Ferozepur News

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਪਿੰਡ ਨੋ ਗ੍ਰਾਮ ਅਤੇ ਸ਼ੇਰ ਸਿੰਘ ਵਾਲਾ ਦਾ ਕੀਤਾ ਦੌਰਾ

ਖਰਾਬ ਹੋਈਆਂ ਫਸਲਾਂ ਦਾ ਸਰਵੇ ਕਰਵਾ ਕੇ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ- ਫੌਜਾ ਸਿੰਘ ਸਰਾਰੀ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਪਿੰਡ ਨੋ ਗ੍ਰਾਮ ਅਤੇ ਸ਼ੇਰ ਸਿੰਘ ਵਾਲਾ ਦਾ ਕੀਤਾ ਦੌਰਾ

ਖਰਾਬ ਹੋਈਆਂ ਫਸਲਾਂ ਦਾ ਸਰਵੇ ਕਰਵਾ ਕੇ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ- ਫੌਜਾ ਸਿੰਘ ਸਰਾਰੀ

ਫਿਰੋਜ਼ੁਪਰ 27ਜੁਲਾਈ (    ) ਕੈਬਨਿਟ ਮੰਤਰੀ (ਸੁਤੰਰਤਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ) ਸ੍ਰ: ਫੌਜਾ ਸਿੰਘ ਸਰਾਰੀ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਨੋ ਗ੍ਰਾਮ ਅਤੇ ਸ਼ੇਰ ਸਿੰਘ ਵਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਇਨ੍ਹਾਂ ਪਿੰਡਾਂ ਵਿਚ ਮੀਂਹ ਕਰ ਕੇ ਪੁੱਲ ਟੁੱਟਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ ਉਥੇ ਨਾਲ ਹੀ ਕਿਸਾਨਾਂ ਦੀ ਹਰ ਸੰਭਵ ਮੱਦਦ ਲਈ ਉਨ੍ਹਾਂ ਨੂੰ ਭਰੋਸਾ ਦਵਾਇਆ।

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੇ ਮੁਆਵਜੇ ਲਈ ਪ੍ਰਸ਼ਾਸਨ ਨੂੰ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਪੁੱਲ ਟੁੱਟਿਆ ਹੈ ਉਸਦਾ ਐਸਟੀਮੈਟ ਤਿਆਰ ਕਰਨ ਲਈ ਕਿਹਾ ਦਿੱਤਾ ਗਿਆ ਹੈ ਅਤੇ ਉਸ ਨੂੰ ਬਣਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਆਉਣ ਵਾਲੇ ਸਮੇਂ ਵਿਚ ਬਰਸਾਤੀ ਪਾਣੀ ਕਰ ਕੇ ਫਸਲਾਂ ਦਾ ਨੁਕਸਾਨ ਨਾ ਹੋਏ ਅਤੇ ਪਾਣੀ ਦੀ ਨਿਕਾਸੀ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਡਰੇਨਾਂ, ਨਦੀਆਂ, ਨਾਲੇ ਆਦਿ ਦੀ ਸਫਾਈ ਦੀ ਲੋੜ ਹੈ ਉਹ ਵੀ ਕਰਵਾਈ ਜਾਵੇਗੀ ਅਤੇ ਸੇਮ ਨਾਲਾ ਵੀ ਬਣਵਾ ਦਿੱਤਾ ਜਾਵੇਗਾ।

ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਕਿਹਾ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹਲ ਉਨ੍ਹਾਂ ਦੀ ਸਲਾਹ ਨਾਲ ਹੀ ਕੀਤਾ ਜਾਵੇਗਾ। ਨਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਇਹੀ ਸੋਚ ਹੈ ਕਿ ਸੂਬੇ ਵਿਚ ਰਹਿੰਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾਣ ਅਤੇ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣਾ ਭਰੋਸਾ ਦੇ ਕੇ ਉਨ੍ਹਾਂ ਦੀ ਸਰਕਾਰ ਬਣਾਈ ਹੈ ਇਸ ਲਈ ਸਰਕਾਰ ਵੱਲੋਂ ਵੀ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿਚ ਵੀ ਜਿਥੇ ਸਿਹਤ, ਸਿੱਖਿਆ ਅਤੇ ਹੋਰ ਸਹੂਲਤਾਂ ਦੀ ਲੋੜ ਹੈ ਆਉਣ ਵਾਲੇ ਸਮੇਂ ਵਿਚ ਸਭ ਪੂਰੀਆਂ ਕੀਤੀਆਂ ਜਾਣਗੀਆਂ

ਇਸ ਮੌਕੇ ਏਡੀਸੀ ਜਨਰਲ ਸ੍ਰੀ ਸਾਗਰ ਸੇਤੀਆ, ਐਸਡੀਐਮ ਗੁਰੂਹਰਸਹਾਏ  ਪ੍ਰੀਤਇੰਦਰ ਸਿੰਘ, ਤਹਿਸੀਲਦਾਰ ਗੁਰੂਹਰਸਹਾਏ ਮਨਜੀਤ ਸਿੰਘ, ਪੰਚਾਇਤ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਤੋਂ ਇਲਾਵਾ  ਪਿੰਡ ਵਾਸੀ ਹਾਜ਼ਰ ਸਨ।

 

Related Articles

Leave a Reply

Your email address will not be published. Required fields are marked *

Back to top button