ਡਿਪਟੀ ਕਮਿਸ਼ਨਰ ਵੱਲੋਂ ਫਿਰੋਜ਼ਪੁਰ ਵਿਖੇ 27 ਨਵੰਬਰ ਨੂੰ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਦੇ ਮੈਚਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਫਿਰੋਜ਼ਪੁਰ 8 ਅਕਤੂਬਰ (ਏ.ਸੀ.ਚਾਵਲਾ) ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 27 ਨਵੰਬਰ ਨੂੰ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਦੇ ਮੈਚਾਂ ਦੀਆਂ ਅਗਾÀੂਂ ਤਿਆਰੀਆਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਨ•ਾਂ ਵਕਾਰੀ ਕਬੱਡੀ ਮੈਚਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ-ਚਰਚਾ ਉਪਰੰਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆ। ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਇਸ ਮੌਕੇ ਕਿਹਾ ਕਿ ਜ਼ਿਲ•ਾ ਵਾਸੀਆਂ ਲਈ ਇਹ ਵੱਡੀ ਖ਼ੁਸ਼ੀ ਵਾਲੀ ਗੱਲ ਹੈ ਕਿ 2011 ਦੇ ਵਿਸ਼ਵ ਕਬੱਡੀ ਕੱਪ ਤੋ ਬਾਅਦ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ.ਸੁਖਬੀਰ ਸਿੰਘ ਬਾਦਲ ਵੱਲੋਂ 6ਵੇਂ ਵਿਸ਼ਵ ਕਬੱਡੀ ਕੱਪ ਦੇ ਦੋ ਮੈਚ ਫਿਰੋਜ਼ਪੁਰ ਵਿਖੇ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਨ•ਾਂ ਮੈਚਾਂ ਲਈ ਵਿਸ਼ਵ ਦੀਆ 4 ਟੀਮਾਂ ਫਿਰੋਜ਼ਪੁਰ ਪਹੁੰਚਣਗੀਆਂ ਤੇ ਜ਼ਿਲ•ਾ ਵਾਸੀ ਖੁੱਲੇ• ਤੌਰ ਤੇ ਇਨ•ਾਂ ਮੈਚਾਂ ਦੇ ਅਨੰਦ ਮਾਣਨਗੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਤੇ ਦਰਸ਼ਕਾਂ ਦੀ ਸਹੂਲਤ ਲਹੀ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਇਸ ਮੀਟਿੰਗ ਵਿਚ ਅੰਡਰ ਟ੍ਰੇਨਿੰਗ ਆਈ.ਏ.ਐਸ ਸ੍ਰੀ.ਜਤਿੰਦਰਾ ਜੋਰਵਾਲ, ਡਾ.ਕੇਂਤਨ ਪਾਟਿਲ ਐਸ.ਪੀ (ਐਚ), ਸੀ. ਸੰਦੀਪ ਸਿੰਘ ਗੜਾ ਐਸ.ਡੀ.ਐਮ, ਸ੍ਰ.ਚਰਨਦੀਪ ਸਿੰਘ ਡੀ.ਟੀ.ਓ, ਮਿਸ ਜਸਲੀਨ ਕੋਰ ਸੰਧੂ ਸਹਾਇਕ ਕਮਿਸ਼ਨਰ (ਜਨ:), ਸ੍ਰ.ਅਮਰੀਕ ਸਿੰਘ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਸ੍ਰੀ.ਸੁਨੀਲ ਸ਼ਰਮਾ ਜ਼ਿਲ•ਾ ਖੇਡ ਅਫ਼ਸਰ, ਸ੍ਰੀ.ਅਸ਼ੋਕ ਬਹਿਲ ਸਕੱਤਰ ਰੈਡ ਕਰਾਸ ਨੇ ਵੀ ਸ਼ਿਰਕਤ ਕੀਤੀ।