ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਮੁੱਖ ਮੰਤਰੀ ਦੀ ਰਿਹਾਇਸ਼ ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਮ.ਪੀ ਸਿੰਘ ਨਾਲ ਹੋਈ ਮੀਟਿੰਗ
ਮਿਤੀ 22 ਜੂਨ 2017(ਚੰਡੀਗੜ) ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਘੰਰਸ਼ ਕੀਤਾ ਜਾ ਰਿਹਾ ਹੈ ਇਸ ਦੇ ਤਹਿਤ ਹੀ ਬੀਤੀ 20 ਜੂਨ ਨੂੰ ਮੁਲਾਜ਼ਮਾਂ ਵੱਲੋਂ ਮੋਹਾਲੀ ਵਿਖੇ ਰੋਸ ਰੈਲੀ ਕੀਤੀ ਗਈ ਸੀ ਜਿਸ ਵਿਚ ਕਾਂਗਰਸ ਸਰਕਾਰ ਨੂੰ ਚੋਣਾ ਦੋਰਾਨ ਮੁਲਾਜ਼ਮਾਂ ਨਾਲ ਚੋਂਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਯਾਦ ਕਰਵਾਏ ਗਏ ਤੇ ਮੁਲਾਜ਼ਮਾਂ ਦੇ ਰੋਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਉ.ਐਸ.ਡੀ ਜਗਦੀਪ ਸਿੱਧੁ ਵੱਲੋਂ ਮੋਕੇ ਤੇ ਆ ਕੇ ਮੁਲਾਜ਼ਮਾਂ ਤੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸੁਵਿਧਾਂ ਮੁਲਾਜ਼ਮਾਂ ਨੂੰ ਬਹਾਲ ਕਰਨ ਅਤੇ ਸਘੰਰਸ਼ ਦੋਰਾਨ ਦਰਜ਼ ਝੂਠੇ ਪੁਲਿਸ ਕੇਸ ਰੱਦ ਕਰਨ ਸਬੰਧੀ ਮੰਗ ਪੱਤਰ ਲਿਆ ਗਿਆ ਸੀ ਤੇ ਜਲਦ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਐਲਾਨ ਕੀਤਾ ਸੀ।ਅਧਿਕਾਰੀਆ ਵੱਲੋਂ ਦਿੱਤੇ ਭਰੋਸੇ ਤਹਿਤ ਸਰਕਾਰ ਵੱਲੋਂ ਪਹਿਲ ਕਰਦੇ ਹੋਏ ਮੁਲਾਜ਼ਮ ਮੰਗਾਂ ਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਤੋਂ ਪਹਿਲਾਂ ਰੀਵਿਊ ਕਰਨ ਲਈ ਅੱਜ ਮੁੱਖ ਮੰਤਰੀ ਪੰਜਾਬ ਜੀ ਦੇ ਪ੍ਰਮੁੱਖ ਸਕੱਤਰ ਐਮ.ਪੀ. ਸਿੰਘ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਮ.ਪੀ. ਸਿੰਘ ਤੇ ਉ.ਐਸ.ਡੀ ਜਗਦੀਪ ਸਿੱਧੂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆ ਨਾਲ ਮੀਟਿੰਗ ਕੀਤੀ। ਜਾਣਕਾਰੀ ਦਿੰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸ. ਸ਼ੱਜਣ ਸਿੰਘ ਤੇ ਅਸ਼ੀਸ਼ ਜੁਲਾਹਾ ਨੇ ਕਿਹਾ ਕਿ ਮੀਟਿੰਗ ਦੋਰਾਨ ਪ੍ਰਮੁੱਖ ਸਕੱਤਰ ਜੀ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨਾਂ,ਸੁਵਿਧਾਂ ਮੁਲਾਜ਼ਮਾਂ ਨੂੰ ਬਹਾਲ ਕਰਨਾ ਅਤੇ ਸਘੰਰਸ਼ ਦੋਰਾਨ ਮੁਲਾਜ਼ਮਾਂ ਤੇ ਦਰਜ਼ ਝੂਠੇ ਪੁਲਿਸ ਕੇਸ ਦਾ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਸਰਕਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀਆ ਬਾਕੀ ਮੰਗਾਂ ਤੇ ਜਲਦ ਹੀ ਫੈਸਲਾ ਲੈ ਰਹੀ ਹੈ।ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦੀ ਗੱਲ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਰੈਲੀ ਦੋਰਾਨ ਕੀਤੇ ਐਲਾਨ ਅਨੁਸਾਰ ਆਉਣ ਵਾਲੇ ਹਫਤੇ ਦੋਰਾਨ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਜਰੂ੍ਰਰ ਮੀਟਿੰਗ ਕਰਵਾਕੇ ਮੁਲਾਜ਼ਮ ਮੰਗਾਂ ਨੂੰ ਵਧੀਆ ਢੰਗ ਤੇ ਹੱਲ ਕਰ ਦਿੱਤਾ ਜਾਵਗਾ।ਇਸ ਮੋਕੇ ਕ੍ਰਿਸ਼ਨ ਪ੍ਰਸ਼ਾਦ ਮੋਹਾਲੀ, ਚੰਦਨ ਕੁਮਾਰ, ਰਮਨ ਕੁਮਾਰ,ਸੰਦੀਪ ਕੁਮਾਰ ਆਦਿ ਮੋਜੂਦ ਸਨ।