Ferozepur News

ਡਿਪਟੀ ਕਮਿਸ਼ਨਰ ਨੇ ਅਪਰਾਧਿਕ ਮਾਮਲਿਆਂ ਵਿੱਚ ਫਸੇ ਅਤੇ ਪੀ.ਓ ਹੋ ਚੁੱਕੇ ਅਸਲਾ ਲਾਇਸੰਸ ਧਾਰਕਾਂ ਦੇ ਲਾਇਸੰਸ ਰੱਦ ਕਰਨ ਦਾ ਆਦੇਸ਼ ਦਿੱਤਾ

ਫਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ 21 ਅਸਲਾ ਲਾਇਸੰਸ ਧਾਰਕਾਂ ਨੂੰ ਸ਼ੋ-ਕਾਜ ਨੋਟਿਸ ਜਾਰੀ ਕਰਨ ਅਤੇ ਉਨ੍ਹਾਂ ਦੇ ਲਾਇਸੰਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਪੁਲਿਸ ਵਿਭਾਗ ਨੂੰ ਪੂਰੇ ਮਾਮਲੇ ਦੀ ਗਹਿਰਾਈ ਤੋਂ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਲਈ ਕਿਹਾ, ਨਾਲ ਹੀ ਲਾਪਰਵਾਹੀ ਦੇ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਮੰਗੀ ਰਿਪੋਰਟ
ਡਿਪਟੀ ਕਮਿਸ਼ਨਰ ਨੇ ਅਪਰਾਧਿਕ ਮਾਮਲਿਆਂ ਵਿੱਚ ਫਸੇ ਅਤੇ ਪੀ.ਓ ਹੋ ਚੁੱਕੇ ਅਸਲਾ ਲਾਇਸੰਸ ਧਾਰਕਾਂ ਦੇ ਲਾਇਸੰਸ ਰੱਦ ਕਰਨ ਦਾ ਆਦੇਸ਼ ਦਿੱਤਾ
ਫਿਰੋਜ਼ਪੁਰ 9 ਦਸੰਬਰ 2019 ( ) ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਅਪਰਾਧਿਕ ਮਾਮਲਿਆਂ ਵਿੱਚ ਫਸੇ ਅਤੇ ਪੀ.ਓ ਘੋਸ਼ਿਤ ਹੋ ਚੁੱਕੇ ਅਸਲਾ ਲਾਇਸੰਸ ਧਾਰਕਾਂ ਨੂੰ ਲਾਇਸੰਸ ਰੱਦ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਵਿਭਾਗ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਇਨ੍ਹਾਂ ਸਾਰੇ 21 ਅਸਲਾ ਲਾਇਸੈਸਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਤਹਿਤ ਸਾਰੇ ਲਾਇਸੈਂਸ ਧਾਰਕਾਂ ਨੂੰ ਸ਼ੋ-ਕਾਜ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਲਈ ਕਿਹਾ ਗਿਆ ਹੈ।
ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਕੁੱਲ 21 ਅਸਲਾ ਲਾਇਸੰਸ ਨੂੰ ਰੱਦ ਕਰਨ ਦੀ ਸਿਫ਼ਾਰਸ਼ ਪ੍ਰਾਪਤ ਹੋਈ ਸੀ, ਇਨ੍ਹਾਂ ਵਿਚੋਂ 9 ਲੋਕ ਵਿਭਿੰਨ ਅਪਰਾਧਿਕ ਮਾਮਲਿਆਂ ਵਿੱਚ ਪੀ.ਓ. ਹੋ ਚੁੱਕੇ ਹਨ। ਜਦਕਿ 12 ਲੋਕਾਂ ਦੇ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਦੀ ਸਿਫ਼ਾਰਿਸ਼ ਤੇ ਇਨ੍ਹਾਂ ਸਾਰੇ ਲਾਇਸੈਸਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਿਭਾਗ ਨੂੰ ਇਨ੍ਹਾਂ ਮਾਮਲਿਆਂ ਵਿੱਚ ਇੱਕ ਵਿਸਥਾਰਿਤ ਰਿਪੋਰਟ ਵੀ ਭੇਜਣ ਦੇ ਲਈ ਕਿਹਾ ਗਿਆ ਹੈ ਕਿਉਂਕਿ ਇਹ ਸਾਰੇ ਲਾਇਸੰਸ ਸਾਲ 2007 ਤੋਂ 2010 ਦੇ ਵਿਚਕਾਰ ਜਾਰੀ ਹੋਏ ਸੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਦੇ ਲਾਇਸੰਸ ਅਪਰਾਧਿਕ ਮਾਮਲਿਆਂ ਵਿੱਚ ਦਰਜ ਹੋਣ ਦੇ ਬਾਅਦ ਬਣਾਏ ਗਏ ਹਨ ਤਾਂ ਇਨ੍ਹਾਂ ਦੀ ਪੁਲਿਸ ਰਿਪੋਰਟ ਕਲੀਅਰਏਸ ਦੇਣ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਲਾਇਸੰਸ ਰੱਦ ਕਰਨ ਦੀ ਸਿਫ਼ਾਰਿਸ਼ ਵਿੱਚ ਕੋਈ ਕਮੀ ਹੋਈ ਤਾਂ ਉਸ ਦੀ ਵੀ ਡਿਟੇਲ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਭੇਜਣ ਦੇ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਅਤੇ ਜੇਕਰ ਕੋਈ ਲਾਪਰਵਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਹੋਵੇਗੀ।

Related Articles

Back to top button