ਖੇਤੀ ਬਿੱਲਾਂ ਦੇ ਵਿਰੋਧ ‘ਚ ਇੱਕ ਹੋਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਖੇਤੀ ਬਿੱਲਾਂ ਦੇ ਵਿਰੋਧ ‘ਚ ਇੱਕ ਹੋਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਫਿਰੋਜ਼ਪੁਰ 27 ਸਤੰਬਰ 2020 – ਸਾਬਕਾ ਬੀਜੇਪੀ ਪ੍ਰਧਾਨ ਸਵਰਗੀ ਕਮਲ ਸ਼ਰਮਾ ਦੇ ਸਾਬਕਾ ਓਐੱਸਡੀ ਪੰਜਾਬ ਭਾਜਪਾ ਅਰਵਿੰਦਰ ਸਿੰਘ ਛੀਨਾ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨਾਂ ਦੇ ਹੱਕ ‘ਚ ਖੜਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਕ ਕਿਸਾਨ ਦਾ ਪੁੱਤਰ ਹੈ ਤੇ ਉਸ ਦੀ ਹਮਦਰਦੀ ਕਿਸਾਨਾਂ ਨਾਲ ਹੈ।
ਉਸ ਨੇ ਕਿਹਾ ਕਿ ਭਾਰਤ ਸਰਕਾਰ ਨੇ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਕੇਂਦਰ ਵਿੱਚ ਮੋਦੀ ਅਤੇ ਸਿੱਖ ਲੀਡਰਸ਼ਿਪ ਆਪਣੀ ਕੁਰਸੀ ਬਚਾਉਣ ਲਈ ਇਨ੍ਹਾਂ ਬਿੱਲਾਂ ਨੂੰ ਸਹੀ ਠਰਹਾਈ ਜਾਂਦੇ ਨੇ। ਉਸ ਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਉਸ ਨੇ ਇਸ ਪਾਰਟੀ ਦੀ ਸੇਵਾ ਐਨੇ ਸਾਲ ਤਨਦੇਹੀ ਨਾਲ ਕੀਤੀ, ਉਸ ਪਾਰਟੀ ਦੀ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਖੇਤਾਂ ਵਿਚੋਂ ਕੱਢ ਕੇ ਸਾਲਾਂ ਸੜਕਾਂ ‘ਤੇ ਧਰਨੇ ਲਾਉਣ ਲਈ ਮਜ਼ਬੂਰ ਕਰ ਦਿੱਤਾ।
ਅੱਗੇ ਉਨ੍ਹਾਂ ਕਿਹਾ ਕਿ ਉਹ ਕਿਸਾਨ ਸੰਗਠਨਾਂ ਨਾਲ ਹਰ ਸੰਘਰਸ਼ ਵਿਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੇ ਇਹ ਬੱਲ ਰੱਦ ਨਾ ਕੀਤੇ ਤਾਂ ਪੰਜਾਬ ਵਿਚੋਂ ਭਾਰਤੀ ਜਨਤਾ ਪਾਰਟੀ ਦਾ ਵਜੂਦ ਖਤਮ ਹੋ ਜਾਵੇਗਾ। ਉਨ੍ਹਾਂ ਨੇ ਕਿਸਾਨ ਭਾਈਚਾਰੇ ਦੇ ਹੱਕ ਵਿਚ ਅਵਾਜ਼ ਬੁਲੰਦ ਕਰਦਿਆਂ ਹੋਇਆਂ ਭਾਰਤੀ ਜਨਤਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।