ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸੰਵਿਧਾਨ ਦਿਵਸ ਮਨਾਉਂਦੇ ਹੋਏ ਸਕੂਲ ਬੱਚਿਆਂ ਵਿਚਕਾਰ ਕਰਵਾਏ ਕੁਇਜ ਮੁਕਾਬਲੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸੰਵਿਧਾਨ ਦਿਵਸ ਮਨਾਉਂਦੇ ਹੋਏ ਸਕੂਲ ਬੱਚਿਆਂ ਵਿਚਕਾਰ ਕਰਵਾਏ ਕੁਇਜ ਮੁਕਾਬਲੇ
ਫਿਰੋਜਪੁਰ 26 ਨਵੰਬਰ, 2024: ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਅਦਾਲਤਾਂ ਕੰਪਲੈਕਸ, ਫਿਰੋਜਪੁਰ ਵਿੱਚ ਭਾਰਤ ਦੇ ਸੰਵਿਧਾਨ ਵਿੱਚ ਬੁਨਿਆਦੀ ਕਰੱਤਵਾਂ (ਡਿਊਟੀਆਂ) ਸਬੰਧੀ ਪੰਜਾਬੀ ਅਤੇ ਅੰਗਰੇਜੀ ਭਾਸ਼ਾ ਵਿੱਚ ਬੋਰਡ ਬਣਵਾ ਕੇ ਐਂਟਰੀ ਗੇਟ ਤੇ ਲਗਵਾਏ ਗਏ ਤਾਂ ਜੋ ਆਮ ਜਨਤਾ ਨੂੰ ਉਹਨਾਂ ਦੀਆਂ ਸੰਵਿਧਾਨਕ ਕਰੱਤਵਾਂ (ਡਿਊਟੀਆਂ) ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਤੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨ ਮੌਜੂਦ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਸ੍ਰੀ ਵੀਰਇੰਦਰ ਅਗਰਵਾਲ ਜੀ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਹੈੱਡ ਕੁਆਰਟਰ ਅਤੇ ਸਬ-ਡਵੀਜ਼ਨਾਂ ਜੀਰਾ ਅਤੇ ਗੁਰੂਹਰਸਹਾਏ ਤੇ ਤਾਇਨਾਤ ਜੁਡੀਸ਼ੀਅਲ ਅਫਸਰਾਂ ਨੂੰ ਭਾਰਤ ਦੇ ਸੰਵਿਧਾਨ ਦਾ Preamble ਵੀ ਦਿੱਤਾ ਗਿਆ।
ਇਸ ਦੇ ਨਾਲ ਹੀ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਦਾਸ ਐਂਡ ਬਰਾਉਨ ਵਰਲਡ ਸਕੂਲ, ਫਿਰੋਜਪੁਰ, ਵਿਵੇਕਾਨੰਦ ਵਰਲਡ ਸਕੂਲ, ਫਿਰੋਜਪੁਰ, ਸਕੂਲ ਆਫ ਐਮੀਨੈਂਸ, ਫਿਰੋਜਪੁਰ, ਆਰ.ਐਸ.ਡੀ ਰਾਜ ਰਤਨ ਪਬਲਿਕ ਸਕੂਲ, ਫਿਰੋਜਪੁਰ, ਡੀ.ਸੀ ਮਾਡਲ ਸੀਨੀਅਰ ਸੈਕੰਡੀ ਸਕੂਲ, ਫਿਰੋਜਪੁਰ ਅਤੇ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫਿਰੋਜਪੁਰ ਦੇ ਬੱਚਿਆਂ ਦੀਆਂ 06 ਟੀਮਾਂ ਬਣਾ ਕੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਸੈਸ਼ਨ ਜੱਜ, ਫਿਰੋਜਪੁਰ, ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਅਤੇ ਡਾ. ਸਤਿੰਦਰ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ, ਫਿਰੋਜਪੁਰ ਹਾਜ਼ਰ ਸਨ।
ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਵੀ ਮੌਜੂਦ ਸਨ। ਪਹਿਲੇ ਦਰਜੇ ਅਤੇ ਦੂਜੇ ਦਰਜੇ ਤੇ ਆਉਣ ਵਾਲੀਆਂ ਟੀਮਾਂ ਨੂੰ ਇਨਾਮ ਦਿੱਤੇ ਗਏ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਬੱਚਿਆਂ ਦੀ ਹੌਸਲਾ ਹਫਜਾਈ ਕੀਤੀ। ਇਸ ਦੇ ਨਾਲ ਹੀ ਸਕੂਲ ਦੇ ਬੱਚਿਆਂ ਵੱਲੋਂ Preamble ਅਤ ਰਾਸ਼ਟਰੀ ਗੀਤ ਗਾਇਆ ਗਿਆ।
ਇਸ ਤੋਂ ਇਲਾਵਾ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਵੱਲੋਂ ਆਪਣੇ ਸਕੂਲ ਦੇ ਵਿਦਿਆਰਥੀਆਂ ਵਿੱਚ ਸੰਵਿਧਾਨਕ ਦਿਵਸ ਨੂੰ ਮੁੱਖ ਰੱਖਦੇ ਹੋਏ ਪੇਂਟਿੰਗ, ਡਰਾਇੰਗ, ਲੇਖ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ। ਬੱਚਿਆਂ ਨੂੰ ਸੰਵਿਧਾਨਕ ਦਿਵਸ ਦੀ ਮਹੱਤਤਾ ਅਤੇ ਸੰਵਿਧਾਨ ਸੰਬੰਧੀ ਉਹਨਾਂ ਦੀਆਂ ਮੌਲਿਕ ਕਰਤਵਾਂ ਬਾਰੇ ਜਾਣਕਾਰੀ ਦਿੱਤੀ ਗਈ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਫਿਰੋਜਪੁਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਿਤੀ 20 ਨਵੰਬਰ ਤੋਂ 30 ਨਵੰਬਰ ਤੱਕ ਰੋਜਾਨਾ ਸਵੇਰ ਦੀ ਅਸੈਂਬਲੀ ਵਿੱਚ ਭਾਰਡ ਦੇ ਸੰਵਿਧਾਨ ਵਿੱਚ ਬੁਨਿਆਦੀ ਕਰੱਤਵਾਂ ਬਾਰੇ ਰੋਜਾਨਾ ਜਾਗਰੂਕਤਾ ਕੀਤਾ ਜਾ ਰਿਹਾ ਹੈ।