ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਪਿੰਡ ਬਾਦਲ ਵਿਖੇ 20 ਸਤੰਬਰ ਤੋਂ ਲਗਾਤਾਰ ਤਿੰਨ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਲਗਾਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਧਰਨੇ ਦਾਸਮਰਥਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਪਿੰਡ ਬਾਦਲ ਵਿਖੇ 20 ਸਤੰਬਰ ਤੋਂ ਲਗਾਤਾਰ ਤਿੰਨ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਲਗਾਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਧਰਨੇ ਦਾ ਸਮਰਥਨ
Ferozepur, September 20, 2020: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਫਿਰੋਜ਼ਪੁਰ ਤੋਂ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋ ਸਾਂਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਦੇ ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 20 ਸਤੰਬਰ ਤੋਂ ਲਗਾਤਾਰ ਤਿੰਨ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਲਗਾਏ ਧਰਨੇ ਦੇ ਸਮਰਥਨ ਲਈ ਰਵਾਨਾ ਹੋਏ।
ਜਥੇ ਦੀ ਅਗਵਾਈ ਕਰ ਰਹੇ ਸੂਬੇ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਤੇ ਜ਼ਿਲ੍ਹਾ ਮੀਤ ਸਕੱਤਰ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ 17 ਸਤੰਬਰ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਤਿੰਨ ਖੇਤੀ ਆਰਡੀਨੈਂਸ ਪਾਸ ਕਰ ਦਿੱਤੇ ਹਨ ਤੇ ਉਹ ਪੰਜਾਬ ਦੇ ਖੇਤੀ ਕਿੱਤੇ ਦੀ ਤਬਾਹੀ ਦੇ ਵਾਰੰਟਾਂ ਤੇ ਦਸਤਖ਼ਤ ਹਨ। ਜਥੇਬੰਦੀਆਂ ਦੇ ਭਾਰੀ ਵਿਰੋਧ ਦੇ ਬਾਵਜੂਦ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਰ ਕਿਨਾਰ ਕਰਕੇ ਜੋ ਆਰਡੀਨੈਂਸ ਪਾਸ ਕੀਤੇ ਹਨ ਇਹ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਪਰ ਇਹ ਨਾਕਾਫ਼ੀ ਨਹੀਂ ਹੈ, ਜੇਕਰ ਬਾਦਲ ਪਰਿਵਾਰ ਨੂੰ ਕਿਸਾਨਾਂ ਦਾ ਦਰਦ ਹੈ ਤਾਂ ਸਮੁੱਚੇ ਅਕਾਲੀ ਦਲ ਨੂੰ N.D.A. ਨਾਲੋਂ ਗੱਠਜੋੜ ਤੋੜ ਕੇ ਬਾਹਰ ਆ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਕਿਹਾ ਕਿ ਪੰਜਾਬ ਦੇ 13 ਸੰਸਦ ਮੈਂਬਰ ਆਪਣੀ ਮੈਂਬਰੀ ਤੋਂ ਅਸਤੀਫ਼ੇ ਦੇਣ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦੇ ਹੋਣ ਤੇ ਜੇਕਰ ਉਹ ਅਸਤੀਫ਼ੇ ਨਹੀਂ ਦਿੰਦੇ ਤਾਂ ਜਥੇਬੰਦੀ ਉਨ੍ਹਾਂ ਦਾ ਵਿਰੋਧ ਕਰੇਗੀ, ਉਹਨਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਪੰਜਾਬ ਦੇ ਸਮੁੱਚੇ ਵਰਗਾਂ ਨੂੰ ਅਪੀਲ ਹੈ ਕਿ ਉਹ 24 ਸਤੰਬਰ ਤੋਂ ਰੇਲ ਰੋਕੋ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨ। ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿਲ 2020 ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਤੇ ਜਥੇਬੰਦੀ ਕੋਈ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹੱਟੇਗੀ। ਜੇਕਰ ਦੇਸ਼ ਵਿੱਚ ਆਜ਼ਾਦੀ ਫੈਲਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ। ਅੱਜ ਜਥੇ ਵਿੱਚ ਬਲਰਾਜ ਸਿੰਘ ਫੇਰੋਕੇ, ਸੁਰਿੰਦਰ ਸਿੰਘ ਘੁੱਦੂਵਾਲਾ, ਸੁਖਪ੍ਰੀਤ ਸਿੰਘ ਸੋਨਾ,ਮਨਜਿੰਦਰ ਸਿੰਘ ਬੂਲੇ, ਹਰਦੀਪ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਠੱਠਾ, ਚਮਕੌਰ ਸਿੰਘ, ਅਮਰਜੀਤ ਸਿੰਘ ਮਨਸੂਰਦੇਵਾ, ਚੰਦ ਸਿੰਘ ਕੱਚਰ ਭੰਨ, ਕਾਰਜ ਸਿੰਘ ਬੂਲੇ, ਬਲਕਰਨ ਸਿੰਘ ਕੱਸੂਆਣਾ ਅਤੇ ਇੰਦਰਜੀਤ ਸਿੰਘ ਵੀ ਸ਼ਾਮਲ ਸਨ।—-ਬਲਜਿੰਦਰ ਤਲਵੰਡੀ