ਕੋਰੋਨਾ ਵਾਇਰਸ ਦੌਰਾਨ ਸ਼ਹਿਰ ਦੀ ਸਾਫ-ਸਫਾਈ ਦੇ ਨਾਲ ਨਾਲ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਨਗਰ ਕੌਂਸਲ ਗੁਰੂਹਰਸਹਾਏ ਨੇ ਦਿੱਤਾ ਵਿਸ਼ੇਸ਼ ਯੋਗਦਾਨ
ਨਗਰ ਕੌਂਸਲ ਗੁਰੂਹਰਸਹਾਏ ਦੀਆ ਟੀਮਾਂ ਵੱਲੋਂ ਰੋਜਾਨਾ ਡੋਰ ਟੂ ਡੋਰ ਕਚਰੇ ਦੀ ਕੁਲੇਕਸ਼ਨ ਕਰ ਕੇ ਕੀਤੀ ਜਾਂਦੀ ਹੈ ਤਿਆਰ ਜੈਵਿਕ ਖਾਦ
ਗੁਰੂਹਰਸਹਾਏ/ਫਿਰੋਜ਼ਪੁਰ 27 ਅਗਸਤ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਨਗਰ ਕੌਂਸਲ ਗੁਰੂਹਰਸਹਾਏ ਵੱਲੋਂ ਜਿੱਥੇ ਲਗਾਤਾਰ ਡੋਰ ਟੂ ਡੋਰ ਕੱਚਰੇ ਦੀ ਕੁਲੈਕਸ਼ਨ ਕੀਤੀ ਗਈ। ਉਥੇ ਹੀ ਕੋਰੋਨਾ ਵਾਇਰਸ ਖਿਲਾਫ ਲੋਕਾਂ ਨੂੰ ਘਰ ਘਰ ਜਾ ਕੇ ਲਗਾਤਾਰ ਜਾਗਰੂਕ ਵੀ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਸਾਧਕ ਅਫਸਰ ਗੁਰੂਹਰਸਹਾਏ ਮੰਗਤ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਗੁਰੂਹਰਸਹਾਏ ਦੇ ਸਮੂਹ ਵਾਰਡਾਂ ਵਿੱਚ ਲਗਾਤਾਰ ਕੱਚਰੇ ਦੀ ਕੁਲੈਕਸ਼ਨ ਕੀਤੀ ਗਈ ਹੈ ਅਤੇ ਪੂਰੇ ਸ਼ਹਿਰ ਨੂੰ ਸੈਨੇਟਾਈਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਰ ਘਰ ਜਾ ਕੇ ਕੂੜਾ ਵੱਖ ਵੱਖ ਦੇਣ ਲਈ ਜਾਗਰੂਕ ਕੀਤਾ ਜ਼ਾਦਾ ਹੈ ਅਤੇ ਰਸੋਈ ਦੇ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਲਈ ਕੰਪੋਸਟਿੰਗ ਦੀ ਟਰੇਨਿੰਗ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੁਰੂਹਰਸਹਾਏ ਵੱਲੋਂ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾਂਦੀ ਹੈ ਜਿਸ ਲਈ ਕੰਪੋਸਟ ਪਿੱਟ ਬਣਾਏ ਗਏ ਹਨ। ਇਹ ਖਾਦ ਘਰ ਦੀਆਂ ਬਚੀਆਂ ਹੋਈਆਂ ਸਬਜੀਆਂ, ਫਲ-ਫਰੁਟ ਦੇ ਛਿੱਲਕੇ, ਚਾਹ ਪੱਤੀ ਆਦਿ ਤੋਂ ਤਿਆਰ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਪਲਾਸਿਟਕ ਦੇ ਲਿਫਾਫੇ ਦੀ ਵਰਤੋਂ ਨਾ ਕਰ ਕੇ ਕੱਪੜੇ ਦੇ ਥੈਲੇ ਜਾਂ ਜੂਟ ਦੇ ਬਣੇ ਬੈਗ ਦੀ ਵਰਤੋਂ ਕਰਨ ਲਈ ਜਾਗਰੂਕ ਵੀ ਕੀਤਾ ਜਾਂਦਾ ਹੈ।ਇਸ ਦੇ ਨਾਲ ਹੀ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਮਾਸਕ ਪਹਿਨਣਾ, ਵਾਰ ਵਾਰ ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣਾ ਆਦਿ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।