Ferozepur News

ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ

SBS SPORTS 2

ਫਿਰੋਜ਼ਪੁਰ:- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਇੰਟਰ-ਕਾਲਜ ਖੇਡ ਮੁਕਾਬਲਿਆਂ ਵਿੱਚ ਬੇਹਤਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।ਕੈਂਪਸ ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ।ਉਹਨਾਂ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਡੀਨ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਪ੍ਰੋ. ਗਜ਼ਲਪ੍ਰੀਤ ਸਿੰਘ ਅਰਨੇਜਾ ਅਤੇ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸੰਸਥਾ ਵਿੱਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਮਾਣਯੋਗ ਚੇਅਰਮੈਨ ਬੀaਜੀ ਸ੍ਰੀ ਅਖਿਲ ਮਲਹੋਤਰਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਲਗਾਤਾਰ ਦੀਆਂ ਬੇਹਤਰ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਦੇਰ ਰਾਤ ਤੱਕ ਅਭਿਆਸ ਕਰਨ ਲਈ ਸਾਰੇ ਖੇਡ ਮੈਦਾਨਾਂ ਵਿੱਚ ਰੌਸ਼ਨੀ ਦਾ ਪ੍ਰਬੰਧ ਕੀਤਾ ਗਿਆ ਹੈ।ਕੈਂਪਸ ਪੀਆਰa ਬਲਵਿੰਦਰ ਸ਼ਿੰਘ ਮੋਹੀ ਨੇ ਦੱਸਿਆ ਕਿ ਐਮਆਰਐਸਪੀਟੀਯੂ ਬਠਿੰਡਾ ਦੇ ਵੱਖ-ਵੱਖ ਇੰਟਰ-ਕਾਲਜ ਖੇਡ ਮੁਕਾਬਲਿਆਂ ਵਿੱਚ ਲੜਕਿਆਂ ਦੀਆਂ ਬੈਡਮਿੰਟਨ ਅਤੇ ਟੇਬਲ ਟੈਨਿਸ ਦੀਆਂ ਟੀਮਾਂ ਨੇ ਗੋਲਡ ਮੈਡਲ, ਲੜਕੀਆਂ ਦੀ ਬਾਸਕਿਟਬਾਲ ਦੀ ਟੀਮ ਨੇ ਸਿਲਵਰ ਮੈਡਲ ਅਤੇ ਲੜਕਿਆਂ ਦੀ ਲਾਅਨ ਟੈਨਿਸ ਦੀ ਟੀਮ ਨੇ ਸਿਲਵਰ ਮੈਡਲ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ।ਇਸ ਮੌਕੇ ਸੰਸਥਾ ਦੇ ਡੀਨ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਪ੍ਰੋ. ਗਜ਼ਲਪ੍ਰੀਤ ਸਿੰਘ ਅਰਨੇਜਾ ਅਤੇ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ, ਰਜਿਸਟਰਾਰ ਡਾ. ਜੇ ਕੇ ਅਗਰਵਾਲ, ਸ੍ਰੀ ਤੇਜਪਾਲ, ਅਤੇ ਮੁਕੇਸ਼ ਸਚਦੇਵਾ ਹਾਜ਼ਰ  ਸਨ।

Related Articles

Back to top button