ਜ਼ਿਲਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਿਰੋਜ਼ਪੁਰ ਵਿਖੇ ਕਰਵਾਇਆ
ਜ਼ਿਲਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਿਰੋਜ਼ਪੁਰ ਵਿਖੇ ਕਰਵਾਇਆ
ਫਿਰੋਜ਼ਪੁਰ, 9-12-2024: ਅੱਜ ਮਿਤੀ 09 ਦਸੰਬਰ 2024 ਨੂੰ ਜ਼ਿਲਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ਼੍ਰੀਮਤੀ ਮਨੀਲਾ ਅਰੋੜਾ, ਉਪ ਜਿਲ੍ਹਾ ਸਿੱਖਿਆ ਅਫਸਰ ਡਾਕਟਰ ਸਤਿੰਦਰ ਸਿੰਘ, ਸ. ਲਖਵਿੰਦਰ ਸਿੰਘ ਵੋਕੇਸ਼ਨਲ ਕੋਆਰਡੀਨੇਟਰ ਅਤੇ ਰੈਡ ਕਰਾਸ ਸੈਕਟਰੀ ਸ੍ਰੀ ਅਸ਼ੋਕ ਬਹਿਲ ਦੀ ਦੇਖ ਰੇਖ ਵਿੱਚ ਕਰਵਾਇਆ ਗਿਆ। ਇਸ ਅਧੀਨ ਕਵਿਤਾ ਉਚਾਰਨ, ਸ਼ਬਦ ਗਾਇਨ, ਪੇਪਰ ਰੀਡਿੰਗ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਤਕਰੀਬਨ 50 ਵਿਦਿਆਰਥੀਆਂ ਨੇ ਭਾਗ ਲਿਆ।
ਹਰਮਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ, ਤਮੰਨਾ, ਤਨੂੰ, ਰਮਨਦੀਪ ਕੌਰ, ਭਾਵਨਾ, ਜੈਸਮੀਨ, ਪ੍ਰਿਕਾ, ਪ੍ਰੀਆ ਸਕੂਲ ਆਫ ਐਮੀਨੈਂਸ ਫਿਰੋਜਪੁਰ,ਅਰਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬੱਗੇ ਕੇ ਪਿੱਪਲ,ਗੁਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ, ਅਰਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਾਰੇ ਕੇ, ਕਿਰਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ, ਰੇਨੂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਾਰੇ ਕੇ, ਪ੍ਰੀਤਿਕਾ ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਇਹਨਾਂ ਮੁਕਾਬਲਿਆਂ ਵਿੱਚ ਜੇਤੂ ਰਹੇ।
ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਵੱਲੋ 17 ਦਸੰਬਰ 2024 ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਲ ਰੋਡ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਜ ਪੱਧਰੀ ਬਾਲ ਦਿਵਸ ਵਿੱਚ ਭਾਗ ਲਿਆ ਜਾਵੇਗਾ ਗਿਆ।
ਇਸ ਕੰਪਟੀਸ਼ਨ ਨੂੰ ਨੇਪਰੇ ਚੜਾਉਣ ਲਈ ਸੰਦੀਪ ਕੁਮਾਰ,ਇੰਦਰਦੀਪ ਸਿੰਘ, ਰਵੀ ਇੰਦਰ ਸਿੰਘ, ਸੁਖਜਿੰਦਰ ਸਿੰਘ, ਸ੍ਰੀ ਮਤੀ ਸ਼ਾਲੂ, ਸ਼੍ਰੀਮਤੀ ਪਰਮਜੀਤ ਕੌਰ,ਸ਼੍ਰੀਮਤੀ ਕੁਲਵਿੰਦਰ ਕੌੌਰ,ਸ਼੍ਰੀਮਤੀ ਰਵਿੰਦਰ ਕੌਰ, ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।