Ferozepur News

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਏਕਤਾ ਅਤੇ ਸਦਭਾਵਨਾ ਦੀ ਚੁਕਾਈ ਗਈ ਸਹੁੰ

ਫ਼ਿਰੋਜ਼ਪੁਰ 20 ਅਗਸਤ 2018 (Manish Bawa  )  ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅੱਜ ਸਦਭਾਵਨਾ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਏਕਤਾ ਅਤੇ ਸਦਭਾਵਨਾ ਦੀ ਸਹੁੰ ਚੁਕਾਈ ਗਈ। ਉਨ੍ਹਾਂ ਨੇ ਸਾਰਿਆਂ ਨੂੰ ਸਹੁੰ ਚੁਕਾਉਂਦਿਆਂ ਬਿਨਾ ਕਿਸੇ ਜਾਤ, ਸੰਪਰਦਾਇਕ, ਖੇਤਰ, ਧਰਮ ਅਤੇ ਭਾਸ਼ਾ ਦਾ ਭੇਦਭਾਵ ਕੀਤਿਆਂ ਸਾਰੇ ਦੇਸ਼ ਵਾਸੀਆਂ ਨੂੰ ਭਾਵਨਾਤਮਕ ਏਕਤਾ ਅਤੇ ਸਦਭਾਵਨਾ ਦੇ ਲਈ ਕਾਰਜ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸਾਰਿਆਂ ਨੇ ਪ੍ਰਣ ਕੀਤਾ ਕਿ ਉਹ ਬਿਨਾਂ ਕਿਸੇ ਹਿੰਸਾ ਤੋਂ ਸਾਰੇ ਤਰ੍ਹਾਂ ਦੇ ਮਤਭੇਦ ਗੱਲਬਾਤ ਅਤੇ ਸੰਵਿਧਾਨਕ ਮਾਧਿਅਮ ਨਾਲ ਹੀ ਸੁਲਝਾਉਣਗੇ। 
ਇਸ ਮੌਕੇ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਾਨੂੰ ਸਦਭਾਵਨਾ ਦਿਵਸ ਮੌਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਹੁੰ 'ਤੇ ਪੂਰੀ ਤਰ੍ਹਾਂ ਖਰ੍ਹੇ ਉੱਤਰੀਏ। ਉਨ੍ਹਾਂ ਕਿਹਾ ਕਿ ਸਦਭਾਵਨਾ ਦਿਵਸ ਮਨਾਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀ ਭਾਰਤ ਦੇ ਵਾਸੀ ਇਕ ਲੜੀ ਵਿਚ ਪਰੋਏ ਹੋਏ ਹਾਂ। ਜਿਸ 'ਤੇ ਚੱਲਦੇ ਹੋਏ ਅਸੀ ਦੇਸ਼ ਅਤੇ ਸਮਾਜ ਦੀ ਖ਼ੁਸ਼ਹਾਲੀ ਲਈ ਕੰਮ ਕਰ ਰਹੇ ਹਾਂ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾ) ਸ੍ਰੀ. ਕੁਲਦੀਪ ਬਾਵਾ, ਐੱਸ.ਡੀ.ਐੱਮ. ਫਿਰੋਜ਼ਪੁਰ ਸ੍ਰੀ. ਅਮਿਤ ਗੁਪਤਾ, ਐੱਸ.ਡੀ.ਐੱਮ. ਜ਼ੀਰਾ ਸ੍ਰ. ਨਰਿੰਦਰ ਸਿੰਘ ਵੀ ਮੌਜੂਦ ਸਨ। 
 
 

Related Articles

Back to top button