Ferozepur News

ਚੇਅਰਮੈਨ ਪੰਜਾਬ ਰਾਜ ਟਰੇਡਰ ਕਮਿਸ਼ਨ ਅਨਿਲ ਠਾਕੁਰ ਅਤੇ ਚੇਅਰਮੈਨ ਪੰਜਾਬ ਐਗਰੋ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਵਪਾਰੀਆਂ ਅਤੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪੰਜਾਬ ਸਰਕਾਰ  

ਚੇਅਰਮੈਨ ਪੰਜਾਬ ਰਾਜ ਟਰੇਡਰ ਕਮਿਸ਼ਨ ਅਨਿਲ ਠਾਕੁਰ ਅਤੇ ਚੇਅਰਮੈਨ ਪੰਜਾਬ ਐਗਰੋ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਚੇਅਰਮੈਨ ਪੰਜਾਬ ਰਾਜ ਟਰੇਡਰ ਕਮਿਸ਼ਨ ਅਨਿਲ ਠਾਕੁਰ ਅਤੇ ਚੇਅਰਮੈਨ ਪੰਜਾਬ ਐਗਰੋ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਵਪਾਰੀਆਂ ਅਤੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪੰਜਾਬ ਸਰਕਾਰ

ਫਿਰੋਜ਼ਪੁਰ 26 ਫਰਵਰੀ 2024:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਵਪਾਰੀਆਂ, ਉਦੋਗਪਤੀਆਂ ਅਤੇ ਉਦਮੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪੰਜਾਬ ਮਧਿਅਮ ਇੰਡਸਟਰੀ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸ੍ਰੀ ਅਨਿਲ ਠਾਕੁਰ ਨੇ ਇਸ ਮੌਕੇ ਵਪਾਰੀਆਂ ਅਤੇ ਉਦੋਗਪਤੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਕ ਮੁਫਤ ਨਿਪਟਾਰਾ ਸਕੀਮ ਤਹਿਤ 1,ਲੱਖ ਤੋਂ ਘੱਟ ਦੇ ਪੁਰਾਣੇ ਬਕਾਇਆ ਨੂੰ ਪੂਰਨ ਤੌਰ ਤੇ ਮਾਫ ਕਰ ਦਿੱਤਾ ਗਿਆ ਹੈ। ਜਦਕਿ ਇਕ ਲੱਖ ਤੋਂ ਇਕ ਕਰੋੜ ਤੱਕ ਦੇ ਬਕਾਇਆ ਸਬੰਧੀ ਵੀ ਛੂਟ ਦਿੱਤੀ ਗਈ ਹੈ। ਇਸ ਸਕੀਮ ਦਾ ਲਾਭ ਲੈਣ ਲਈ 15 ਮਾਰਚ ਤੋਂ ਪਹਿਲਾਂ ਪਹਿਲਾਂ ਸੰਬੰਧਿਤ ਬਕਾਏਦਾਰ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਉਨਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦੋਗਪਤੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ਤੇ ਇਹਨਾਂ ਦਾ ਨਿਪਟਾਰਾ ਕੀਤਾ ਜਾ ਸਕੇ । ਉਨ ਕਿਹਾ ਕਿ ਜੇਕਰ ਕਿਸੇ ਵਪਾਰੀ ਨੂੰ ਨੋਟਿਸ ਆਉਂਦਾ ਤਾਂ ਇਸਦਾ ਮਤਲਬ ਇਹ ਨਹੀਂ ਕਿ ਵਪਾਰੀ ਜਾਂ ਦੁਕਾਨਦਾਰ ਦੋਸ਼ੀ ਹੈ, ਬਲਕਿ ਉਸਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ, ਅਤੇ ਜੇਕਰ ਵਪਾਰੀ ਦਾ ਪੱਖ ਸਹੀ ਹੋਵੇ ਤਾਂ ਅਜਿਹੇ ਨੋਟਿਸ ਨੂੰ ਵਾਪਸ ਲੈ ਲਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਪਾਰੀਆਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਕਾਰਨ ਦੇ ਤੰਗ ਪਰੇਸ਼ਾਨ ਨਾ ਕੀਤਾ ਜਾਵੇ। ਉਨਾਂ ਨੇ ਇਸ ਮੌਕੇ ਇਹ ਵੀ ਅਪੀਲ ਕੀਤੀ ਕਿ ਸਮਾਨ ਦੀ ਵਿਕਰੀ ਸਮੇਂ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ। ਵਪਾਰੀਆਂ ਦੀ ਮੰਗ ਤੇ ਉਨ੍ਹਾਂ ਦੱਸਿਆ ਕਿ ਜੀਐਸਟੀ ਦਫਤਰਾਂ ਵਿੱਚ ਇੱਕ ਉਡੀਕ ਸਥਾਨ ਤਿਆਰ ਕਰਵਾਇਆ ਜਾਵੇਗਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੀ ਇਕ ਸਲਾਹਕਾਰੀ  ਕਮੇਟੀ ਵੀ ਬਣਾਈ ਜਾਵੇਗੀ ਜਿਸ ਵਿੱਚ ਹਰ ਵਰਗ ਦੇ ਵਪਾਰੀਆਂ ਦਾ ਨੁਮਾਇੰਦਾ ਸ਼ਾਮਿਲ ਹੋਵੇਗਾ।

ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਹੈ ਅਤੇ ਉਨਾਂ ਦੇ ਸੁਝਾਵਾਂ ਅਨੁਸਾਰ ਸਰਕਾਰ ਫਿਰ ਫੈਸਲੇ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਐਗਰੋ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ। ਉਨਾਂ ਕਿਹਾ ਕਿ ਜਦ ਆਪਸ ਵਿੱਚ ਬੈਠ ਕੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਤਾਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੇਠਲੇ ਪੱਧਰ ਤੇ ਹੀ ਹੱਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵਪਾਰੀਆਂ ਅਤੇ ਸਨੱਤਕਾਰਾਂ ਨਾਲ ਹੋਰ ਵੀ ਮੀਟਿੰਗਾਂ ਕਰੇਗੀ। ਉਹਨਾਂ ਕਿਹਾ ਕਿ ਉਹ ਵਪਾਰੀ ਦੇ ਮਨ ਵਿੱਚੋਂ ਡਰ ਕੱਢਣਾ ਚਾਹੁੰਦੇ ਹਨ ਅਤੇ ਜੇਕਰ ਕਿਸੇ ਵਪਾਰੀ ਨੂੰ ਕੋਈ ਮੁਸ਼ਕਿਲ ਹੋਵੇ ਤਾਂ ਉਹ ਸਿੱਧੇ ਵਿਭਾਗ ਨਾਲ ਸੰਪਰਕ ਕਰੇ । ਉਨ੍ਹਾਂ ਦੱਸਿਆ ਕਿ ਓਟੀਐਸ ਸਕੀਮ ਤਹਿਤ ਬਕਾਇਆ ਵੀ ਮੁਆਫ ਕੀਤਾ ਗਿਆ ਹੈ।

ਇਸ ਮੌਕੇ ਸ੍ਰੀ ਨੀਲ ਗਰਗ ਨੇ ਕਿਹਾ ਕਿ ਜੇਕਰ ਕਿਸਾਨ ਅੰਨਦਾਤਾ ਹਨ ਤਾਂ ਵਪਾਰੀ ਕਰ ਦਾਤਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਉਪਰਾਲੇ ਕਰ ਰਹੀ ਹੈ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ  ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਕਮਿਸ਼ਨ ਦੇ ਮੈਂਬਰ ਸ਼੍ਰੀ ਅਤੁੱਲ ਨਾਗਪਾਲ, ਸਕੱਤਰ ਸ਼੍ਰੀ ਅਰੁਣ ਵਧਵਾ, ਐਸੀਸਟੈਂਟ ਕਮਿਸ਼ਨਰ ਸਟੇਟ ਟੈਕਸ ਸ੍ਰੀ ਗੁਲਸ਼ਨ ਹੂੜ੍ਹੀਆ, ਐਸਟੀਓ ਰਜਨੀ ਦੇਵਗਨ, ਗੁਰਪ੍ਰੀਤ ਸਿੰਘ, ਸ੍ਰੀ ਅਭਿਸ਼ੇਕ ਅਰੋੜਾ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਵਪਾਰੀ ਅਤੇ ਸਨਤਕਾਰਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵਕੀਲ ਸਾਹਿਬਾਨ ਹਾਜ਼ਰ ਸਨ।

 

Related Articles

Leave a Reply

Your email address will not be published. Required fields are marked *

Back to top button