ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦਾ ਆਯੋਜਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦਾ ਆਯੋਜਨ
ਫਿਰੋਜ਼ਪੁਰ 13 ਮਾਰਚ, 2025: ਪੰਜਾਬ ਸਰਕਾਰ ਦੁਆਰਾ ਵੱਧ ਤੋਂ ਵੱਧ ਰੋਜਗਾਰ ਦੇ ਉਪਰਾਲੇ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪਲੇਸਮੈਂਟ ਅਫਸਰ ਗੁਰਜੰਟ ਸਿੰਘ ਵੱਲੋਂ ਇਸ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਵਿੱਚ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਜ਼ਟ ਕਰਵਾਇਆ ਗਿਆ।
ਇਸ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਵਿੱਚ 33 ਵਿਦਿਆਰਥਣਾਂ ਨੇ ਭਾਗ ਲਿਆ । ਇਸ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਵਿੱਚ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਦਿਲਬਾਗ ਸਿੰਘ ਵੱਲੋਂ ਬੀ.ਐਡ ਦੀਆਂ ਵਿਦਿਆਰਥਣਾਂ ਨੂੰ ਕਿੱਤਾ ਅਗਵਾਈ ਦਿੱਤੀ। ਉਨ੍ਹਾਂ ਵੱਲੋਂ ਵਿਦਿਆਰਥਣਾਂ ਨੂੰ ਵਿਗਿਆਪਤ ਅਸਾਮੀਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਸਵੈ-ਰੋਜ਼ਗਾਰ, ਆਦਿ ਸਬੰਧੀ ਬੜੀ ਬਾਰੀਕੀ ਨਾਲ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥਣਾਂ ਨੂੰ ਇਹ ਵੀ ਦੱਸਿਆਂ ਗਿਆ ਕਿ ਭਵਿੱਖ ਵਿੱਚ ਤੁਸੀਂ ਕਿਵੇਂ ਪੇਪਰ ਦੀ ਤਿਆਰੀ ਕਰਕੇ ਪੇਪਰ ਪਾਸ ਕਰ ਸਕਦੇ ਹੋ ਅਤੇ ਇੱਕ ਵਧੀਆ ਨੌਕਰੀ ਪ੍ਰਾਪਤ ਕਰ ਸਕਦੇ ਹੋ।
ਉਨ੍ਹਾਂ ਵੱਲੋਂ ਹਥਿਆਰਬੰਦ ਫੋਰਸਾਂ ਵਿੱਚ ਲੜਕੇ ਅਤੇ ਲੜਕੀਆਂ ਲਈ ਮੌਕੇ ਅਤੇ ਚੁਣੌਤੀਆਂ ਦੀਆਂ ਸੰਭਾਵਨਾਵਾਂ ਦੇ ਵਿਸ਼ੇ ਉੱਤੇ ਪ੍ਰਾਰਥੀਆਂ ਨੂੰ ਗਾਈਡ ਕੀਤਾ ਗਿਆ ਤਾਂ ਜ਼ੋ ਇਸ ਕਿੱਤੇ ਸਬੰਧੀ ਭਰਪੂਰ ਜਾਣਕਾਰੀ ਹਾਸਿਲ ਕਰ ਰੋਜ਼ਗਾਰ ਵੱਲ ਵੱਧ ਸਕਣ।
ਇਸ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਵਿੱਚ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਤੋਂ ਮਨਦੀਪ ਕੌਰ, ਲੈਕਚਰਾਰ, ਅਤੇ ਕੁਲਵਿੰਦਰ ਕੌਰ, ਲੈਕਚਰਾਰ ਹਾਜ਼ਰ ਸਨ।