ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅੱਜ ਰੇਲਵੇ ਟਰੈਕ ਵਿਖੇ ਲੱਗੇ ਪੱਕੇ ਮੋਰਚੇ ਦੇ 14ਵੇਂ ਦਿਨ ਹਰਿਆਣਾ ਵਿੱਚ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਦਾ ਵਿਰੋਧ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅੱਜ ਰੇਲਵੇ ਟਰੈਕ ਵਿਖੇ ਲੱਗੇ ਪੱਕੇ ਮੋਰਚੇ ਦੇ 14ਵੇਂ ਦਿਨ ਹਰਿਆਣਾ ਵਿੱਚ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਦਾ ਵਿਰੋਧ
ਫ਼ਿਰੋਜ਼ਪੁਰ, 7.10.2020: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ (ਫ਼ਿਰੋਜ਼ਪੁਰ) ਵਿਖੇ ਲੱਗੇ ਪੱਕੇ ਮੋਰਚੇ ਦੇ 14ਵੇਂ ਦਿਨ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਤੇ ਹਰਿਆਣਾ ਵਿੱਚ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਛੱਡਣ ਤੇ ਪਾਣੀ ਦੀਆਂ ਬੁਛਾਰਾਂ ਕਰਨ ਦੀ ਸਖਤ ਨਿਖੇਧੀ ਕਰਦਿਆਂ ਰੇਲ ਪੱਟੜੀ ਉੱਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਖਜਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ, ਹਰਪਾਲ ਸਿੰਘ ਸਿੱਧਵਾਂ, ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ ਨੇ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਕੱਤਰ ਨਾਲ 8 ਅਕਤੂਬਰ ਨੂੰ 2:30 ਗੱਲਬਾਤ ਕਰਨ ਦਾ ਦਿੱਤਾ ਸੱਦਾ ਠਕਰਾਉਂਦਿਆਂ ਮੀਟਿੰਗ ਵਿੱਚ ਨਾਂਹ ਜਾਣ ਦਾ ਐਲਾਨ ਕੀਤਾ ਤੇ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਲਈ ਗੰਭੀਰ ਨਹੀਂ ਦਿਸ ਰਹੀ, ਕਿਉਂਕਿ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੰਗ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਸੀ ਨਾ ਕਿ ਇੱਕ ਸਕੱਤਰ ਪੱਧਰ ਦੇ ਅਧਿਕਾਰੀ ਨਾਲ ਜੋ ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਪੁਜ਼ੀਸ਼ਨ ਵਿੱਚ ਨਹੀਂ ਹੈ।
ਇਸ ਤਰ੍ਹਾਂ ਭਾਜਪਾ ਦੀ ਹਰਿਆਣਾ ਸਰਕਾਰ ਨੇ ਮੋਦੀ ਸਰਕਾਰ ਦੇ ਇਸ਼ਾਰੇ ਤੇ ਸ਼ਾਂਤਮਈ ਧਰਨਾ ਦੇ ਰਹੀਆਂ 17 ਜਥੇਬੰਦੀਆਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਉੱਤੇ ਕੀਤੇ ਤਸੱਦਦ ਤੇ ਲਾਠੀਚਾਰਜ ਦੀ ਗੱਲਬਾਤ ਵਿੱਚ ਅੜਿੱਕਾ ਹੈ ਤੇ ਹਰਿਆਣਾ ਦੇ ਦੇਸ਼ ਦੇ ਕਿਸਾਨਾਂ ਨੂੰ ਮੀਟਿੰਗ ਵਿੱਚ ਨਹੀਂ ਵਿੱਚ ਸੱਦਿਆ ਹੀ ਨਹੀਂ ਗਿਆ ਹੈ। ਇਸ ਲਈ ਇਸ ਸਕੱਤਰ ਪੱਧਰ ਦੀ ਮੀਟਿੰਗ ਦੀ ਕੋਈ ਵੀ ਭਰੋਸੇਯੋਗਤਾ ਤੇ ਸਾਰਥਿਕਤਾ ਨਹੀਂ ਹੈ।
ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਉਕਤ ਤਿੰਨੇ ਖੇਤੀ ਆਰਡੀਨੈਸ ਤੁਰੰਤ ਕੇਂਦਰ ਸਰਕਾਰ ਰੱਦ ਕਰੇ ਤੇ ਪੰਜਾਬ ਸਰਕਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਦੀ ਤਰੀਕ ਦਾ ਐਲਾਨ ਕਰੇ ਤੇ ਕਾਨੂੰਨ ਬਣਾ ਕੇ ਉਕਤ ਆਰਡੀਨੈਂਸ ਰੱਦ ਕੀਤੇ ਜਾਣ। ਹਰਿਆਣੇ ਦਾ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੁਟਾਲਾ ਤੁਰੰਤ ਅਸਤੀਫਾ ਦੇਵੇ।
ਇਸ ਮੌਕੇ ਰਛਪਾਲ ਸਿੰਘ ਗੱਟਾ ਬਾਦਸ਼ਾਹ, ਬਲਜਿੰਦਰ ਸਿੰਘ ਤਲਵੰਡੀ, ਗੁਰਮੇਲ ਸਿੰਘ ਫੱਤੇਵਾਲਾ, ਰਣਜੀਤ ਸਿੰਘ ਖੱਚਰਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਮੰਗਲ ਸਿੰਘ ਸਵਾਈਕੇ, ਗੁਰਦਿਆਲ ਸਿੰਘ ਟਿੱਬੀ ਕਲਾਂ, ਗੁਰਨਾਮ ਸਿੰਘ ਝੁੱਗੀਆਂ, ਬਚਿੱਤਰ ਸਿੰਘ, ਹਰਫੂਲ ਸਿੰਘ ਦੂਲੇ ਵਾਲਾ, ਬੂਟਾ ਸਿੰਘ ਕਰੀ ਕਲਾਂ, ਖਿਲਾਰਾ ਸਿੰਘ ਪੰਨੂ,ਨਿਰਮਲ ਸਿੰਘ ਸੰਧੂ, ਬਲਰਾਜ ਸਿੰਘ ਫੇਰੋਕੇ ਆਦਿ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।—–ਬਲਜਿੰਦਰ ਤਲਵੰਡੀ