Ferozepur News

ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀ ਸ਼ਰਧਾਂਜਲੀ ਦੇਣ ਪਹੁੰਚੇ ਸ਼ਹੀਦੀ ਸਮਾਰਕ ਹੁਸੈਨੀਵਾਲਾ

ਨੌਜਵਾਨ ਵਰਗ ਲਈ ਪ੍ਰੇਰਨਾ ਸਰੋਤ ਹੈ ਸ਼ਹੀਦ ਭਗਤ ਸਿੰਘ ਦਾ ਜੀਵਨ…. ਰਣਜੀਤ ਸਿੰਘ 
ਨੌਜਵਾਨ ਜਾਗਰੂਕਤਾ ਸਾਈਕਲ ਰੈਲੀ ਕੱਢ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ।
ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀ ਸ਼ਰਧਾਂਜਲੀ ਦੇਣ ਪਹੁੰਚੇ ਸ਼ਹੀਦੀ ਸਮਾਰਕ ਹੁਸੈਨੀਵਾਲਾ ।
ਫਿਰੋਜ਼ਪੁਰ (   )  ਹਿੰਦ-ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵੱਲੋਂ ਸ਼ਹੀਦ ਏ ਆਜਮ ਭਗਤ ਸਿੰਘ ਦਾ ਜਨਮ ਦਿਨ ਨੋਜਵਾਨ ਜਾਗਰੁਕਤਾ ਦਿਵਸ ਵੱਜੋਂ ਪ੍ਰਿੰਸੀਪਲ  ਡਾ ਸਤਿੰਦਰ ਸਿੰਘ ਦੀ ਅਗਵਾੲੀ ਵਿਚ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਅਧਿਆਪਕਾ ਵੱਲੋਂ ਸ ਭਗਤ ਸਿੰਘ ਜੀ ਦੇ ਜੀਵਨ ਉਪਰ ਵਿਸਥਾਰ    
ਸਹਿਤ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਸ਼ਹੀਦ ਭਗਤ ਸਿੰਘ ਦੇ ਦੇਸ਼ ਦੀ ਆਜ਼ਾਦੀ ਵਿਚ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ ।
ਇਸ ਉਪਰੰਤ ਵਿਸ਼ਾਲ ਨੌਜਵਾਨ ਜਾਗਰੂਕਤਾ ਸਾਈਕਲ ਰੈਲੀ ਸਕੂਲ ਤੋਂ ਰਵਾਨਾ ਕੀਤੀ ਜੋ  ਸਰਹੱਦੀ ਖੇਤਰ ਦੇ ਪਿੰਡਾਂ ਵਿੱਚੋਂ ਗੁਜ਼ਰਦੀ ਹੋਈ ਨਸ਼ਾ ਵਿਰੋਧੀ, ਵਾਤਾਵਰਣ ਸੰਭਾਲ ਅਤੇ ਸਮਾਜਿਕ ਬੁਰਾਈਆਂ ਪ੍ਰਤੀ ਨੋਜਵਾਨ ਵਰਗ ਨੂੰ ਜਾਗਰੂਕ ਕਰਦੀ ਸ਼ਰਧਾਜਲੀ ਭੇਟ ਕਰਨ ਲਈ ਸ਼ਹੀਦੀ ਸਮਾਰਕ ਹੂਸੈਣੀਵਾਲਾ ਪਹੁੰਚੀ। ਇਥੇ ਆਯੋਜਿਤ ਪ੍ਰੋਗਰਾਮ ਵਿੱਚ ਸ• ਰਣਜੀਤ ਸਿੰਘ ਸਹਾਇਕ ਕਮਿਸ਼ਨਰ ਫ਼ਿਰੋਜ਼ਪੁਰ ਕਮ ਐਸਡੀਐਮ ਜ਼ੀਰਾ ਵਿਸ਼ੇਸ਼ ਤੌਰ ਤੇ ਪਹੁੰਚੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਵਰਗ ਦੇ ਲਈ ਬਹੁਤ ਵੱਡਾ ਪ੍ਰੇਰਨਾ ਸਰੋਤ ਹੈ ਅਤੇ ਵਿਦਿਆਰਥੀ ਵਰਗ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਫ਼ਲ ਇਨਸਾਨ ਬਣ ਸਕਦਾ ਹੈ ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਪ੍ਰਣ ਵੀ ਕਰਵਾਇਆ ।
ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਡਾ ਰਮੇਸ਼ਵਰ ਸਿੰਘ ਉੱਘੇ ਸਿੱਖਿਆ ਮਾਹਿਰ ਨੇ ਭਗਤ ਸਿੰਘ ਨੂੰ ਮਹਾਨ ਕ੍ਰਾਂਤੀਕਾਰੀ ਦੱਸਦਿਆਂ ਉਸ ਨੂੰ ਕਿਤਾਬਾਂ ਦਾ ਰਸੀਆ ਅਤੇ ਮਹਾਨ ਵਿਦਵਾਨ ਦੱਸਿਆ ।ਡਾ ਸਤਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਗ੍ਰਹਿਣ ਕਰਨ ਦੀ ਗੱਲ ਕਹੀ ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਸੋਢੀ ਐਸ ਐਸ ਮਾਸਟਰ ਪ੍ਰੋਗਰਾਮ  ਇੰਚਾਰਜ ਨੇ ਬਾਖ਼ੂਬੀ ਨਿਭਾਈ 
ਸਮਾਗਮ ਨੂੰ ਸਫਲ ਬਣਾਉਣ ਦੇ ਵਿੱਚ ਸਕੂਲ ਸਟਾਫ ਸ੍ਰੀ ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ  ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ ਸੂਚੀ ਜੈਨ, ਬਲਜੀਤ ਕੌਰ ,ਸੰਦੀਪ ਕੁਮਾਰ, ਮਹਿ

Related Articles

Back to top button