ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਮੌਕੇ ਬਸੰਤ ਪੰਚਮੀ ਦੇ ਤਿਉਹਾਰ ਦੇ ਸਬੰਧ ਵਿਚ ਐਲਾਨ ਕੀਤੀ ਲੋਕਲ ਛੁੱਟੀ ਹੁਣ 29 ਦੀ ਬਜਾਏ 30 ਜਨਵਰੀ ਨੂੰ ਹੋਵੇਗੀ
ਸਿਰਫ਼ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਹੀ ਰਹੇਗੀ ਲੋਕਲ ਛੁੱਟੀ
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਮੌਕੇ ਬਸੰਤ ਪੰਚਮੀ ਦੇ ਤਿਉਹਾਰ ਦੇ ਸਬੰਧ ਵਿਚ ਐਲਾਨ ਕੀਤੀ ਲੋਕਲ ਛੁੱਟੀ ਹੁਣ 29 ਦੀ ਬਜਾਏ 30 ਜਨਵਰੀ ਨੂੰ ਹੋਵੇਗੀ
ਸਿਰਫ਼ ਸਿਰਫ਼ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਹੀ ਰਹੇਗੀ ਲੋਕਲ ਛੁੱਟੀ
ਫ਼ਿਰੋਜ਼ਪੁਰ 27 ਜਨਵਰੀ 2020 ( ) ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਗਣਤੰਤਰ ਦਿਵਸ ਦੇ ਸਮਾਰੋਹ ਮੌਕੇ ਬਸੰਤ ਪੰਚਮੀ ਦੇ ਤਿਉਹਾਰ ਦੇ ਸਬੰਧ ਵਿਚ 29 ਜਨਵਰੀ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਦ ਕਿ ਇਹ ਛੁੱਟੀ ਹੁਣ 29 ਜਨਵਰੀ ਦੀ ਬਜਾਏ 30 ਜਨਵਰੀ ਨੂੰ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2020 ਦੇ ਜਾਰੀ ਕਲੰਡਰ ਵਿਚ ਬਸੰਤ ਪੰਚਮੀ ਦਾ ਤਿਉਹਾਰ 30 ਜਨਵਰੀ ਨੂੰ ਦਰਸਾਇਆ ਗਿਆ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਬਸੰਤ ਪੰਚਮੀ ਦੀ ਲੋਕਲ ਛੁੱਟੀ 30 ਜਨਵਰੀ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਸਿਰਫ਼ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਹੀ ਰਹੇਗੀ ਅਤੇ ਜਿਨ੍ਹਾਂ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਪ੍ਰੀਖਿਆ ਚੱਲ ਰਹੀਆਂ ਹਨ ਉਨ੍ਹਾਂ ਵਿਚ ਛੁੱਟੀ ਨਹੀਂ ਹੋਵੇਗੀ।