ਕੇਂਦਰ ਸਰਕਾਰ ਵੱਲੋ ਲੋਕ ਸਭਾ ਵਿੱਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਨੇ ਫੂਕਿਆ ਪੁਤਲਾ
ਕੇਂਦਰ ਸਰਕਾਰ ਵੱਲੋ ਲੋਕ ਸਭਾ ਵਿੱਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਨੇ ਫੂਕਿਆ ਪੁਤਲਾ
ਫ਼ਿਰੋਜ਼ਪੁਰ, ਅਗਸਤ 8, 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ੀਰਾ ਦੇ ਮੇਨ ਚੌਕ ਵਿਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ. ਇਸ ਮੌਕੇ ਬੋਲਦਿਆਂ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ ਜ਼ੋਨ ਪ੍ਰਧਾਨ ਬਲਰਾਜ ਸਿੰਘ ਫੇਰੋਕੇ ਅਮਨਦੀਪ ਸਿੰਘ ਕੱਚਰਭੱਨ ਤੇ ਜ਼ਿਲਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲੋਹਕਾ ਨੇ ਕਿਹਾ ਕਿ ਦੇਸ਼ ਵਿਚ ਬਿਜਲੀ ਦਾ ਨਿੱਜੀਕਰਨ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਨੇ ਬਿਜਲੀ ਸੋਧ ਐਕਟ 2020 ਲਿਆਂਦਾ ਸੀ.ਤਾਂ ਦੇਸ਼ ਭਰ ਵਿੱਚ ਸਖ਼ਤ ਵਿਰੋਧ ਹੋਇਆ ਸੀ .ਤਿੰਨ ਖੇਤੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਚੱਲੇ ਅੰਦੋਲਨਾਂ ਵਿੱਚ ਬਿਜਲੀ ਐਕਟ 2020 ਨੂੰ ਵਾਪਸ ਲੈਣ ਦੀ ਮੰਗ ਵੀ ਰੱਖੀ ਗਈ ਸੀ.19 ਨਵੰਬਰ ਨੂੰ ਤਿੰਨ ਖੇਤੀ ਕਾਲੇ ਨੂੰ ਰੱਦ ਕਰ ਦਿੱਤੇ ਗਏ ਸਨ. ਤੇ ਮੋਦੀ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਵਾਅਦਾ ਕੀਤਾ ਸੀ .ਕਿ ਉਹ ਬਿਜਲੀ ਸੋਧ ਬਿੱਲ ਨਹੀਂ ਲੇੈ ਕੇ ਆਓਣਗੇ.ਪਰ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨਾਲ ਧੋਖਾ ਕਰਕੇ ਵਾਅਦੇ ਤੋਂ ਮੁੱਕਰਦਿਆਂ ਦੁਬਾਰਾ ਉਕਤ ਬਿੱਲ ਅੱਜ ਪਾਰਲੀਮੈਂਟ ਵਿੱਚ ਪੇਸ਼ ਕਰਕੇ ਪਾਸ ਕਰਵਾਇਆ ਜਾ ਰਿਹਾ ਹੈ. ਜਿਸ ਦਾ ਜਥੇਬੰਦੀ ਵੱਲੋਂ ਪੰਜਾਬ ਭਰ ਵਿਚ ਪੁਤਲੇ ਫੂਕ ਜੇ ਵਿਰੋਧ ਕੀਤਾ ਜਾ ਰਿਹਾ ਹੈ. ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਬਿਜਲੀ ਦਾ ਸਾਰਾ ਕੰਟਰੋਲ ਕਾਰਪੋਰੇਟ ਘਰਾਣਿਆਂ ਦੇ ਹੱਥ ਚ ਚਲਾ ਜਾਵੇਗਾ. ਤੇ ਉਹ ਖ਼ਪਤਕਾਰਾਂ ਤੋਂ ਮਨਮਰਜ਼ੀ ਦੇ ਰੇਟ ਵਸੂਲਣਗੇ ਤੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ. ਤੇ ਨਾਲ ਹੀ ਬਿਜਲੀ ਮੁਲਾਜ਼ਮਾਂ ਦੀ ਨੌਕਰੀਆਂ ਵੀ ਖ਼ਤਰੇ ਵਿੱਚ ਚਲੀਆਂ ਜਾਣਗੀਆਂ. ਪ੍ਰਾਈਵੇਟ ਕੰਪਨੀਆਂ ਮੁਲਾਜ਼ਮਾਂ ਨੂੰ ਮਨਮਰਜ਼ੀ ਦੀ ਤਨਖਾਹ ਦੇ ਕੇ ਕੰਮ ਕਰਨ ਲਈ ਮਜਬੂਰ ਕਰਨਗੀਆਂ.ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕੀਤੇ ਵਾਅਦੇ ਅਨੁਸਾਰ ਉਕਤ ਬਿਲ ਪਾਸ ਕਰਨ ਤੋਂ ਗੁਰੇਜ਼ ਕਰੇ ਜੇਕਰ ਸਰਕਾਰ ਨੇ ਬਿੱਲ ਪੇਸ਼ ਕਰਕੇ ਪਾਸ ਕਰ ਦਿੱਤਾ ਤਾਂ ਜਥੇਬੰਦੀ ਸਰਕਾਰ ਖਿਲਾਫ ਅੰਦੋਲਨ ਦਾ ਬਿਗਲ ਵਜਾ ਦੇਵੇਗੀ. ਤੇ ਸਰਕਾਰ ਲੋਕਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ.
ਇਸ ਮੌਕੇ ਮਨੋਹਰ ਸਿੰਘ ਜਸਵੰਤ ਸਿੰਘ ਠੱਠਾ ਕਿਸ਼ਨ ਸਿੰਘ ਬਲਵਿੰਦਰ ਸਿੰਘ ਨਿਰਮਲ ਸਿੰਘ ਮਨਜਿੰਦਰ ਸਿੰਘ ਬੂਲੇ ਰਣਜੀਤ ਸਿੰਘ ਜਸਵਿੰਦਰ ਸਿੰਘ ਸੁਖਰਾਮ ਸਿੰਘ ਬੋਘੇਵਾਲਾ ਅਮਰਜੀਤ ਸਿੰਘ ਸੰਤੂਵਾਲਾ ਪਰਦੀਪ ਢਿੱਲੋਂ ਜੀਵਨ ਸੰਧੂ ਜ਼ੀਰਾ ਵਰਿੰਦਰ ਸਿੰਘ ਕੱਸੋਆਣਾ ਦਾ ਆਗੂ ਮੌਕੇ ਤੇ ਹਾਜ਼ਰ ਸਨ .