ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ
ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ
ਫਿਰੋਜ਼ਪੁਰ 28 ਅਕਤੂਬਰ, 2023: 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ.) ਮੋਗਾ ਵਿਖ਼ੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਅਹੁੱਦਾ ਸੰਭਾਲਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਕੰਮ ਨੂੰ ਤਰਜੀਹ ਦਿਤੀ ਜਾਵੇਗੀ ਅਤੇ ਆਮ ਲੋਕਾਂ ਨੂੰ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।
ਉਨਾ ਇਸ ਦੌਰਾਨ ਦਫਤਰੀ ਸਟਾਫ ਨਾਲ ਪਲੇਠੀ ਜਾਣ ਪਛਾਣ ਕਰਦਿਆਂ ਦਫਤਰ ਵਿਖੇ ਪੈਂਡਿੰਗ ਕੰਮਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਅਤੇ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਲਈ ਸਟਾਫ ਨੂੰ ਪ੍ਰੇਰਿਤ ਕੀਤਾ|