ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵੱਲੋ ਮੁੱਖ ਦਫਤਰ ਅਧੀਨ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਨੂੰ ਹੀ ਪ੍ਰਮੋਸ਼ਨ ਦੇਣ ਦਾ ਪੱਤਰ ਸਬੰਧੀ ਕੀਤਾ ਵਿਰੋਧ
ਪ੍ਰਮੋਸ਼ਨ ਨਾ ਦੇਣ ਤੇ ਕੀਤਾ ਜਾਵੇਗਾ ਵੱਡੇ ਪੱਧਰ ਤੇ ਕੀਤਾ ਜਾਵੇਗਾ ਵਿਰੋਧ
ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵੱਲੋ ਮੁੱਖ ਦਫਤਰ ਅਧੀਨ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਨੂੰ ਹੀ ਪ੍ਰਮੋਸ਼ਨ ਦੇਣ ਦਾ ਪੱਤਰ ਸਬੰਧੀ ਕੀਤਾ ਵਿਰੋਧ
ਪੰਜਾਬ ਦੇ ਵੱਖ–ਵੱਖ ਜਿਲ੍ਹਿਆਂ ਅੰਦਰ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੂੰ ਜਲਦੀ ਤੋਂ ਜਲਦੀ ਪ੍ਰੋਮਸ਼ਨਾਂ ਦਿੱਤੀਆਂ ਜਾਣ–ਜਿਲ੍ਹਾ ਪ੍ਰਧਾਨ
ਪ੍ਰਮੋਸ਼ਨ ਨਾ ਦੇਣ ਤੇ ਕੀਤਾ ਜਾਵੇਗਾ ਵੱਡੇ ਪੱਧਰ ਤੇ ਕੀਤਾ ਜਾਵੇਗਾ ਵਿਰੋਧ
ਫਿਰੋਜ਼ਪੁਰ 22 ਮਾਰਚ 2023 ( ) ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਜਿਲ੍ਹਾ ਫਿਰੋਜ਼ਪੁਰ ਦੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵੱਲੋ ਮੁੱਖ ਦਫਤਰ ਅਧੀਨ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਨੂੰ ਹੀ ਪਰਮੋਸ਼ਨ ਦੇਣ ਦਾ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਦਾ ਦਰਜਾ ਚਾਰ ਕਰਮਚਾਰੀ ਵੱਲੋਂ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਰੀਬਾਜੀ ਕੀਤੀ ਗਈ।
ਇਸ ਮੋਕੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਿਲ੍ਹ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵੱਲੋ ਜਾਰੀ ਹੋਇਆ ਪੱਤਰ ਸਿਰਫ਼ ਮੁੱਖ ਦਫ਼ਤਰ ਵਿਖੇ ਕੰਮ ਕਰ ਰਹੇ ਦਰਜਾਚਾਰ ਕਰਮਚਾਰੀਆਂ ਲਈ ਹੀ ਹੈ ਉਨ੍ਹਾਂ ਕਿਹਾ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਜਿਲ੍ਹਿਆਂ ਅੰਦਰ ਕੰਮ ਕਰ ਰਹੇ ਦਰਜਾ ਚਾਰ ਕਰਮਚਾਰੀਆਂ ਨੂੰ ਪ੍ਰਮੋਸ਼ਨਾਂ ਨਹੀ ਦਿੱਤੀਆਂ ਜਾ ਰਹੀਆ ਹਨ, ਜਿਸ ਦਾ ਆਸੀ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿਹਾ ਪੰਜਾਬ ਸਰਕਾਰ ਸਮੂਹ ਦਰਜਾ ਚਾਰ ਕਰਮਚਾਰੀਆਂ ਨੂੰ ਸੀਨੀਅਰਤਾਂ ਦੇ ਹਿਸਾਬ ਨਾਲ ਬਿਨਾਂ ਕਿਸੇ ਸ਼ਰਤ ਤੇ ਪ੍ਰਮੋਸ਼ਨਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਜਿਲ੍ਹਿਆਂ ਵਿਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੂੰ ਪ੍ਰਮੋਸ਼ਨਾਂ ਨਾ ਦਿੱਤੀਆਂ ਗਈਆਂ ਤਾਂ ਇਸ ਤੇ ਵੱਡਾ ਐਕਸ਼ਨ ਕੀਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾ ਜਿਵੇ ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਬਹਾਲ ਕਰਨ ਸਬੰਧੀ ਵਿਸਤਾਰ ਸਹਿਤ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਸਬੰਧਤ ਮੁਲਾਜ਼ਮਾਂ ਦੇ ਤੁਰੰਤ ਜੀ.ਪੀ.ਐਫ. ਖਾਤੇ ਖੋਲ੍ਹਕੇ ਜੀ.ਪੀ.ਐਫ. ਕਟੌਤੀ ਤੁਰੰਤ ਸ਼ੁਰੂ ਕੀਤੀ ਜਾਵੇ, ਮੁਲਾਜ਼ਮਾਂ ਦੇ ਪੇਂਡੂ ਭੱਤਾ, ਬਾਰਡਰ ਏਰੀਆ ਕੁੱਤਾ ਸਮੇਤ ਕੱਟੇ ਵੱਖ-ਵੱਖ 37 ਉੱਤੇ ਬਹਾਲ ਕੀਤੇ ਜਾਣ, ਮੁਲਾਜ਼ਮਾਂ ਤੇ ਲਾਇਆ 200 ਰੁਪਏ ਮਹੀਨਾ ਵਿਕਾਸ ਟੈਕਸ ਬੰਦ ਕੀਤਾ ਜਾਵੇ, ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ, ਆਂਗਨਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ ਰੈਗੂਲਰ ਕੀਤਾ ਜਾਵੇ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕਰਨ ਸਮੇਂ ਪੈਦਾ ਕੀਤੀਆਂ ਗਈਆਂ ਨਵੀਂਆਂ ਤਰੁੱਟੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਆਦਿ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ।
ਇਸ ਮੋਕੇ ਡੀਸੀ ਦਫਤਰ ਦੇ ਪ੍ਰਧਾਨ ਬੂਟਾ ਸਿੰਘ, ਕੇਵਲ ਕ੍ਰਿਸ਼ਨ ਡੀਸੀ ਦਫਤਰ, ਵਿਲਸਨ ਡੀਸੀ ਦਫਤਰ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜਰ ਸਨ