ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰੀਪੇਡ ਸਮਾਰਟ ਬਿਜਲੀ ਮੀਟਰ ਨਾਂਹ ਲੱਗਣ ਦੇਣ ਦਾ ਐਲਾਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬਵੱਲੋਂ ਅੱਜ ਜਨਤਕ ਅਦਾਰਿਆਂ ਦੇ ਨਿੱਜੀਕਰਨ ਖ਼ਿਲਾਫ਼ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕੀਤੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰੀਪੇਡ ਸਮਾਰਟ ਬਿਜਲੀ ਮੀਟਰ ਨਾਂਹ ਲੱਗਣ ਦੇਣ ਦਾ ਐਲਾਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬਵੱਲੋਂ ਅੱਜ ਜਨਤਕ ਅਦਾਰਿਆਂ ਦੇ ਨਿੱਜੀਕਰਨ ਖ਼ਿਲਾਫ਼ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕੀਤੀ
Ferozepur, 28.3.2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਦੇਸ਼ ਵਿਚ ਸਾਮਰਾਜੀ ਨਿੱਜੀਕਰਨ ਦੀਆਂ ਨੀਤੀਆਂ ਨਾਲ ਕਾਰਪੋਰੇਟਾਂ ਪੱਖੀ ਚੱਲ ਰਹੀ ਹਨੇਰੀ ਵਿਰੁੱਧ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਰੱਦ, ਕੱਚੇ ਮੁਲਾਜ਼ਮ ਪੱਕੇ ਕਰਨ ਖ਼ਿਲਾਫ਼ ਕੀਤੀ ਜਾ ਰਹੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵੱਲੋਂ ਜ਼ਿਲ੍ਹਾ ਕਪੂਰਥਲਾ, ਮੋਗਾ, ਫ਼ਰੀਦਕੋਟ, ਹੁਸ਼ਿਆਰਪੁਰ ਵਿਖੇ ਵਿਸ਼ਾਲ ਇਕੱਠ ਕੀਤੇ। ਰੋਸ ਰੈਲੀਆਂ ਵਿੱਚ ਹਜ਼ਾਰਾਂ ਦੀ ਤਦਾਦ ਵਿੱਚ ਜੁੜੇ ਲੋਕਾਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਜ਼ੋਰਦਾਰ ਮੰਗ ਕੀਤੀ ਗਈ ਕਿ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਪ੍ਰੀਪੇਡ ਸਮਾਰਟ ਬਿਜਲੀ ਮੀਟਰ ਲਗਾਉਣ ਦੀ ਨੀਤੀ ਰੱਦ ਕੀਤੀ ਜਾਵੇ ਤੇ ਕਿਸਾਨ ਮਜ਼ਦੂਰ ਜਥੇਬੰਦੀ ਕਿਸੇ ਵੀ ਕੀਮਤ ਉਤੇ ਉਕਤ ਬਿਜਲੀ ਮੀਟਰ ਨਹੀਂ ਲੱਗਣ ਦੇਵੇਗੀ ਤੇ ਬਿਜਲੀ ਅਧਿਕਾਰੀਆਂ ਦੇ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚੰਡੀਗਡ਼੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਨਿਯਮ ਹੇਠ ਲਿਆਉਣ ਤੇ ਕੇਂਦਰੀ ਗ੍ਰਹਿ ਮੰਤਰੀ ਦੇ ਐਲਾਨ ਦੀ ਸਖ਼ਤ ਨਿਖੇਧੀ ਕੀਤੀ ਤੇ ਚੰਡੀਗਡ਼੍ਹ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਤੇ ਕੇਰਲਾ ਦੀ ਤਰਜ਼ ਉੱਤੇ ਪੰਜਾਬ ਸਰਕਾਰ 13 ਫ਼ਸਲਾਂ ਦੀ ਗਰੰਟੀ ਕਾਨੂੰਨ ਪਾਸ ਕਰਨ ਦੀ ਮੰਗ ਵੀ ਕੀਤੀ ਗਈ।🖍