ਜਿਲ੍ਹਾ ਫਿਰੋਜਪੁਰ ਵਿਖੇ 22 ਤੋਂ 30 ਅਪ੍ਰੈਲ 2021 ਦੌਰਾਨ ਲਗਾਏ ਜਾਣਗੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ
ਜਿਲ੍ਹਾ ਫਿਰੋਜਪੁਰ ਵਿਖੇ 22 ਤੋਂ 30 ਅਪ੍ਰੈਲ 2021 ਦੌਰਾਨ ਲਗਾਏ ਜਾਣਗੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ
ਚਾਹਵਾਨ ਉਮੀਦਵਾਰ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵਿਖੇ ਪਹੁੰਚ ਕੇ ਮੇਲਿਆਂ ਸਬੰਧੀ ਆਪਣਾ ਨਾਮ ਰਜਿਸਟਰ ਕਰਵਾਉਣ
ਫਿਰੋਜ਼ਪੁਰ 17 ਮਾਰਚ 2021: ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ—ਘਰ ਰੁਜ਼ਗਾਰ ਮਿਸ਼ਨ ਤਹਿਤ ਦਿੱਤੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਹਰੇਕ ਜਿਲ੍ਹੇ ਵਿੱਚ ਮਿਤੀ: 22ਅਪ੍ਰੈਲ ਤੋਂ 30 ਅਪ੍ਰੈਲ 2021 ਦੋਰਾਨ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)—ਕਮ—ਸੀ.ਈ.ਓ, ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਫਿਰੋਜਪੁਰ ਵਿੱਚ ਵੀ ਇਹ ਮੇਲੇ ਵੱਖ—ਵੱਖ ਸਥਾਨਾਂ ਤੇ 22 ਅਪ੍ਰੈਲ ਤੋਂ 30 ਅਪ੍ਰੈਲ 2021 ਦੌਰਾਨ ਲਗਾਏ ਜਾਣਗੇ, ਜਿਸ ਸਬੰਧੀ ਉਮੀਦਵਾਰਾਂ ਨੂੰ ਆਉਣ ਵਾਲੇ ਸਮੇਂ ਵਿੱਚ ਸੰਚਾਰ ਦੇ ਸਾਧਨਾਂ ਰਾਹੀਂ ਸੂਚਿਤ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਫਿਰੋਜਪੁਰ ਨੂੰ ਮੈਗਾ ਰੋਜ਼ਗਾਰ ਮੇਲੇ ਲਈੇ ਮਿਲੇੇ 10000 ਅਸਾਮੀਆਂ ਦੇ ਟੀਚੇ ਦੀ ਪੂਰਤੀ ਸਬੰਧੀ ਜਿਲ੍ਹਾ ਪ੍ਰਸਾਸਨ ਫਿਰੋਜਪੁਰ ਵੱਲੋਂ ਸਮੇਂ—ਸਮੇਂ ਤੇ ਯੋਗ ਕਾਰਵਾਈ ਕੀਤੀ ਜਾ ਰਹੀ ਹੈ।ਸੋ ਜਿਲ੍ਹਾ ਫਿਰੋਜਪੁਰ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਜਲਦੀ ਹੀ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਆਈ—ਬਲਾਕ, ਦੂਜੀ ਮਜਿਲ, ਡੀ.ਸੀ.ਕੰਪਲੈਕਸ, ਫਿਰੋਜਪੁਰ ਵਿਖੇ ਪਹੁੰਚ ਕੇ ਮੇਲਿਆਂ ਸਬੰਧੀ ਆਪਣਾ ਨਾਮ ਰਜਿਸਟਰ ਕਰਵਾਉਣ।