ਗਰੀਨ ਪੰਜਾਬ, ਕਲੀਨ ਪੰਜਾਬ ਮੁਹਿੰਮ ਤਹਿਤ ਸੋਈ ਮਾਲਵਾ ਜੋਨ-1 ਨੇ ਲਗਾਏ ਪੌਂਦੇ
ਫਿਰੋਜਪੁਰ 8 ਮਈ (ਏ.ਸੀ.ਚਾਵਲਾ) ਅਕਾਲੀ ਦਲ, ਬਾਦਲ ਵਲੋਂ ਸ਼ੁਰੂ ਕੀਤੀ ਗਈ ਗਰੀਨ ਪੰਜਾਬ, ਕਲੀਨ ਪੰਜਾਬ ਮੁਹਿੰਮ ਦੇ ਤਹਿਤ ਸੋਈ ਮਾਲਵਾ ਜੋਨ-1 ਦੇ ਪ੍ਰਧਾਨ ਰੋਬਿਨ ਬਰਾੜ ਭਾਗਸਰ ਵਲੋਂ ਅੱਜ ਫਿਰੋਜ਼ਪੁਰ ਵਿਖੇ ਮੁਹਿੰਮ ਦੀ ਸ਼ੁਰੂਆਤ ਕਰਕੇ ਪੌਦੇ ਲਗਾਏ ਗਏ। ਇਸ ਮੌਕੇ ਫਿਰੋਜ਼ਪੁਰ ਛਾਉਣੀ ਸਥਿਤ ਗੁਰਦੁਆਰਾ ਸ਼੍ਰੀ ਸਾਰਾਗੜੀ ਸਾਹਿਬ ਵਿਖੇ ਮਾਲਵਾ ਜੋਨ-1 ਦੇ ਪ੍ਰਧਾਨ ਰੋਬਿਨ ਬਰਾੜ ਭਾਗਸਰ ਦੀ ਅਗਵਾਈ ਵਿਚ ਅਤੇ ਕੈਂਨਟੋਨਮੈਂਟ ਬੋਰਡ ਫਿਰੋਜ਼ਪੁਰ ਦੇ ਵਾਈਸ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਲਵਾ ਜੋਨ-1 ਦੇ ਪ੍ਰਧਾਨ ਰੋਬਿਨ ਬਰਾੜ ਭਾਗਸਰ ਨੇ ਕਿਹਾ ਕਿ ਸਾਰੇ ਯੂਥ ਨੂੰ ਇਕੱਠਾ ਕਰਕੇ ਮਾਲਵਾ ਜੋਨ ਦੇ ਵੱਖ ਵੱਖ ਸ਼ਹਿਰਾਂ ਨੂੰ ਗਰੀਨ ਤੇ ਕਲੀਨ ਬਣਾਇਆ ਜਾਵੇਗਾ। ਉਨ•ਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੋਈ ਗਰੁੱਪ ਵਲੋਂ ਲੱਖਾਂ ਦੀ ਤਦਾਦ ਵਿਚ ਇਲਾਕੇ ਦੇ ਵੱਖ ਵੱਖ ਹਿੱਸਿਆਂ ਵਿਚ ਪੌਦੇ ਲਗਾਏ ਜਾਣਗੇ। ਉਨ•ਾਂ ਨੇ ਇਹ ਵੀ ਕਿਹਾ ਕਿ ਹਰ ਮਨੁੱਖ ਨੂੰ ਆਪਣੀ ਜਿੰਦਗੀ ਵਿਚ ਇਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ। ਉਨ•ਾਂ ਨੇ ਕਿਹਾ ਕਿ ਜੂਨ ਮਹੀਨੇ ਵਿਚ ਗਰੀਨ ਪੰਜਾਬ, ਕਲੀਨ ਪੰਜਾਬ ਮੁਹਿੰਮ ਦੇ ਨਾਲ ਨਾਲ ਪਾਣੀ ਨੂੰ ਬਚਾਉਣ ਪ੍ਰਤੀ ਵੀ ਮੁਹਿੰਮ ਚਲਾਈ ਜਾਵੇਗੀ ਅਤੇ ਸੈਮੀਨਾਰ ਆਦਿ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਣੀ ਅਤੇ ਪੌਦਿਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸੋਈ ਦੇ ਮਾਲਵਾ ਜੋਨ-1 ਦੇ ਪ੍ਰਧਾਨ ਰੋਬਿਨ ਬਰਾੜ ਭਾਗਸਰ ਦਾ ਸਹੀ ਮਤਲਬ ਯੂਥ ਨੂੰ ਇਕੱਠਾ ਕਰਨਾ ਹੈ ਅਤੇ ਸਮਾਜ ਵਿਚ ਫੈਲ ਰਹੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨਾ ਹੈ। ਉਨ•ਾਂ ਨੇ ਕਿਹਾ ਕਿ ਪਾਰਟੀ ਵਿਚ ਜੁੜਣ ਦੇ ਲਈ ਯੂਥ ਵਿਚ ਕਾਫੀ ਜ਼ਿਆਦਾ ਉਤਸ਼ਾਹ ਹੈ। ਇਸ ਮੌਕੇ ਸੋਈ ਜ਼ਿਲ•ਾ ਫਿਰੋਜ਼ਪੁਰ ਦੇ ਪ੍ਰਧਾਨ ਕਮਲਜੀਤ ਸਿੰਘ ਢੋਲੇਵਾਲੀਆਂ, ਸ਼ਾਮ ਸਿੰਘ ਮੁੱਦਕਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮਮਦੋਟ, ਕਰਨੈਲ ਸਿੰਘ, ਵਿਕਰਮਜੀਤ ਸਿੰਘ, ਗੁਰਪਿੰਦਰ ਸਿੰਘ ਸੋਈ ਅਤੇ ਹੋਰ ਵੀ ਸੈਂਕੜਿਆਂ ਦੀ ਤਦਾਦ ਵਿਚ ਲੋਕ ਹਾਜ਼ਰ ਸਨ।