ਜਿਲ•ਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ 4 ਫਰਵਰੀ (ਏ.ਸੀ.ਚਾਵਲਾ) ਜਿਲ•ਾ ਮੈਜਿਸਟਰੇਟ ਵੱਲੋਂ ਲੋਕਾਂ ਦੀ ਸੁਰਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰਖਦੇ ਹੋਏ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਇਆ ਫਿਰੋਜ਼ਪੁਰ ਸ਼ਹਿਰ ਦੇ ਮੋਰੀ ਗੇਟ, ਬਗ਼ਦਾਦੀ ਗੇਟ, ਜੀਰਾ ਗੇਟ, ਮੈਗਜੀਨੀ ਗੇਟ, ਮੁਲਤਾਨੀ ਗੇਟ ਆਦਿ ਬਜ਼ਾਰਾਂ ਵਿਚ ਸਵੇਰੇ 9.00 ਵਜੇ ਤੋ ਰਾਤ 8.00 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ। ਅਜਿਹਾ ਬਾਜ਼ਾਰਾਂ ਵਿਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਕੀਤਾ ਗਿਆ ਹੈ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਧਾਰਾ 144 ਸੀ.ਆਰ. ਪੀ.ਸੀ. 1973 ਵਿੱਚ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਫਿਰੋਜ਼ਪੁਰ ਅੰਦਰ ਅਣ-ਅਧਿਕਾਰਤ ਗੱਡੀਆਂ ਤੇ ਪ੍ਰੈਸ ਸ਼ਬਦ ਲਿਖਵਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਅਜਿਹਾ ਇਸ ਲਈ ਕੀਤਾ ਗਿਆ ਹੈ ਪ੍ਰੈਸ ਸ਼ਬਦ ਦੀ ਵਰਤੋਂ ਪੱਤਰਕਾਰਾਂ ਤੋਂ ਇਲਾਵਾ ਆਮ ਲੋਕਾਂ ਅਤੇ ਗੈਰ ਸਮਾਜਿਕ ਤੱਤਵਾਂ ਵੱਲੋਂ ਕੀਤੇ ਜਾਣ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਹੁਣ ਪ੍ਰੈਸ ਸ਼ਬਦ ਦੀ ਆਪਣੀਆਂ ਗੱਡੀਆਂ ਤੇ ਵਰਤੋਂ ਕੇਵਲ ਐਕਰੀਡੇਟਿਡ ਪ੍ਰਿੰਟ ਅਤੇ ਮੀਡੀਆ ਨਾਲ ਸਬੰਧਤ ਪੱਤਰਕਾਰ ਹੀ ਕਰ ਸਕਦੇ ਹਨ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਇੰਜੀ.ਡੀ.ਪੀ.ਐਸ.ਖਰਬੰਦਾ ਵੱਲੋਂ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਫਿਰੋਜ਼ਪੁਰ ਦੀਆਂ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਮੌਕੇ ਜਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਫਿਰੋਜ਼ਪੁਰ ਜਿਲ•ੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ ਅਤੇ ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ•ਾਂ ਨੂੰ ਪੜ•ਨ ਵਾਲੇ ਆਮ ਲੋਕਾਂ ਤੋ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਉਨ•ਾਂ ਕਿਹਾ ਕਿ ਇਨ•ਾਂ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ•ਾਂ ਪੋਸਟਰਾਂ ਦੀ ਰੋਕਥਾਮ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਲ•ਾ ਮੈਜਿਸਟਰੇਟ ਇੰਜ: ਡੀ.ਪੀ.ਐਸ ਖਰਬੰਦਾ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜਿਲ•ਾ ਫਿਰੋਜ਼ਪੁਰ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ•ਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਹਿੰਸਕ ਘਟਨਾ ਕੀਤੀ ਜਾਂ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਖਤਰਾ ਪੈਦਾ ਹੋ ਸਕਦਾ ਹੈ। ਜਿਲ•ਾ ਮੈਜਿਸਟਰੇਟ ਫਿਰੋਜਪੁਰ ਇੰਜੀ.ਡੀ.ਪੀ.ਐਸ. ਖਰਬੰਦਾ ਨੇ ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੜਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ Àੁੱਚੀਆਂ ਫਸਲਾਂ ਬੀਜਣ ਤੇ ਪਾਬੰਦੀ ਲਗਾ ਦਿੱਤੀ ਹੈ। ਜਿਲ•ਾ ਮੈਜਿਸਟਰੇਟ ਨੇ ਦੱਸਿਆ ਕਿ ਬਾਰਡਰ ਸੁਰੱਖਿਆ ਫੋਰਸ ਦੀ 143ਵੀਂ ਬਟਾਲੀਅਨ ਦੇ ਕਮਾਂਡੈਂਟ . ਕੇ.