ਕੇਂਦਰ ਸਰਕਾਰ ਦੀ ਤਰਜ਼ ਤੇ ਤਨਖ਼ਾਹ ਸਕੇਲ ਲਾਗੂ ਅਤੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ ਕਟੌਤੀ ਕਰਨ ਸਬੰਧੀ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ
14 ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡਿਆਂ ਨਾਲ ਮੰਤਰੀਆਂ ਦਾ ਸਵਾਗਤ ਕੀਤਾ ਜਾਵੇਗਾ
4 ਅਤੇ 5 ਅਗਸਤ 2020 ਨੂੰ ਸਾਂਝੇ ਮੰਚ ਵੱਲੋ ਪੰਜਾਬ ਸਰਕਾਰ ਦੀ ਅਰਥੀ ਸਾੜਨਗੇ
14 ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡਿਆਂ ਨਾਲ ਮੰਤਰੀਆਂ ਦਾ ਸਵਾਗਤ ਕੀਤਾ ਜਾਵੇਗਾ।
ਤਨਖ਼ਾਹਾਂ ਤੇ ਰੋਕ ਲਗਾਉਣ ਦੇ ਫ਼ੈਸਲੇ ਦੀ ਕੀਤੀ ਨਿਖੇਧੀ

ਫ਼ਿਰੋਜ਼ਪੁਰ 3 ਅਗਸਤ 2020 ( ) ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦੀ ਤਰਜ਼ ਤੇ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ ਕਟੌਤੀ ਕਰਨ ਖ਼ਿਲਾਫ਼ ਸਾਂਝੇ ਮੰਚ/ਸਮੂਹ ਜਥੇਬੰਦੀਆਂ ਵੱਲੋ ਪੰਦਰਾਂ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਸਦਰ ਮੁਕਾਮਾਂ ਤੇ ਰੋਹ ਭਰਪੂਰ ਰੈਲੀਆਂ ਕਰਕੇ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ।
ਇਸ ਮੌਕੇ ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਉਲੀਕੇ ਪ੍ਰੋਗਰਾਮ ਤਹਿਤ 4 ਅਤੇ 5 ਅਗਸਤ 2020 ਨੂੰ ਦਰਜਾ ਚਾਰ ਮੁਲਾਜ਼ਮ ਸਰਕਾਰ ਦੀ ਅਰਥੀ ਸਾੜਨਗੇ, ਜਦਕਿ 14 ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡਿਆਂ ਨਾਲ ਮੰਤਰੀਆਂ ਦਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੱਲ੍ਹ ਅਰਥੀ ਫ਼ੂਕ ਮੁਜ਼ਾਰਾ ਕੈਨਾਲ ਕਲੋਨੀ ਦਫ਼ਤਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਰਜਾ ਚਾਰ ਮੁਲਾਜ਼ਮਾਂ ਨੂੰ ਛੱਡ ਕੇ ਮੁਲਾਜ਼ਮਾਂ ਦੀਆ ਤਨਖ਼ਾਹਾਂ ਤੇ ਰੋਕ ਲਗਾਈ ਗਈ ਹੈ ਆਸੀਂ ਇਸ ਫ਼ੈਸਲੇ ਦੀ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਬਿਨਾਂ ਤਨਖ਼ਾਹਾਂ ਤੋ ਸਰਕਾਰ ਹੈਲਥ ਵਰਕਰਾਂ ਤੋ ਕਿ ਲੱਭ ਰਹੀ ਹੈ ਜਿਸ ਤੇ ਕੋਰੋਨਾ ਤੇ ਕਾਬੂ ਪਾਈਆ ਜਾ ਸਕਦਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮਾਰੂ ਫ਼ੈਸਲੇ ਲੈਣੇ ਛੱਡੇ ਕੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨਹੀਂ ਤਾਂ ਇਹ ਸ਼ਘਰਸ਼ ਨੂੰ ਵੱਡੀ ਪੱਧਰ ਤੇ ਕੀਤਾ ਜਾਵੇਗਾ।