ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਵੰਡੇ ਸਿਖਲਾਈ ਸਰਟੀਫਿਕੇਟ
ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਵੰਡੇ ਸਿਖਲਾਈ ਸਰਟੀਫਿਕੇਟ
ਫਿਰੋਜ਼ਪੁਰ, 7 ਸਤੰਬਰ 2022.
ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਅਮ੍ਰਿੰਤ ਸਿੰਘ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਇੱਕ ਵੱਖਰਾ ਉਪਰਾਲਾ ਕਰਦੇ ਹੋਏ ਦਫਤਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜਿਲ੍ਹੇ ਦੀਆਂ ਲੋੜਵੰਦ ਅਤੇ ਇਛੁੱਕ ਲੜਕੀਆਂ ਲਈ ਬਿਲਕੁਲ ਮੁਫ਼ਤ ਕੋਰਸ ਸ਼ੁਰੂ ਕੀਤਾ ਗਿਆ ਸੀ ਜ਼ੋ ਕਿ 01 ਮਈ 2022 ਤੋਂ 15 ਅਗਸਤ 2022 ਤੱਕ ਚਲਾਇਆ ਗਿਆ। ਇਸ ਕੋਰਸ ਪੂਰਾ ਹੋਣ ਉਪਰੰਤ 21 ਲੜਕੀਆਂ ਨੂੰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਵੱਲੋਂ ਸਰਟੀਫਿਕੇਟ ਦੀ ਵੰਡ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਮੰਤਵ ਨੌਜਵਾਨ ਲੜਕੀਆਂ ਨੂੰ ਕੰਪਿਊਟਰ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਆਉਣ ਵਾਲੀ ਭਰਤੀ ਦੇ ਕਾਬਲ ਬਣਾਉਣਾ ਹੈ। ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਪੈਲਪਮੈਂਟ, ਇੰਟਰਵਿਊ ਸਕਿੱਲਜ਼, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੁਨਰ ਨੂੰ ਨਿਖਾਰਣ ਲਈ ਲੋੜੀਂਦੀ ਸਿੱਖਿਆ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਿਰੋਜਪੁਰ ਵੱਲੋਂ ਇਹ ਇੱਕ ਵੱਖਰਾ ਉਪਰਾਲਾ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਸਥਾਪਿਤ ਇਨਫਰਾਸੱਟਰਕਚਰ ਨੂੰ ਲੋੜਵੰਦ ਪ੍ਰਾਰਥੀਆਂ ਦੀ ਭਲਾਈ ਲਈ ਲਾਹੇਵੰਦ ਬਣਾਇਆ ਜਾ ਸਕੇ। ਇਹ ਬੈਚ ਬਿਊਰੋ ਵਿੱਚ ਸਥਾਪਿਤ ਕੰਪਿਊਟਰ ਲੈਬ/ਲਾਇਬ੍ਰੇਰੀ ਵਿੱਚ ਚਲਾਇਆ ਗਿਆ ਜਿਸ ਵਿੱਚ ਫਿਰੋਜਪੁਰ ਸ਼ਹਿਰ ਅਤੇ ਛਾਉਣੀ ਤੋਂ ਪ੍ਰਾਰਥੀਆਂ ਨੇ ਭਾਗ ਲਿਆ। ਬਿਊਰੋ ਵੱਲੋਂ ਸ਼ੁਰੂ ਕਰਵਾਏ ਇਸ ਕੋਰਸ ਦਾ ਮੰਤਵ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਫਿਰੋਜਪੁਰ ਦੀਆਂ ਲੜਕੀਆਂ ਦੇ ਹੁਨਰ ਨੂੰ ਨਿਖਾਰ ਕੇ ਆਪਣੇ ਪੈਰਾਂ ਤੇ ਖੜ੍ਹਾ ਕਰਨਾ ਹੈ। ਇਸ ਮੌਕੇ ਸ਼੍ਰੀ ਰਣਜੀਤ ਸਿੰਘ ਭੁਲਰ, ਐਸ.ਡੀ.ਐਮ ਫਿਰੋਜ਼ਪੁਰ ਵੱਲੋਂ ਹਾਜ਼ਰ ਸਿਖਿਆਰਥੀਆਂ ਨਾਲ ਗੱਲ—ਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਉਪਰਾਲੇ ਲਈ ਸਾਹਿਲ ਸ਼ਰਮਾ, ਵਿਦਿਆ ਵਿਚਾਰ ਸੋਸਾਇਟੀ ਵੱਲੋਂ ਖਾਸ ਯੋਗਦਾਨ ਪਾਉਂਦੇ ਹੋਏ ਪ੍ਰਾਰਥੀਆਂ ਨੂੰ ਕੰਪਿਊਟਰ ਦੀ ਮਹਾਰਥ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਹਰਮੇਸ਼ ਕੁਮਾਰ, ਪਲੇਸਮੈਂਟ ਅਫ਼ਸਰ, ਸ਼੍ਰੀ ਗੁਰਜੰਟ ਸਿੰਘ, ਮਿਸ਼ਨ ਮੈਨੇਜਰ ਪੀ.ਐਸ.ਡੀ.ਐਮ ਸ਼੍ਰੀ ਸਰਬਜੀਤ ਸਿੰਘ, ਸ਼੍ਰੀ ਮਨੀਸ਼ ਕੁਮਾਰ, ਸ਼੍ਰੀ ਰਾਜ ਕੁਮਾਰ, ਸ਼੍ਰੀ ਸੰਨੀ, ਸ਼੍ਰੀ ਪੰਕੁਸ਼ ਵਾਟਸ ਅਤੇ ਯੰਗ ਪ੍ਰੋਫੇਸ਼ਨਲ ਮਿਸ ਨਿਰੂ ਹਾਜ਼ਰ ਸਨ।