ਜਿਲ•ਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ 13 ਜਨਵਰੀ (ਏ.ਸੀ.ਚਾਵਲਾ) ਜਿਲ•ਾ ਮੈਜਿਸਟਰੇਟ ਫਿਰੋਜਪੁਰ ਇੰਜੀ.ਡੀ.ਪੀ.ਐਸ. ਖਰਬੰਦਾ ਨੇ ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੜਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ Àੁੱਚੀਆਂ ਫਸਲਾਂ ਬੀਜਣ ਤੇ ਪਾਬੰਦੀ ਲਗਾ ਦਿੱਤੀ ਹੈ। ਜਿਲ•ਾ ਮੈਜਿਸਟਰੇਟ ਨੇ ਦੱਸਿਆ ਕਿ ਬਾਰਡਰ ਸੁਰੱਖਿਆ ਫੋਰਸ ਦੀ 143ਵੀਂ ਬਟਾਲੀਅਨ ਦੇ ਕਮਾਂਡੈਂਟ . ਕੇ.ਐਮ.ਐਸ. ਵਾਲਾ ਨੇ ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਇੰਜੀ: ਡੀ.ਪੀ.ਐਸ.ਖਰਬੰਦਾ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫਸਲਾਂ ਦੀ ਬਿਜਾਈ ਕੀਤੀ ਜਾਦੀ ਹੈ, ਜਿਸ ਦਾ ਫਾਇਦਾ ਉਠਾ ਕੇ ਪਾਕਿਸਤਾਨੀ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਨ•ਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਲ•ਾ ਮੈਜਿਸਟਰੇਟ ਵੱਲੋਂ ਲੋਕਾਂ ਦੀ ਸੁਰਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰਖਦੇ ਹੋਏ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਇਆ ਫਿਰੋਜ਼ਪੁਰ ਸ਼ਹਿਰ ਦੇ ਮੋਰੀ ਗੇਟ, ਬਗ਼ਦਾਦੀ ਗੇਟ, ਜੀਰਾ ਗੇਟ, ਮੈਗਜੀਨੀ ਗੇਟ, ਮੁਲਤਾਨੀ ਗੇਟ ਆਦਿ ਬਜ਼ਾਰਾਂ ਵਿਚ ਸਵੇਰੇ 9.00 ਵਜੇ ਤੋ ਰਾਤ 8.00 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ। ਅਜਿਹਾ ਬਾਜ਼ਾਰਾਂ ਵਿਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਕੀਤਾ ਗਿਆ ਹੈ। ਜ਼ਿਲ•ਾ ਮੈਜਿਸਟ੍ਰੇਟ ਇੰਜੀ:ਡੀ.ਪੀ.ਐਸ ਖਰਬੰਦਾ ਨੇ ਜਾਰੀ ਕੀਤੇ ਮਨਾਹੀਂ ਦੇ ਹੁਕਮਾਂ ਵਿੱਚ ਕਿਹਾ ਹੈ ਕਿ ਜਿਲ•ਾ ਫਿਰੋਜ਼ਪੁਰ ਵਿਚ ਜੋ ਵੀ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਚਲ ਰਹੇ ਹਨ ਜਾਂ ਨਵੇਂ ਬਣ ਰਹੇ ਹਨ, ਉਹ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ਼ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ (ਜੇਕਰ ਉਹਨਾਂ ਵੱਲੋਂ ਪਹਿਲਾਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀ ਕੀਤਾ ਗਿਆ) ਤਾਂ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ । ਇਤਰਾਜਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿਚ ਸਾਰੇ ਦਾ ਸਾਰਾ ਕੰਮ ਬੰਦ ਕਰ ਦਿੱਤਾ ਜਾਵੇਗਾ । ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਮੈਰਿਜ ਪੈਲਸ/ਰੈਸਟੋਰੈਂਟਾਂ ਦਾ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ ਇਹ ਹੁਕਮ 31 ਜਨਵਰੀ 2016 ਤੱਕ ਲਾਗੂ ਰਹਿਣਗੇ।