ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੋਰਚੇ ਦੇ 20 ਦਿਨ ਸ਼ਮੂਲੀਅਤ ਕਰਕੇ ਕਾਰਪੋਰੇਟ ਖੇਤੀ ਵਿਕਾਸ ਮਾਡਲ ਲਿਆਉਣ ਵਾਲੇ ਪ੍ਰਧਾਨ ਮੰਤਰੀ ਮੋਦੀ ਤੇ ਉਸ ਦੇ ਮਾਲਕਾਂ ਅੰਬਾਨੀਆਂ, ਅਡਾਨੀਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ
ਕੁਦਰਤ ਤੇ ਮਨੁੱਖ ਪੱਖੀ ਖੇਤੀ ਮਾਡਲ ਲਿਆਂਦਾ ਜਾਵੇ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੋਰਚੇ ਦੇ 20 ਦਿਨ ਸ਼ਮੂਲੀਅਤ ਕਰਕੇ ਕਾਰਪੋਰੇਟ ਖੇਤੀ ਵਿਕਾਸ ਮਾਡਲ ਲਿਆਉਣ ਵਾਲੇ ਪ੍ਰਧਾਨ ਮੰਤਰੀ ਮੋਦੀ ਤੇ ਉਸ ਦੇ ਮਾਲਕਾਂ ਅੰਬਾਨੀਆਂ, ਅਡਾਨੀਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ
ਕੁਦਰਤ ਤੇ ਮਨੁੱਖ ਪੱਖੀ ਖੇਤੀ ਮਾਡਲ ਲਿਆਂਦਾ ਜਾਵੇ
ਫ਼ਿਰੋਜ਼ਪੁਰ, 13.10.2020: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲ ਪਟੜੀ ਬਸਤੀ ਟੈਂਕਾਂ ਵਾਲੀ (ਫ਼ਿਰੋਜ਼ਪੁਰ) ਉੱਤੇ ਲੱਗੇ ਪੱਕੇ ਮੋਰਚੇ ਦੇ 20ਵੇਂ ਦਿਨ ਪੂਰੇ ਰੋਹ ਤੇ ਜੋਸ਼ ਨਾਲ ਸ਼ਮੂਲੀਅਤ ਕੀਤੀ ਤੇ ਕਾਰਪੋਰੇਟ ਖੇਤੀ ਵਿਕਾਸ ਮਾਡਲ ਲਿਆਉਣ ਤੇ ਵਿਸ਼ਵ ਬੈਂਕ, ਵਿਸ਼ਵ ਵਪਾਰ ਸੰਸਥਾ ਤੇ ਮੁਦਰਾ ਕੋਸ਼ ਫੰਡ ਦੇ ਦਬਾਅ ਹੇਠ ਕੀਤੇ ਤਿੰਨੇ ਖੇਤੀ ਆਰਡੀਨੈਂਸ ਗ਼ੈਰ ਵਿਧਾਨਕ ਤਰੀਕੇ ਨਾਲ ਪਾਸ ਕਰਵਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਸ ਦੇ ਮਾਲਕਾਂ ਅੰਬਾਨੀਆਂ, ਅਡਾਨੀਆਂ ਦੇ ਪੁਤਲੇ ਰੇਲਵੇ ਪਟੜੀ ਉੱਤੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਬਾਅਦ ਵਿੱਚ ਸ਼ਹਿਰ ਦੇ ਬਾਜ਼ਾਰ ਵਿੱਚ ਰੋਸ ਮਾਰਚ ਵੀ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ,ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ, ਬਲਵਿੰਦਰ ਸਿੰਘ ਲੋਹੁਕਾਂ ਤੇ ਗੁਰਦੇਵ ਸਿੰਘ ਸ਼ਾਹਵਾਲਾ ਨੇ ਕਾਰਪੋਰੇਟ ਖੇਤੀ ਵਿਕਾਸ ਮਾਡਲ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕੁਦਰਤ ਤੇ ਮਨੁੱਖ ਪੱਖੀ ਖੇਤੀ ਵਿਕਾਸ ਮਾਡਲ ਨੂੰ ਸਮਾਜ ਦੇ ਸਾਰੇ ਪੱਖਾਂ ਦੀ ਗਰੰਟੀ ਮੰਨਦਿਆਂ ਲਿਆਉਣ ਦੀ ਮੰਗ ਕੀਤੀ ਤੇ ਜ਼ੋਰਦਾਰ ਤਰੀਕੇ ਨਾਲ ਕਿਹਾ ਕਿ ਕਿਸਾਨੀ ਕਿੱਤੇ ਦੀ ਹੋਰ ਬਦਹਾਲੀ ਤੇ ਤਬਾਹੀ ਰੋਕਣ ਲਈ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (M.S.P) ਉੱਤੇ ਖਰੀਦ ਨੂੰ ਸੰਵਿਧਾਨਕ ਗਾਰੰਟੀ ਦੇ ਕੇ ਮੋਲਿਕ ਅਧਿਕਾਰਾਂ ਵਿੱਚ ਸ਼ਾਮਿਲ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਖੇਤੀ ਸੰਕਟ ਸੰਸਾਰ ਸਰਮਾਏਦਾਰੀ ਦੁਆਰਾ ਪੈਦਾ ਕੀਤਾ ਗਿਆ ਹੈ ਤੇ ਬਹੁ ਧਰਤੀ ਹੈ ਤੇ ਇਹ ਵਿਕਾਸ ਮਾਡਲ ਦੀਆਂ ਗਲਤ ਧਾਰਨਾਵਾਂ ਕਿ ਆਰਥਿਕਤਾ ਨੈਤਿਕਤਾ ਤੋਂ ਉੱਪਰ ਹੈ ਤੇ ਪੈਦਾ ਪੈਦਾਵਾਰੀ ਸ਼ਕਤੀ ਮਨੁੱਖ ਦੀ ਸਿਰਜਣਾਤਮਿਕਤਾ ਸ਼ਕਤੀ ਤੋਂ ਉੱਪਰ ਹੈ ਤੇ ਇਹ ਕੁਦਰਤ ਤੇ ਮਨੁੱਖ ਵਿਰੋਧੀ ਧਾਰਨਾਵਾਂ ਉੱਪਰ ਆਧਾਰਤ ਹੋਣ ਕਾਰਨ ਖੇਤੀ ਸਮੇਤ ਸਾਰੇ ਸੰਕਟ ਦੀ ਜੜ੍ਹ ਹੈ। ਇਸ ਦੇ ਬਦਲ ਵਜੋਂ ਸਾਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਦਿੱਤਾ ਗਿਆ ਸਹਿਜ ਵਿਕਾਸ ਮਾਡਲ ਅਪਣਾਉਣਾ ਚਾਹੀਦਾ ਹੈ ਤੇ ਕੁਦਰਤ ਤੇ ਮਨੁੱਖ ਪੱਖੀ ਖੇਤੀ ਵਿਕਾਸ ਮਾਡਲ ਹੀ ਮੌਜੂਦਾ ਕਿਸਾਨੀ ਸੰਕਟ ਦਾ ਹੱਲ ਹੈ।
ਕਿਸਾਨ ਆਗੂਆਂ ਇਸ ਮੌਕੇ ਜ਼ੋਰਦਾਰ ਮੰਗ ਕੀਤੀ ਕਿ ਉਕਤ ਤਿੰਨੇ ਖੇਤੀ ਆਰਡੀਨੈਂਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਤੇ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣ ਕੇ ਹੱਠ ਧਰਮੀ ਤੇ ਹੰਕਾਰ ਛੱਡਦਿਆਂ ਰੱਦ ਕਰ ਦੇਣੇ ਚਾਹੀਦੇ ਹਨ ਤੇ ਕੁਦਰਤ ਤੇ ਮਨੁੱਖ ਪੱਖੀ ਖੇਤੀ ਨੀਤੀ ਲਾਗੂ ਕਰਨੀ ਚਾਹੀਦੀ ਹੈ। ਪਰਾਲੀ ਦੀ ਸੰਭਾਲ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਦੀ ਵੀ ਮੰਗ ਕੀਤੀ ਗਈ।
ਇਸ ਮੌਕੇ ਸੁਰਿੰਦਰ ਸਿੰਘ ਘੁੱਦੂਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਲਖਵਿੰਦਰ ਸਿੰਘ ਜੋਗੇਵਾਲਾ, ਅਮਨਦੀਪ ਸਿੰਘ ਕੱਚਰਭੰਨ, ਲਖਵੀਰ ਸਿੰਘ ਬੂਈਆਂਵਾਲਾ, ਅਮਰਜੀਤ ਸਿੰਘ ਸੰਤੂਵਾਲਾ, ਮੱਖਣ ਸਿੰਘ ਵਾੜਾ ਜਵਾਹਰ ਵਾਲਾ, ਖਿਲਾਰਾ ਸਿੰਘ ਪੰਨੂੰ, ਨਿਰਮਲ ਸਿੰਘ ਸੰਧੂ, ਹਰਬੰਸ ਸਿੰਘ ਸ਼ਾਹ ਵਾਲਾ ਆਦਿ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।——ਬਲਜਿੰਦਰ ਤਲਵੰਡੀ