ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਗੋਬਿੰਦ ਕਾਨਵੈਂਟ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਨਸ਼ਾ ਜਾਗਰੂਕਤਾ ਕੈਂਪ ਲਗਾਇਆ
ਫ਼ਿਰੋਜ਼ਪੁਰ 18 ਸਤੰਬਰ 2018 ( ) ਅੱਜ ਦੇ ਦੌਰ ਵਿੱਚ ਨਸ਼ਾ ਇੱਕ ਬਹੁਤ ਵੱਡੀ ਸਮਾਜਿਕ ਬੁਰਾਈ ਬਣ ਚੁੱਕਾ ਹੈ।ਭਾਵੇਂ ਕਿ ਬਹੁਤ ਸਮੇਂ ਤੋਂ ਨਸ਼ੇ ਦੀ ਵਰਤੋਂ ਚੱਲਦੀ ਆ ਰਹੀ ਹੈ ਪਰ ਪਿਛਲੇ ਦੋ ਕੁੂ ਦਹਾਕਿਆਂ ਤੋਂ ਨਸ਼ਾ ਸਾਡੇ ਸਮਾਜ ਵਿੱਚ ਬਹੁਤ ਭਿਆਨਕ ਰੂਪ ਧਾਰ ਚੁੱਕਾ ਹੈ। ਅੱਜ ਨਸ਼ੇ ਦੀ ਵਰਤੋਂ ਵੱਖ ਵੱਖ ਵਿੱਚ ਹੋ ਰਹੀ ਹੈ ਜਿਸ ਕਾਰਨ ਨੌਜਵਾਨੀ ਦਾ ਘਾਣ ਹੋ ਰਿਹਾ ਹੈ ਨਸ਼ਾ ਇਕ ਬੁਰਾਈ ਦੇ ਵਿਸ਼ੇ ਨੂੰ ਲੈ ਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਗੋਬਿੰਦ ਕਾਨਵੈਂਟ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਜ਼ੋਨਲ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਇੰਦਰਪਾਲ ਸਿੰਘ ਦੀ ਅਗਵਾਈ ਵਿੱਚ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ੇ ਦੇ ਕਾਰਨ ਹੋਣ ਵਾਲੇ ਮਾੜੇ ਸਰੀਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਦੌਰਾਨ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਨਸ਼ੇ ਦੇ ਸੌਦਾਗਰ ਨਵੇਂ ਨੌਜਵਾਨਾਂ ਨੂੰ ਇਸ ਦੀ ਗ੍ਰਿਫਤ ਦੇ ਵਿੱਚ ਲੈ ਕੇ ਆਉਂਦੇ ਹਨ ਅਤੇ ਉਨ੍ਹਾਂ ਨੂੰ ਉਸ ਦੇ ਇਨ੍ਹਾਂ ਆਦੀ ਬਣਾ ਦਿੰਦੇ ਹਨ ਕਿ ਉਹ ਨਸ਼ੇ ਤੋਂ ਬਿਨਾਂ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਉਹ ਨਸ਼ੇ ਦੀ ਪੂਰਤੀ ਦੇ ਲਈ ਲੁੱਟਾਂ ਖੋਹਾਂ ਅਤੇ ਡਾਕਿਆਂ ਦੇ ਨਾਲ ਪੈਸਾ ਲੈਣ ਦੀ ਕੋਸ਼ਿਸ਼ ਕਰਦੇ ਹਨ । ਉਨ੍ਹਾਂ ਨੇ ਦੱਸਿਆ ਕਿ ਨਸ਼ੇ ਦੇ ਕਾਰਨ ਸਰੀਰ ਨੂੰ ਏਡਜ਼ ਅਤੇ ਕਾਲਾ ਪੀਲੀਆ ਜਿਹੀਆਂ ਭਿਆਨਕ ਬੀਮਾਰੀਆਂ ਹੋ ਸਕਦੀਆਂ ਹਨ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ੇ ਤੋਂ ਬਚਾਅ ਲਈ ਆਪਣਾ ਰੋਲ ਅਦਾ ਕਰਨ ਲਈ ਸੇਧ ਦਿੱਤੀ । ਇਸ ਸਮੇਂ ਗੋਬਿੰਦ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਖਿਲਾਫ ਇੱਕ ਨਾਟਕ ਵੀ ਪੇਸ਼ ਕੀਤਾ ਗਿਆ । ਇਸ ਸਮੇਂ ਗੋਬਿੰਦ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਸਾਨੀ ਸਮੂਹ ਟੀਚਰ ਹੋਰ ਪਤਵੰਤੇ ਹਾਜ਼ਰ ਸਨ ।