ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 23 ਅਪ੍ਰੈਲ ਤੋਂ ਦੋ ਦਿਨ ਦਾ ਰੇਲ ਰੋਕੋ ਅੰਦੋਲਨ, ਕੇਂਦਰ ਸਰਕਾਰ ਵੱਲੋਂ ਕਣਕ ਤੇ ਲਾਏ ਬੇਲੋੜੇ ਕੱਟ ਰੱਦ ਕਰਨ ਦੀ ਮੰਗ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 23 ਅਪ੍ਰੈਲ ਤੋਂ ਦੋ ਦਿਨ ਦਾ ਰੇਲ ਰੋਕੋ ਅੰਦੋਲਨ, ਕੇਂਦਰ ਸਰਕਾਰ ਵੱਲੋਂ ਕਣਕ ਤੇ ਲਾਏ ਬੇਲੋੜੇ ਕੱਟ ਰੱਦ ਕਰਨ ਦੀ ਮੰਗ
ਫਿਰੋਜ਼ਪੁਰ, 15.4.2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਗੁਰਦੁਆਰਾ ਪ੍ਰਗਟ ਸਾਹਿਬ (F.F ਰੋਡ) ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਜ ਸਕੱਤਰ ਰਣਬੀਰ ਸਿੰਘ ਰਾਣਾ, ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਵਿਸ਼ੇਸ਼ ਤੌਰ ਤੇ ਹਾਜਰ ਹੋਏ।
ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਹੋਣ ਕਾਰਨ ਕਿਸਾਨਾਂ ਮਜ਼ਦੂਰਾਂ ਵਲੋਂ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਹੋਈ ਤਬਾਹੀ ਦੀ ਭਰਪਾਈ ਕਿਸਾਨਾਂ ਨੂੰ ਦੇਣ ਦੀ ਬਜਾਏ ਬੇਲੋੜੇ ਕੱਟ ਲਾ ਕੇ ਦੂਹਰੀ ਮਾਰ ਮਾਰੀ ਜਾ ਰਹੀ ਹੈ ਤੇ ਇਸ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ 23 ਅਪ੍ਰੈਲ ਤੋਂ ਦੋ ਦਿਨ ਦਾ ਰੇਲ ਰੋਕੋ ਮੋਰਚਾ ਸ਼ੁਰੂ ਕੀਤਾ ਜਾ ਰਿਹਾ ਹੈ, ਜੇਕਰ ਮਸਲਿਆਂ ਦਾ ਹੱਲ ਨਾਂਹ ਹੋਇਆ ਤਾਂ ਇਹ ਮੋਰਚਾ ਲੰਮਾ ਵੀ ਚੱਲ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਕਣਕ ਤੇ ਲਾਏ ਕੱਟਾਂ ਵਿਰੁੱਧ ਕੇਂਦਰ ਸਰਕਾਰ ਵਿਰੁੱਧ ਭੁਗਤਣ ਦੀ ਬਜਾਏ ਆਪਣੇ ਕੋਲੋਂ ਦੇਣ ਦੇ ਖੋਖਲੇ ਵਾਅਦੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਜੋ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਨੂੰ ਦੇਣ ਦਾ ਐਲਾਨ ਕੀਤਾ ਸੀ, ਉਸ ਵਿੱਚ ਵੀ ਬੇਹਤਾਸ਼ਾ ਸ਼ਰਤਾਂ ਲਾਗੂ ਕਰ ਦਿਤੀਆਂ ਹਨ ਤੇ ਸਿਰਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਜਦ ਕਿ ਸਰਕਾਰ ਨੂੰ ਕਿਸਾਨਾਂ ਦੀ ਭਰਪਾਈ ਕਰਨ ਲਈ ਪ੍ਰਤੀ ਕੁਇੰਟਲ 300 ਰੁਪਏ ਬੋਨਸ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜੋ ਜ਼ਿਲ੍ਹਾ ਭਰ ਨਾਲ ਪੁਲਿਸ ਪ੍ਰਸ਼ਾਸਨ ਨਾਲ ਮਸਲਿਆਂ ਨੂੰ ਲੈ ਕੇ 23 ਮਾਰਚ ਨੂੰ S.S.P. ਦਫ਼ਤਰ ਧਰਨਾ ਲਾਇਆ ਸੀ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਸਲਿਆਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਦੇਣ ਦੇ ਵਿਸ਼ਵਾਸ ਮਗਰੋਂ ਖਤਮ ਕਰ ਦਿੱਤਾ ਗਿਆ ਸੀ। ਪਰ ਐਨੇਂ ਦਿਨ ਬੀਤ ਜਾਣ ਦੇ ਬਾਵਜੂਦ ਵੀ ਮਸਲੇ ਹੱਲ ਨਹੀਂ ਹੋਏ,ਜਿਸ ਤੇ ਜਲਦੀ ਹੀ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਅਮਨਦੀਪ ਸਿੰਘ ਕੱਚਰਭੰਨ, ਬਲਰਾਜ ਸਿੰਘ ਫੇਰੋਕੇ, ਸੁਖਵੰਤ ਸਿੰਘ ਲੋਹੁਕਾ, ਅਮਰਜੀਤ ਸਿੰਘ ਸੰਤੂਵਾਲਾ, ਵਰਿੰਦਰ ਸਿੰਘ ਕੱਸੋਆਣਾ, ਨਰਿੰਦਰਪਾਲ ਸਿੰਘ ਜਤਾਲਾ, ਮੰਗਲ ਸਿੰਘ ਸਵਾਈਕੇ, ਬੂਟਾ ਸਿੰਘ ਕਰੀਕਲਾਂ, ਗੁਰਨਾਮ ਸਿੰਘ ਅਲੀਕੇ, ਹਰਫੂਲ ਸਿੰਘ, ਬਚਿੱਤਰ ਸਿੰਘ ਦੂਲੇਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਗੁਰਮੇਲ ਸਿੰਘ ਫੱਤੇਵਾਲਾ, ਬਲਜਿੰਦਰ ਸਿੰਘ ਤਲਵੰਡੀ, ਕਮਲਜੀਤ ਸਿੰਘ ਮਰਹਾਣਾ, ਗੁਰਬਖਸ਼ ਸਿੰਘ ਪੰਜਗਰਾਈਂ, ਚਰਨਜੀਤ ਸਿੰਘ ਬਾਦਲਕੇ, ਸੁਰਜੀਤ ਸਿੰਘ ਫੌਜੀ,ਕੇਵਲ ਸਿੰਘ, ਖਿਲਾਰਾ ਸਿੰਘ ਆਸਲ, ਮੰਗਲ ਸਿੰਘ ਗੁੱਦੜਢੰਡੀ, ਫੁੰਮਣ ਸਿੰਘ ਰਾਉਕੇ, ਮੱਖਣ ਸਿੰਘ ਵਾੜਾ ਜਵਾਹਰ ਸਿੰਘ, ਗੁਲਜ਼ਾਰ ਸਿੰਘ ਗੋਗੋਆਣੀ, ਗੱਬਰ ਸਿੰਘ ਫੁਲਰਵਾਨ, ਮੱਸਾ ਸਿੰਘ, ਗੁਰਮੁੱਖ ਸਿੰਘ, ਮਹਿਤਾਬ ਸਿੰਘ ਕੱਚਰਭੰਨ, ਗੁਰਭੇਜ ਸਿੰਘ।🖍️🖍️🖍️ ਬਲਜਿੰਦਰ ਤਲਵੰਡੀ