ਗੱਟੀ ਰਾਜੋ ਕੇ ਪਿੰਡ ਤੋ ਡਿਪਟੀ ਡੀ ਈ ਓ ਨੇ ਕਿਤਾਬਾਂ ਵੰਡਣ ਦੀ ਕੀਤੀ ਸ਼ੁਰੂਆਤ
ਸੈਸ਼ਨ ਦੇ ਪਹਿਲੇ ਦਿਨ ਹੀ ਘਰ ਘਰ ਕਿਤਾਬਾਂ ਵੰਡਣ ਦਾ ਕੀਤਾ ਉਪਰਾਲਾ
ਗੱਟੀ ਰਾਜੋ ਕੇ ਪਿੰਡ ਤੋ ਡਿਪਟੀ ਡੀ ਈ ਓ ਨੇ ਕਿਤਾਬਾਂ ਵੰਡਣ ਦੀ ਕੀਤੀ ਸ਼ੁਰੂਆਤ।
ਸੈਸ਼ਨ ਦੇ ਪਹਿਲੇ ਦਿਨ ਹੀ ਘਰ ਘਰ ਕਿਤਾਬਾਂ ਵੰਡਣ ਦਾ ਕੀਤਾ ਉਪਰਾਲਾ ।
ਫਿਰੋਜ਼ਪੁਰ, 1.4.2021:ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਸੈਸ਼ਨ 2021-22 ਲਈ ਮੁਫ਼ਤ ਕਿਤਾਬਾਂ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਸ੍ਰੀ ਕੋਮਲ ਅਰੋਡ਼ਾ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ )ਫਿਰੋਜ਼ਪੁਰ ਵੱਲੋਂ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਵਿਦਿਆਰਥੀਆਂ ਦੇ ਘਰ ਘਰ ਪਹੁੰਚ ਕੇ ਕਿਤਾਬਾਂ ਵੰਡ ਕੇ ਕੀਤੀ । ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਅੰਦਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਤਹਿਤ ਵਿੱਦਿਅਕ ਸੈਸ਼ਨ ਦੇ ਪਹਿਲੇ ਦਿਨ ਹੀ ਘਰ ਘਰ ਕਿਤਾਬਾਂ ਪਹੁੰਚਾਉਣ ਦੀ ਨਿਵੇਕਲੀ ਪਹਿਲ ਦੇ ਨਾਲ ਨਾਲ ਕੋਰੋਨਾ ਸੰਕਟ ਦੇ ਬਾਵਜੂਦ ਆਨਲਾਈਨ ਸਿੱਖਿਆ ਨੂੰ ਵੀ ਸੁਚਾਰੂ ਰੂਪ ਵਿੱਚ ਸ਼ੁਰੂ ਕੀਤਾ ਗਿਆ ਹੈ । ਉਨ੍ਹਾਂ ਨੇ ਸਰਕਾਰ ਵੱਲੋ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਅਤੇ ਸਹੂਲਤਾਂ ਸਬੰਧੀ ਵਿਸਥਾਰ ਸਹਿਤ ਜਾਨਕਾਰੀ ਵੀ ਦਿੱਤੀ ।
ਡਾ ਸਤਿੰਦਰ ਸਿੰਘ ਪ੍ਰਿੰਸੀਪਲ ਨੇ ਸਕੂਲ ਵਿਚ ਦਾਖਲਾ ਵਧਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਾਉਣ ਉਪਰੰਤ ਆਨਲਾਈਨ ਸਿੱਖਿਆ ਨਾਲ ਜੁੜਨ ਲਈ ਕਿਹਾ ।
ਇਸ ਮੌਕੇ ਦੀਪਕ ਸ਼ਰਮਾ ਮੀਡੀਆ ਕੋਆਰਡੀਨੇਟਰ , ਸਿਖਿਆ ਸੁਧਾਰ ਟੀਮ ਮੈਂਬਰ ਰਤਨਦੀਪ ਸਿੰਘ ,ਸਕੂਲ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਅਤੇ ਸਕੂਲ ਸਟਾਫ਼ ਸੁਖਵਿੰਦਰ ਸਿੰਘ ਲੈਕਚਰਾਰ, ਪਰਮਿੰਦਰ ਸਿੰਘ ਸੋਢੀ, ਸ੍ਰੀਮਤੀ ਗੀਤਾ, ਸ੍ਰੀ ਰਜੇਸ਼ ਕੁਮਾਰ ,ਸ਼੍ਰੀਮਤੀ ਮਹਿਮਾ ਕਸ਼ਅਪ, ਵਿਜੈ ਭਾਰਤੀ, ਪ੍ਰਿਤਪਾਲ ਸਿੰਘ ਸਟੇਟ ਅਵਾਰਡੀ, ਸੰਦੀਪ ਕੁਮਾਰ, ਸਰੁਚੀ ਮਹਿਤਾ, ਅਮਰਜੀਤ ਕੌਰ, ਸ੍ਰੀ ਅਰੁਨ ਕੁਮਾਰ, ਮੀਨਾਕਸ਼ੀ ਸ਼ਰਮਾ, ਦਵਿੰਦਰ ਕੁਮਾਰ, ਸੂਚੀ ਜੈਨ ,ਪ੍ਰਵੀਨ ਬਾਲਾ, ਬਲਜੀਤ ਕੌਰ ਅਤੇ ਗੁਰਪਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।