ਜਾਵੇਗਾ।🙏🙏🙏 ਬਲਜਿੰਦਰ ਤਲਵੰਡੀ