ਐਮ.ਐਸ. ਵਾਲਾ ਨੇ ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਇੰਜੀ: ਡੀ.ਪੀ.ਐਸ.ਖਰਬੰਦਾ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫਸਲਾਂ ਦੀ ਬਿਜਾਈ ਕੀਤੀ ਜਾਦੀ ਹੈ, ਜਿਸ ਦਾ ਫਾਇਦਾ ਉਠਾ ਕੇ ਪਾਕਿਸਤਾਨੀ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਨ•ਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਇੰਜੀ:ਡੀ.ਪੀ.ਐਸ.ਖਰਬੰਦਾ ਨੇ ਫੌਜਦਾਰੀ ਜਾਬਤਾ, ਸੰਘਤਾ 1973 ( 1974 ਦੇ ਐਕਟ-2 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਫਿਰੋਜ਼ਪੁਰ ਵਿੱਚ ਸ਼ਾਮ 5:00 ਵਜੇ ਤੋਂ ਸਵੇਰੇ 8:00 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਅਤੇ ਛੋਟੇ ਖਣਿਜਾਂ ਦੀ ਢੋਆ ਢੋਆਈ ਉਤੇ ਪੂਰਨ ਤੋਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤਰਾਂ ਇਕ ਹੋਰ ਹੁਕਮ ਰਾਂਹੀ ਜਿਲਾ ਮੈਜਿਸਟਰੇਟ ਨੇ 112 ਆਫ਼ ਮੋਟਰ ਵਹੀਕਲ ਐਕਟ 1988 ਦੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਾਹਨਾਂ ਦੀ ਸਪੀਡ ਮੇਨ ਸੜਕਾਂ ਚੁੰਗੀ ਤੋ ਬਾਹਰ ਨੈਸ਼ਨਲ ਹਾਈਵੇ ਤੇ 70 ਕਿਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ਤੇ 60 ਕਿਲੋਮੀਟਰ ਪ੍ਰਤੀ ਘੰਟਾ, ਨਗਰ ਕੌਂਸਲ ਦੀ ਹਦੂਦ ਅੰਦਰ ਮੇਨ ਸੜਕਾਂ ਤੇ ਹੈਵੀ ਗੱਡੀਆਂਦੀ ਸਪੀਡ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ਤੇ 40 ਕਿਲੋਮੀਟਰ ਪ੍ਰਤੀ ਘੰਟਾ,ਲਾਈਟ ਗੱਡੀਆਂਸਮੇਤ ਦੋ ਪਹੀਆਂ ਵਾਹਨਾਂ ਦੀ ਸਪੀਡ ਮਿਊਸੀਪਲ ਕਮੇਟੀ ਦੀ ਹਦੂਦ ਅੰਦਰ ਨੈਸ਼ਨਲ ਅਤੇ ਸਟੇਟ ਹਾਈਵੇ ਤੇ 45 ਕਿਲੋਮੀਟਰ ਪ੍ਰਤੀ ਘੰਟਾ ਅਤੇ ਮਿਊਸੀਪਲ ਕਮੇਟੀ ਹਦੂਦ ਤੋ ਬਾਹਰ ਨੈਸ਼ਨਲ ਹਾਈਵੇ ਤੇ 65 ਕਿਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ਤੇ 50 ਕਿਲੋਮੀਟਰ ਪ੍ਰਤੀ ਘੰਟਾ,ਸ਼ਹਿਰ ਵਿਚ ਮੇਨ ਸੜਕਾਂ ਤੋ ਇਲਾਵਾ ਪੈਦੀਂਆ ਸੜਕਾਂ ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 30 ਕਿਲੋਮੀਟਰ ਪ੍ਰਤੀ ਘੰਟਾ ਅਤੇ ਲਿੰਕ ਸੜਕਾਂ ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 40 ਕਿਲੋਮੀਟਰ ਫਿਕਸ ਕੀਤੀ ਹੈ ਉਹਨਾਂ ਕਿਹਾ ਕਿ ਮਿੱਥੀ ਸਪੀਡ ਤੋ ਜਿਆਦਾ ਸਪੀਡ ਤੇ ਵਾਹਨ ਚਲਾਉਣ ਵਾਲੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ•ਾ ਮੈਜਿਸਟ੍ਰੇਟ ਫਿਰੋਜਪੁਰ ਇੰਜੀ:ਡੀ.ਪੀ.ਐਸ.ਖਰਬੰਦਾ ਆਈ.ਏ. ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਸ ਅਨੁਸਾਰ ਫਿਰੋਜਪੁਰ ਜਿਲ•ੇ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ ਤੇ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਮੌਕੇ ਮੈਰਿਜ ਪੈਲਸਾਂ ਵਿੱਚ ਆਮ ਜਨਤਾ ਹਥਿਆਰ ਲੈ ਕੇ ਚਲੀ ਜਾਂਦੀ ਹੈ ਅਤੇ ਕਈ ਵਾਰ ਸ਼ਰਾਬ ਪੀ ਕੇ ਲੜਾਈ ਝਗੜਾ ਹੋਣ ਕਾਰਨ ਹਥਿਆਰਾਂ ਦੀ ਨਜਾਇਜ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਜਾਨੀ ਨੁਕਸਾਨ ਹੋਣ ਦੀ ਸੰਭਾਵਨਾਬਣੀ ਰਹਿੰਦੀ ਹੈ। ਇਸ ਨੂੰ ਰੋਕਣ ਲਈ ਇਹ ਮਨਾਹੀਂ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ 31 ਮਾਰਚ 2016 ਤੱਕ ਲਾਗੂ ਰਹਿਣਗੇ।