Ferozepur News
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ
131 ਮੰਡੀਆਂ ਵਿੱਚ ਕੀਤੀ ਜਾਵੇਗੀ ਕਣਕ ਦੀ ਖਰੀਦ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ
ਫ਼ਿਰੋਜ਼ਪੁਰ 11 ਮਾਰਚ 2020 ( ) ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਕਣਕ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਅਗਾਊ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਸਬੰਧਿਤ ਵਿਭਾਗ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਅਤੇ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਇਸ ਸਾਲ ਕਣਕ ਦੇ ਸੀਜ਼ਨ ਦੌਰਾਨ 131 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ, ਇਸ ਲਈ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿਚ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਪਨਗਰੇਨ, ਵੇਅਰ ਹਾਊਸ, ਮਾਰਕਫੈੱਡ, ਪਨਸਪ, ਐਫ.ਸੀ.ਆਈ. ਅਤੇ ਪੰਜਾਬ ਐਗਰੋ ਵੱਲੋਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਕਣਕ ਦੀ ਸਰਕਾਰੀ ਖ਼ਰੀਦ ਲਈ ਵੱਧ ਤੋਂ ਵੱਧ ਨਮੀ ਦੀ ਮਾਤਰਾ 12 ਫ਼ੀਸਦੀ ਹੈ ਅਤੇ ਕਣਕ ਦਾ ਭਾਅ 1925 ਰੁਪਏ ਪ੍ਰਤੀ ਕੁਇੰਟਲ ਹੈ।
ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਕਣਕ ਦੀ ਲਿਫ਼ਟਿੰਗ, ਬਾਰਦਾਨੇ ਅਤੇ ਢੁਆਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹਂ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਨੇ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ ਫਿਰੋਜ਼ਪੁਰ ਅਮਿੱਤ ਗੁਪਤਾ, ਐਸ.ਡੀ.ਐਮ ਜ਼ੀਰਾ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਗੁਰੂਹਰਸਹਾਏ ਕੁਲਦੀਪ ਬਾਵਾ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
3 Attachments