Ferozepur News

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ
– ਲਿਥੀਅਮ, ਬੇਰੀਅਮ ਆਦਿ ਵਰਗੇ ਜ਼ਹਿਰਲੇ ਰਸਾਇਣਾਂ ਤੇ ਲੜੀ ਵਾਲੇ ਪਟਾਕਿਆਂ ‘ਤੇ ਪੂਰਨ ਪਾਬੰਦੀ ਲਗਾਈ
– ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ
ਫਿਰੋਜ਼ਪੁਰ,18 ਅਕਤੂਬਰ, 2022:
            ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਜਾਰੀ ਹੁਕਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ  ਫਿਰੋਜ਼ਪੁਰ ਮੈਡਮ ਅਮ੍ਰਿਤ ਸਿੰਘ ਨੇ ਜਿਲ੍ਹਾ ਫਿਰੋਜ਼ਪੁਰ ਅੰਦਰ ਮਿਤੀ 24-10-2022  ਨੂੰ ਦੀਵਾਲੀ ਵਾਲੇ ਦਿਨ  ਪਟਾਕੇ ਚਲਾਉਣ ਦਾ ਸਮਾਂ ਰਾਤ 8:00 ਤੋਂ 10:00 ਵਜੇ ਤੱਕ , ਮਿਤੀ 8-11-2022 ਨੂੰ ਗੁਰਪੁਰਬ ਦੇ ਮੌਕੇ ਤੇ ਸਵੇਰੇ 4 ਵਜੇ ਤੋਂ 5 ਵਜੇ (ਇੱਕ ਘੰਟਾ), ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ) ਅਤੇ ਮਿਤੀ 25-26 ਦਸੰਬਰ, 2022 ਨੂੰ ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਨਿਰਧਾਰਤ ਕੀਤਾ ਹੈ।
             ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਦੀਵਾਲੀ ਤੋਂ ਪਹਿਲਾਂ ਅਤੇ ਬਾਅਦ ਦੇ ਦਿਨਾਂ ਵਿੱਚ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੀ ਸ਼ਾਮ, ਜਿਸ ਦੌਰਾਨ ਲੋਕ ਆਮ ਤੌਰ ‘ਤੇ ਪਟਾਕੇ ਚਲਾਉਂਦੇ ਹਨ ਜਿਸ ਨਾਲ ਕੋਵਿਡ-19 ਪਾਜੇਟਿਵ ਵਿਅਕਤੀਆਂ ਦੀ ਸਿਹਤ ਤੇ ਸਥਿਤੀ ‘ਤੇ ਮਾੜਾ ਪ੍ਰਭਾਵ ਪਾਉਣ ਤੋਂ ਇਲਾਵਾ ਸਿਹਤ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਸਾਹ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਦੀਆਂ ਹਦਾਇਤਾਂ ਤੇ ਚੌਗਿਰਦੇ ਦੀ ਸਾਂਭ ਸੰਭਾਲ ਅਤੇ ਦੀਵਾਲੀ ਸਮੇਤ ਹੋਰ ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਦੀ ਸਮਾਂ ਸੀਮਾ ਸਬੰਧੀ ਹਦਾਇਤਾਂ ਜਾਰੀ ਕਰਕੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼ ਦਿੱਤੇ ਹਨ।
            ਉਨ੍ਹਾਂ ਦੱਸਿਆਂ ਕਿ ਲਿਥੀਅਮ, ਬੇਰੀਅਮ ਆਦਿ ਜ਼ਹਿਰਲੇ ਰਸਾਇਣਾਂ ਵਾਲੇ ਪਟਾਕੇ ਅਤੇ ਲੜੀ ਵਾਲੇ ਪਟਾਕਿਆਂ ਨੂੰ ਬਣਾਉਣ, ਸਟਾਕ ਕਰਨ ਤੇ ਵੇਚਣ ਉੱਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗਰੀਨ ਪਟਾਕੇ (ਬੇਰੀਅਮ, ਲੀਥੀਅਮ, ਮਰਕਰੀ ਆਰਸੈਨਿਕ, ਲੀਡ ਜਾਂ ਸਟਰੋਨਟੀਅਮ ਅਤੇ ਕਰੋਮੇਟ ਤੋਂ ਰਹਿਤ) ਦੀ ਖਰੀਦ/ਵਿਕਰੀ ਤੇ ਚਲਾਉਣ ਦੀ ਆਗਿਆ ਹੈ। ਇਸ ਤੋਂ ਇਲਾਵਾ ਅਧਿਕਾਰਤ ਥਾਂਵਾਂ ਉੱਤੇ ਪਟਾਕਿਆਂ ਦੀ ਖਰੀਦ-ਵਿਕਰੀ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਪਟਾਕਿਆਂ ਦੀ ਆਨ ਲਾਈਨ ਵਿਕਰੀ ਅਤੇ ਖਰੀਦ ‘ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਗਰੀਨ ਪਟਾਕਿਆਂ ਨੂੰ ਵਧਾਵਾ ਦਿੱਤਾ ਜਾਵੇ।
—-

Related Articles

Leave a Reply

Your email address will not be published. Required fields are marked *

Back to top button