Ferozepur News

ਕੰਬਦੀ ਸਰਦੀ ਵਿੱਚ ਸੰਘਰਸ਼ ਦੀ ਗਰਮੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹੇ ਕੰਪਿਊਟਰ ਅਧਿਆਪਕ

 3 ਡਿਗਰੀ ਤਾਪਮਾਨ 'ਚ ਖੁੱਲ੍ਹੇ ਅਸਮਾਨ ਹੇਠ ਰਾਤ ਕੱਟੀ

ਕੰਬਦੀ ਸਰਦੀ ਵਿੱਚ ਸੰਘਰਸ਼ ਦੀ ਗਰਮੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹੇ ਕੰਪਿਊਟਰ ਅਧਿਆਪਕ
ਕੰਬਦੀ ਸਰਦੀ ਵਿੱਚ ਸੰਘਰਸ਼ ਦੀ ਗਰਮੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹੇ ਕੰਪਿਊਟਰ ਅਧਿਆਪਕ
 3 ਡਿਗਰੀ ਤਾਪਮਾਨ ‘ਚ ਖੁੱਲ੍ਹੇ ਅਸਮਾਨ ਹੇਠ ਰਾਤ ਕੱਟੀ
ਸਰਕਾਰ ਲਾਰੇ-ਲੱਪੇ ਤੋਂ ਤੰਗ ਆ ਕੇ ਅਧਿਆਪਕਾਂ ਨੇ ਸੜਕਾਂ ‘ਤੇ ਡੇਰੇ ਲਾਏ, ਮੰਗਾਂ ਪੂਰੀਆਂ ਨਾ ਹੋਣ ਤੱਕ ਡਟੇ ਰਹਿਣ ਦਾ ਅਹਿਦ
ਫ਼ਿਰੋਜ਼ਪੁਰ 15 ਦਸੰਬਰ, 2024:  – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਲੰਮੇ ਸੰਘਰਸ਼ ਨੂੰ ਫੈਸਲਾਕੁੰਨ ਮੋੜ ‘ਤੇ ਲੈ ਕੇ ਗਏ ਹਨ। ਸੰਗਰੂਰ ’ਚ ਪਿਛਲੇ 106 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਨੇ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ‘ਹੱਕ ਬਚਾਓ ਰੈਲੀ’ ਵਜੋਂ ਆਯੋਜਿਤ ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਇਹ ਜਾਣਕਾਰੀ ਲਖਵਿੰਦਰ ਸਿੰਘ ਸਿਮਕ ਸੂਬਾਈ ਆਗੂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਵਲੋਂ ਨੇ ਸਾਥੀਆਂ ਸਮੇਤ ਦਿੱਤੀ। ਉਹਨਾਂ ਕਿਹਾ ਕਿ ਅੰਦੋਲਨ ਨੂੰ ਕਿਸਾਨ ਅਤੇ ਹੋਰ ਅਧਿਆਪਕ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ।
ਕੰਬਦੀ ਸਰਦੀ ਵਿੱਚ ਸੰਘਰਸ਼ ਦੀ ਗਰਮੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹੇ ਕੰਪਿਊਟਰ ਅਧਿਆਪਕ
ਇਸ ਸੰਘਰਸ਼’ਚ ਸ਼ਾਮਲ ਅਧਿਆਪਕ ਕੜਾਕੇ ਦੀ ਠੰਢ ’ਚ ਵੀ ਆਪਣੀਆਂ ਮੰਗਾਂ ’ਤੇ ਅੜੇ ਰਹੇ। ਪੁਲੀਸ ਵੱਲੋਂ ਟੈਂਟ ਲਾਉਣ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਬਾਵਜੂਦ ਅਧਿਆਪਕਾਂ ਨੇ ਖੁੱਲ੍ਹੇ ਅਸਮਾਨ ਹੇਠ ਰਾਤ ਕੱਟੀ। ਮਹਿਲਾ ਅਧਿਆਪਕਾਂ ਨੇ ਆਪਣੇ ਬੱਚਿਆਂ ਨਾਲ ਡਟ ਕੇ ਖੜ੍ਹ ਕੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾ ਕੇ ਆਪਣਾ ਰੋਸ ਦਰਜ ਕਰਵਾਇਆ।  ਉਹਨਾਂ ਦੱਸਿਆ ਕਿ ਪ੍ਰਸ਼ਾਸਨ ਨੇ 12 ਦਸੰਬਰ ਤੱਕ ਠੱਪ ਪਏ ਮਹਿੰਗਾਈ ਭੱਤੇ (ਡੀਏ) ਨੂੰ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਇਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਦੱਸਿਆ ਕਿ ਇਸ ਸਬੰਧੀ ਜਦੋਂ ਪ੍ਰਸ਼ਾਸਨ ਤੋਂ ਪੁੱਛਗਿੱਛ ਕੀਤੀ ਗਈ ਤਾਂ ਅਧਿਕਾਰੀਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਮੰਗਲਵਾਰ ਤੱਕ ਫਾਈਲ ਕਲੀਅਰ ਕਰਨ ਦਾ ਨਵਾਂ ਭਰੋਸਾ ਦਿੱਤਾ ਪਰ ਇਸ ਵਾਰ ਅਧਿਆਪਕਾਂ ਨੇ ਫਾਈਲ ਦਾ ਮੌਕੇ ’ਤੇ ਨਿਪਟਾਰਾ ਕਰਨ ਦੀ ਮੰਗ ਕੀਤੀ ਪਰ ਪ੍ਰਸ਼ਾਸਨ ਦੀ ਬੇਬਸੀ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿਨ-ਰਾਤ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਪਰਮਵੀਰ ਸਿੰਘ ਪੰਮੀ, ਜੋਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਨੀਤ ਸਰੀਨ, ਸੁਮਿਤ ਗੋਇਲ, ਡਾ. ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਲ, ਪ੍ਰਿਅੰਕਾ ਬਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ ਲੁਧਿਆਣਾ, ਨਰਦੀਪ ਸ਼ਰਮਾ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਗੁਰਵਿੰਦਰ ਸਿੰਘ ਮਠਾੜੂ ਫ਼ਿਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਉਹ ਰੈਗੂਲਰ ਮੁਲਾਜ਼ਮ ਹਨ ਅਤੇ ਦੋ ਦਹਾਕਿਆਂ ਤੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਰੈਗੂਲਰ ਹੁਕਮਾਂ ਵਿੱਚ ਦਰਜ ਸਾਰੇ ਲਾਭ, ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭਾਂ ਅਤੇ ਸਿੱਖਿਆ ਵਿਭਾਗ ਵਿੱਚ ਰਲੇਵੇਂ ਸਮੇਤ ਹੋਰ ਮੁਲਾਜ਼ਮਾਂ ਵਾਂਗ ਸਾਰੇ ਲਾਭ ਦੇਣ ਦੀ ਮੰਗ ਕੀਤੀ।
ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸਮੇਂ ਸਿਰ ਪੂਰਾ ਨਾ ਕੀਤਾ ਗਿਆ ਤਾਂ ਉਹ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨਗੇ। ਇਸ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕਰਨਗੇ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਖ਼ਿਲਾਫ਼ ਜਾਗਰੂਕ ਕਰਨਗੇ। ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਾ ਐਲਾਨ ਇਸ ਪ੍ਰਦਰਸ਼ਨ ਨੂੰ ਕਿਸਾਨ ਜਥੇਬੰਦੀਆਂ ਅਤੇ ਹੋਰ ਅਧਿਆਪਕ ਯੂਨੀਅਨਾਂ ਦਾ ਸਮਰਥਨ ਮਿਲਿਆ। ਸਮਰਥਨ ਕਰਨ ਵਾਲਿਆਂ ਵਿੱਚ ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਡੀਟੀਐਫ ਦੇ ਦਿਗਵਿਜੇ ਪਾਲ ਸ਼ਰਮਾ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਪੀਐਸਯੂ, ਗੌਰਮਿੰਟ ਟੀਚਰਜ਼ ਯੂਨੀਅਨ, ਐਸਸੀਬੀਸੀ ਅਧਿਆਪਕ ਯੂਨੀਅਨ ਅਤੇ ਹੋਰ ਸ਼ਾਮਲ ਜਥੇਬੰਦੀਆਂ ਸ਼ਾਮਲ ਹਨ। ਇਨ੍ਹਾਂ ਜਥੇਬੰਦੀਆਂ ਨੇ ਅਧਿਆਪਕਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਭਰੋਸਾ ਦਿੱਤਾ। ਸੰਘਰਸ਼ ਦੌਰਾਨ ਵਧ ਰਿਹਾ ਤਣਾਅ ਰਾਤ ਭਰ ਜਾਰੀ ਰਿਹਾ ਇਹ ਧਰਨਾ ਮੰਗਲਵਾਰ ਤੱਕ ਜਾਰੀ ਰਹਿਣ ਦੇ ਐਲਾਨ ਨਾਲ ਹੋਰ ਵੀ ਵੱਡਾ ਰੂਪ ਧਾਰਨ ਕਰ ਸਕਦਾ ਹੈ। ਕੰਪਿਊਟਰ ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਕਿਸੇ ਵੀ ਹਾਲਤ ਵਿੱਚ ਵਾਪਸ ਪਰਤਣਗੇ।

Related Articles

Leave a Reply

Your email address will not be published. Required fields are marked *

Back to top button