ਚਾਈਨਾ ਡੋਰ ਵੇਚਣ, ਖਰੀਦਣ ਤੇ ਵਰਤੋਂ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ:- ਧੀਮਾਨ
ਚਾਇਨਾ ਡੋਰ ਦੇ ਮਾੜੇ ਤੇ ਮਾਰੂ ਪ੍ਰਭਾਵਾਂ ਬਾਰੇ ਲੋਕ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਚਾਈਨਾ ਡੋਰ ਵੇਚਣ, ਖਰੀਦਣ ਤੇ ਵਰਤੋਂ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ:- ਧੀਮਾਨ
ਚਾਇਨਾ ਡੋਰ ਦੇ ਮਾੜੇ ਤੇ ਮਾਰੂ ਪ੍ਰਭਾਵਾਂ ਬਾਰੇ ਲੋਕ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਡਿਪਟੀ ਕਮਿਸ਼ਨਰ ਵੱਲੋਂ ਸਮਾਜ ਦੇ ਸਾਰੇ ਵਰਗਾ ਨੂੰ ਚਾਈਨਾ ਡੋਰ ਵਿਰੁੱਧ ਮਹਿੰਮ ਦਾ ਹਿੱਸਾ ਬਣਨ ਦੀ ਅਪੀਲ
ਫਿਰੋਜ਼ਪੁਰ 20 ਜਨਵਰੀ 2023: ਡਿਪਟੀ ਕਮਿਸ਼ਨਰ ਸ੍ਰੀ.ਰਾਜੇਸ ਧੀਮਾਨ ਆਈ.ਏ.ਐਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਜਿਲੇ ਵਿਚ ਚਾਈਨਾ ਡੋਰ ਵੇਚਣ ਦੇ ਕੇਸ ਸਾਹਮਣੇ ਆਏ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚਾਈਨਾ ਡੋਰ ਖਰੀਦਣ ਤੇ ਵਰਤੋਂ ਕਰਨ ਵਾਲਿਆ ਖਿਲਾਫ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਅੰਦਰ ਪਹਿਲਾ ਹੀ ਚਾਈਨਾ ਡੋਰ ਦੀ ਵਿਕਰੀ ਤੇ ਪਾਬੰਦੀ ਲਗਾਈ ਹੋਈ ਹੈ, ਜਦਕਿ ਪੁਲਿਸ ਵੱਲੋਂ ਵੱਡੀ ਪੱਧਰ ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵੱਡੀ ਮਾਤਰਾ ਵਿਚ ਚਾਈਨਾ ਡੋਰ ਫੜੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾ ਦਾ ਫਰਜ਼ ਬਣਦਾ ਹੈ ਕਿ ਉਹ ਚਾਈਨਾ ਡੋਰ ਖਿਲਾਫ ਜਿਲ੍ਹਾ ਪ੍ਰਸ਼ਾਸਨ ,ਸਮੂਹ ਐਮ.ਐਲ.ਏ. ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਸੀਂ ਆਪ, ਆਪਣੇ ਪਰਿਵਾਰ, ਪਸ਼ੂ-ਪੰਛੀਆ ਤੇ ਵਾਤਾਵਰਨ ਦੀ ਸੰਭਾਲ ਲਈ ਨਾ ਤਾਂ ਖੁਦ ਚਾਈਨਾ ਡੋਰ ਖਰੀਦ ਕਰੀਏ ਅਤੇ ਨਾ ਹੀ ਆਪ ਜਾਂ ਪਰਿਵਾਰਕ ਮੈਬਰਾਂ ਨੂੰ ਇਸ ਦੀ ਵਰਤੋਂ ਕਰਨ ਦਾਈਏ। ਉਨ੍ਹਾਂ ਕਿਹਾ ਕਿ ਸਮੂਹ ਨਗਰ ਕੌਸਲਾਂ ਅਤੇ ਬੀਡੀਪੀਓਜ਼ ਵੱਲੋਂ ਸ਼ਹਿਰਾਂ ਅਤੇ ਜਿਲ੍ਹੇ ਦੇ ਸਾਰੇ ਪਿੰਡਾਂ ਵਿਚ ਧਾਰਮਿਕ ਸਥਾਨਾਂ ਵਿਚ ਬੇਨਤੀ ਕੀਤੀ ਜਾਵੇ ਕਿ ਕੋਈ ਵੀ ਇਸ ਚਾਇਨਾ ਡੋਰ ਦੀ ਵਰਤੋਂ ਨਾ ਕਰੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਚਾਈਨਾ ਡੋਰ ਇੱਕ ਸੂਤੀ ਡੋਰ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਤੇ ਨਾ-ਗਲਣਯੋਗ ਹੁੰਦੀ ਹੈ। ਇਹ ਪਤੰਗਾਂ ਉਡਾਉਣ ਵਾਲੇ ਬੱਚੇ ਦੇ ਹੱਥਾਂ ਦੀਆਂ ਉਂਗਲਾਂ ਵੀ ਕੱਟ ਦਿੰਦੀ ਹੈ। ਸਾਈਕਲ ਤੇ ਸਕੂਟਰ-ਮੋਟਰਸਾਈਕਲ ’ਤੇ ਜਾਣ ਵਾਲੇ ਅਨੇਕਾਂ ਚਾਲਕਾਂ ਦੇ ਗਲ ਤੇ ਕੰਨ ਕੱਟੇ ਜਾ ਚੁੱਕੇ ਹਨ। ਇੱਥੋਂ ਤਕ ਕਿ ਇਹ ਬੇਹੱਦ ਮਜ਼ਬੂਤ ਹੋਣ ਕਾਰਨ ਪੰਛੀਆਂ ਅਤੇ ਲੋਕਾਂ ਲਈ ਜਾਨਲੇਵਾ ਸਾਬਿਤ ਹੋ ਰਹੀ ਹੈ ਇਸ ਲਈ ਇਸ ਦੀ ਵਰਤੋਂ ਨਾ ਕੀਤੀ ਜਾਵੇ।